ਅਧਿਆਪਕਾਂ ''ਤੇ ਸਰਕਾਰੀ ਹਮਲਾ ਨਿੰਦਣਯੋਗ : ਹਰਪਾਲ ਚੀਮਾ
Monday, Feb 11, 2019 - 09:21 AM (IST)

ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪਟਿਆਲਾ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਰੋਸ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ 'ਤੇ ਕੀਤੇ ਗਏ ਸਰਕਾਰੀ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਦਿਆਂ ਕਿਹਾ ਕਿ ਜੇਕਰ ਉਹ ਸੰਘਰਸ਼ ਕਰ ਰਹੇ ਅਧਿਆਪਕਾਂ ਦੀ ਗੱਲ ਸੁਣ ਲੈਂਦੇ ਤਾਂ ਪੁਲਸ ਅਤੇ ਅਧਿਆਪਕਾਂ ਵਿਚਕਾਰ ਮੰਦਭਾਗਾ ਟਕਰਾਅ ਨਾ ਹੁੰਦਾ। ਉਨ੍ਹਾਂ ਕਿਹਾ ਕਿ ਬੇਹੱਦ ਠੰਡੇ ਮੌਸਮ 'ਚ ਪੁਲਸ ਅਤੇ ਪ੍ਰਸ਼ਾਸਨ ਵਲੋਂ ਮੋਤੀ ਮਹਿਲ ਦੀ ਸ਼ਹਿ 'ਤੇ ਬੜੀ ਬੇਰਹਿਮੀ ਨਾਲ ਅਧਿਆਪਕਾਂ 'ਤੇ ਹਮਲਾ ਕੀਤਾ ਗਿਆ ਹੈ। ਇਹ ਤਾਨਾਸ਼ਾਹੀ ਕਾਰਵਾਈ ਹੈ।