ਬਾਜਵਾ ਨੇ ਕੇਂਦਰ ਨੂੰ ਮਨਰੇਗਾ ਤਹਿਤ ਫੰਡ ਜਾਰੀ ਕਰਨ ਲਈ ਲਿਖੀ ਚਿੱਠੀ

Monday, Feb 11, 2019 - 09:30 AM (IST)

ਬਾਜਵਾ ਨੇ ਕੇਂਦਰ ਨੂੰ ਮਨਰੇਗਾ ਤਹਿਤ ਫੰਡ ਜਾਰੀ ਕਰਨ ਲਈ ਲਿਖੀ ਚਿੱਠੀ

ਚੰਡੀਗੜ੍ਹ (ਸ਼ਰਮਾ)— ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕੇਂਦਰ ਦੇ ਪੇਂਡੂ ਵਿਕਾਸ, ਪੰਚਾਇਤੀ ਰਾਜ ਅਤੇ ਖਣਨ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਸੂਬੇ ਦੀਆਂ ਮਟੀਰੀਅਲ ਅਤੇ ਮਜ਼ਦੂਰੀ ਸਬੰਧੀ ਮਨਰੇਗਾ ਅਧੀਨ ਕੇਂਦਰ ਵੱਲ ਬਕਾਇਆ ਪਈਆਂ ਦੇਣਦਾਰੀਆਂ ਦਾ ਭੁਗਤਾਨ ਤੁਰੰਤ ਕਰਨ ਲਈ ਚਿੱਠੀ ਲਿਖੀ ਹੈ। ਬਾਜਵਾ ਨੇ ਆਪਣੀ ਚਿੱਠੀ ਵਿਚ ਕਿਹਾ ਕਿ ਪੰਜਾਬ ਦੀਆਂ ਮਟੀਰੀਅਲ ਸਬੰਧੀ 128 ਕਰੋੜ ਰੁਪਏ ਦੀਆਂ ਦੇਣਦਾਰੀਆਂ ਲੰਬਿਤ ਪਈਆਂ ਹਨ, ਜਿਸ ਲਈ ਕੇਂਦਰ ਸਰਕਾਰ ਤੋਂ ਫੰਡਾਂ ਦੀ ਉਡੀਕ ਹੈ। ਉਨ੍ਹਾਂ ਕਿਹਾ ਕਿ ਦੂਜੀ ਕਿਸ਼ਤ ਦੇ ਫੰਡ ਰਿਲੀਜ਼ ਕਰਨ ਲਈ ਮਤਾ ਭਾਰਤ ਸਰਕਾਰ ਨੂੰ ਭੇਜਿਆ ਜਾ ਚੁੱਕਾ ਹੈ ਪਰ ਇਸ ਸਬੰਧ ਵਿਚ ਹੁਣ ਤੱਕ ਸੂਬੇ ਨੂੰ ਸਿਰਫ਼ 8.97 ਕਰੋੜ ਰੁਪਏ ਦੀ ਰਾਸ਼ੀ ਹੀ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ 14.11.18 ਤੋਂ ਹੁਣ ਤੱਕ ਭਾਰਤ ਸਰਕਾਰ ਵੱਲ ਮਜ਼ਦੂਰੀ ਦੇ ਭੁਗਤਾਨ ਨਾਲ ਸਬੰਧਤ 103 ਕਰੋੜ ਰੁਪਏ ਦੀਆਂ ਦੇਣਦਾਰੀਆਂ ਵੀ ਬਕਾਇਆ ਹਨ।


author

cherry

Content Editor

Related News