ਵਾਤਾਵਰਣ ਸੰਭਾਲ ਸਬੰਧੀ ਕਰਵਾਈ ਵਰਕਸ਼ਾਪ
Saturday, Mar 16, 2019 - 04:47 AM (IST)
ਚੰਡੀਗੜ੍ਹ (ਰਣਬੀਰ)-ਸੈਕਰਡ ਸਾਊਲਜ਼ ਸਕੂਲ ਘਡ਼ੂੰਆਂ ਵਲੋਂ ਵਿਦਿਆਰਥੀਆਂ ਨੂੰ ਲਗਾਤਾਰ ਵਧ ਰਹੇ ਪ੍ਰਦੂਸ਼ਣ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਕੈਂਪਸ ਵਿਚ ਵਰਕਸ਼ਾਪ ਕਰਵਾਈ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਵੀ ਵੱਖ-ਵੱਖ ਵਿਸ਼ਿਆਂ ਨੂੰ ਚੁਣ ਕੇ ਜਾਗਰੂਕਤਾ ਭਰੀ ਪੇਸ਼ਕਸ਼ ਦਿੱਤੀ। ਜਦਕਿ ਮੈਨੇਜਮੈਂਟ ਵਲੋਂ ਕੁਦਰਤੀ ਅਤੇ ਨਵਿਆਉਣਯੋਗ ਊਰਜਾ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਵਰਕਸ਼ਾਪ ਦਾ ਮੁੱਖ ਮੰਤਵ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਕੁਦਰਤੀ ਸਰੋਤਾਂ ਦੀ ਬਿਹਤਰੀਨ ਵਰਤੋਂ ਕਰਦੇ ਹੋਏ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਪ੍ਰੇਰਿਤ ਕਰਨਾ ਸੀ। ਇਸ ਦੌਰਾਨ ਸਕੂਲ ਦੇ ਡੀਨ ਜੋਤੀ ਸ਼ਰਮਾ ਦੀ ਅਗਵਾਈ ਵਿਚ ਆਉਣ ਵਾਲੇ ਦਿਨਾਂ ਵਿਚ ਵੱਧ ਤੋਂ ਵੱਧ ਬੂਟੇ ਲਾਉਣ ਦੀ ਮੁਹਿੰਮ ਵੀ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਨਵਿਆਉਣਯੋਗ ਊਰਜਾ ਦੀ ਵਰਤੋਂ ਕਰਨ ਦੀ ਜਾਣਕਾਰੀ ਦਿੰਦੇ ਹੋਏ ਉਪਕਰਨਾਂ ਅਤੇ ਬਿਜਲੀ ਦੀ ਵਰਤੋਂ ਸਿਰਫ਼ ਜ਼ਰੂਰਤ ਸਮੇਂ ਹੀ ਕਰਨ ਲਈ ਪ੍ਰੇਰਿਤ ਕੀਤਾ ਗਿਆ।