ਅੰਤਰਰਾਸ਼ਟਰੀ ਸਿੱਖ ਵਾਤਾਵਰਨ ਦਿਵਸ ਸਬੰਧੀ ਸਮਾਗਮ
Saturday, Mar 16, 2019 - 04:48 AM (IST)
ਚੰਡੀਗੜ੍ਹ (ਨਿਆਮੀਆਂ)-ਸਥਾਨਕ ਫੇਜ਼-4 ਵਿਚ ਕਲਗੀਧਰ ਸੇਵਕ ਜਥਾ, ਧਰਮ ਪ੍ਰਚਾਰ ਕਮੇਟੀ ਮੋਹਾਲੀ ਵਲੋਂ ਅੰਤਰਰਾਸ਼ਟਰੀ ਸਿੱਖ ਵਾਤਾਵਰਨ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ। ਕਲਗੀਧਰ ਸੇਵਕ ਜਥਾ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇ. ਪੀ. ਨੇ ਕਿਹਾ ਕਿ ਇਸ ਸਾਲ ਵੀ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਵਿਖੇ ਨਾਨਕਸ਼ਾਹੀ ਨਵੇਂ ਸਾਲ ਦੀ ਖੁਸ਼ੀ ਵਿਚ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਗੁਰਗੱਦੀ ਦਿਵਸ ਅਤੇ ਅੰਤਰਰਾਸ਼ਟਰੀ ਸਿੱਖ ਵਾਤਾਵਰਨ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ ਹੈ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜੂਰੀ ਰਾਗੀ ਜਥਾ ਭਾਈ ਕਮਲਜੀਤ ਸਿੰਘ, ਭਾਈ ਲਖਵਿੰਦਰ ਸਿੰਘ ਅੰਮ੍ਰਿਤਸਰ ਵਾਲੇ, ਭਾਈ ਇੰਦਰਪਾਲ ਸਿੰਘ ਚੰਡੀਗਡ਼੍ਹ ਵਾਲੇ, ਭਾਈ ਨਿਸ਼ਾਨ ਸਿੰਘ ਮੋਹਾਲੀ ਵਾਲੇ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਤੇਜਿੰਦਰ ਸਿੰਘ ਹਾਈਜੈਕਰ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲਾ ਪ੍ਰਧਾਨ ਅਕਾਲੀ ਦਲ ਮੋਹਾਲੀ ਬੀਬੀ ਕੁਲਦੀਪ ਕੌਰ ਕੰਗ ਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਸੀਨੀਅਰ ਮੀਤ ਪ੍ਰਧਾਨ ਬੀਰਦਵਿੰਦਰ ਸਿੰਘ ਨੇ ਸੰਗਤਾਂ ਨੂੰ ਗੁਰੂ ਦੇ ਲਡ਼ ਲੱਗਣ ਤੇ ਵੱਧ ਤੋਂ ਵੱਧ ਬੂਟੇ ਲਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਨੂੰ ਸਮਰਪਿਤ ਵਿਸ਼ੇਸ਼ ਮੈਡੀਕਲ ਕੈਂਪ ਵੀ ਲਾਇਆ ਗਿਆ, ਜਿਸ ਵਿਚ ਦਵਾਈਆਂ ਮੁਫਤ ਦਿੱਤੀਆਂ ਗਈਆਂ। ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਸੰਗਤਾਂ ਨੂੰ ਮੁਫਤ ਫਲ, ਸਬਜ਼ੀਆਂ ਤੇ ਫੁੱਲਾਂ ਦੇ ਬੂਟੇ ਵੀ ਵੰਡੇ ਗਏ। ਇਸ ਦੌਰਾਨ ਆਰਗੈਨਿਕ ਸਮਾਨ ਦੀ ਪ੍ਰਦਰਸ਼ਨੀ ਵੀ ਲਾਈ ਗਈ। ਇਸ ਮੌਕੇ ਐੱਸ. ਟੀ. ਐੱਫ. ਦੇ ਐੱਸ. ਪੀ. ਰਜਿੰਦਰ ਸਿੰਘ ਸੋਹਲ, ਆਲ ਇੰਡੀਆ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਹਰਜਿੰਦਰ ਸਿੰਘ ਬਲੌਂਗੀ, ਗੁਰਦੇਵ ਸਿੰਘ, ਮਹਿੰਦਰ ਸਿੰਘ, ਡਾ. ਸੰਤ ਸਿੰਘ, ਗਿਆਨ ਸਿੰਘ ਭੰਮਰਾ, ਕਰਨੈਲ ਸਿੰਘ ਮਾਨ ਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।