ਚੰਡੀਗੜ੍ਹ ''ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, 261 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

08/29/2020 7:23:36 PM

ਚੰਡੀਗੜ੍ਹ- ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਇਕ ਪਾਸੇ ਜਿੱਥੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ, ਉਥੇ ਹੀ ਕੋਰੋਨਾ ਕਾਰਨ ਮਰਨ ਵਾਲਿਆਂ ਦਾ ਅੰਕੜਾ ਵੀ ਵੱਧਦਾ ਜਾ ਰਿਹਾ ਹੈ। ਹੁਣ ਤੱਕ ਪੰਜਾਬ 'ਚ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦਾ ਅੰਕੜਾ ਇਕ ਹਜ਼ਾਰ ਤੋਂ ਪਾਰ ਹੋ ਚੁੱਕਾ ਹੈ। ਚੰਡੀਗੜ੍ਹ 'ਚੋਂ ਅੱਜ ਫਿਰ ਤੋਂ ਵੱਡੀ ਗਿਣਤੀ 'ਚ ਪਾਜ਼ੇਟਿਵ ਕੇਸ ਮਿਲੇ ਹਨ।
ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਕਾਫੀ ਤੇਜ਼ੀ ਨਾਲ ਵੱਧ ਰਿਹਾ ਹੈ। ਸ਼ਹਿਰ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 4000 ਦੇ ਕਰੀਬ ਪੁੱਜ ਗਿਆ ਹੈ। ਅੱਜ ਵੀ ਚੰਡੀਗੜ੍ਹ 'ਚ ਕੋਰੋਨਾ ਦੇ 261 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਤੇ 141 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।


Bharat Thapa

Content Editor

Related News