''ਚੰਡੀਗੜ੍ਹ ''ਚ ਪੂਰੀ ਤਰ੍ਹਾਂ ਲਾਗੂ ਕੀਤੀ ਜਾਵੇ ਪੰਜਾਬੀ ਭਾਸ਼ਾ''
Friday, Jun 29, 2018 - 02:43 PM (IST)

ਮੋਹਾਲੀ (ਨਿਆਮੀਆਂ) : ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ ਮੋਹਾਲੀ ਨੇ ਮੰਗ ਕੀਤੀ ਹੈ ਕਿ ਚੰਡੀਗੜ੍ਹ ਵਿਚ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇ। ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਪੰਜਾਬ ਦੀ ਧਰਤੀ 'ਤੇ ਵਸੇ ਚੰਡੀਗੜ੍ਹ ਵਿਚ ਪੰਜਾਬੀ ਭਾਸ਼ਾ ਨਾਲ ਮਤਰੇਆ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਚੰਡੀਗੜ੍ਹ ਵਿਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਦਾ ਦਰਜਾ ਦਿੱਤਾ ਜਾਵੇ।
ਉਨ੍ਹਾਂ ਪੰਜਾਬ ਵਿਚ ਨਸ਼ੇ ਕਾਰਨ ਹੋ ਰਹੀਆਂ ਨੌਜਵਾਨਾਂ ਦੀ ਮੌਤਾਂ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਵਿਚ ਪੁਲਸ ਦੀ ਅਣਗਹਿਲੀ ਨਾਲ ਜਵਾਨੀ ਦਾ ਘਾਣ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਰੋਕਥਾਮ ਲਈ ਸਖਤੀ ਨਾਲ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। ਮੀਟਿੰਗ ਵਿਚ ਅਮਰਜੀਤ ਸਿੰਘ ਲਾਂਡਰਾ ਪ੍ਰਧਾਨ, ਜਸਵੀਰ ਸਿੰਘ, ਸੰਤ ਸਿੰਘ, ਸਤਪਾਲ ਸਿੰਘ, ਪਾਲ ਸਿੰਘ ਤੇ ਮਨਜੀਤ ਸਿੰਘ ਵੀ ਮੌਜੂਦ ਸਨ।