''ਅਦਾਲਤ ''ਚ ਆਉਣ ਦਾ ਸਮਾਂ ਨਹੀਂ ਤਾਂ ਕਿਉਂ ਨਾ ਪੈਨਲ ਭੰਗ ਕਰ ਦਿੱਤਾ ਜਾਵੇ''

Tuesday, Feb 05, 2019 - 12:46 PM (IST)

''ਅਦਾਲਤ ''ਚ ਆਉਣ ਦਾ ਸਮਾਂ ਨਹੀਂ ਤਾਂ ਕਿਉਂ ਨਾ ਪੈਨਲ ਭੰਗ ਕਰ ਦਿੱਤਾ ਜਾਵੇ''

ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਵਲੋਂ ਕੇਂਦਰ ਦੀ ਪੈਰਵੀ ਕਰਨ ਵਾਲੇ ਵਕੀਲਾਂ ਦੇ ਪੈਨਲ ਨੂੰ ਕਿਉਂ ਨਾ ਭੰਗ ਕਰ ਦਿੱਤਾ ਜਾਵੇ, ਕਿਉਂਕਿ ਅਦਾਲਤ 'ਚ ਪੇਸ਼ ਹੋਣ ਲਈ ਉਨ੍ਹਾਂ ਕੋਲ ਸਮਾਂ ਹੀ ਨਹੀਂ ਹੈ। ਇਹ ਗੱਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਟ੍ਰਾਈਸਿਟੀ 'ਚ ਧੁਨੀ ਪ੍ਰਦੂਸ਼ਣ ਨੂੰ ਲੈ ਕੇ ਚੱਲ ਰਹੇ ਮਾਮਲੇ 'ਚ ਸੁਣਵਾਈ ਦੌਰਾਨ ਕਹੀ। ਅਦਾਲਤ ਦੀ ਫਟਕਾਰ ਤੋਂ ਬਾਅਦ ਸੀਨੀਅਰ ਸਟੈਂਡਿੰਗ ਕਾਊਂਸਲਿੰਗ ਪੰਕਜ ਜੈਨ ਨੇ ਪੇਸ਼ ਹੋ ਕੇ ਮੁਆਫੀ ਮੰਗੀ। ਅਦਾਲਤ ਨੇ ਸਪੱਸ਼ਟ ਕੀਤਾ ਕਿ ਇਸ ਤਰ੍ਹਾਂ ਦੀ ਲਾਪਰਵਾਹੀ ਵਾਲਾ ਰਵੱਈਆ ਕਿਸੇ ਵੀ ਹਾਲਤ 'ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।  ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਅਤੇ ਕੇਂਦਰ ਨੂੰ ਫਟਕਾਰਦੇ ਹੋਏ ਜਵਾਬ ਦਾਖਲ ਕਰਨ ਦੀ ਅਗਲੀ ਸੁਣਵਾਈ 'ਤੇ ਆਖਰੀ ਮੌਕਾ ਦਿੱਤਾ ਹੈ। ਬੈਂਚ ਦਾ ਕਹਿਣਾ ਹੈ ਕਿ ਮਾਮਲਾ ਬਹੁਤ ਗੰਭੀਰ ਹੈ ਅਤੇ ਸਾਰੇ ਪੱਖ ਇਸ ਨੂੰ ਗੰਭੀਰਤਾ ਨਾਲ ਲੈਣ।
 


author

Babita

Content Editor

Related News