ਚੰਡੀਗੜ੍ਹ ਪ੍ਰਸ਼ਾਸਨ ਨੇ UT ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ, ਪੈਨਸ਼ਨਰਾਂ ਨੂੰ ਵੀ ਮਿਲੇਗਾ ਫ਼ਾਇਦਾ

Wednesday, Oct 20, 2021 - 02:05 PM (IST)

ਚੰਡੀਗੜ੍ਹ (ਵਿਜੇ) : ਚੰਡੀਗੜ੍ਹ ਪ੍ਰਸ਼ਾਸਨ ਨੇ ਯੂ. ਟੀ. ਦੇ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ (ਡੀ. ਏ.) ਵਧਾਉਣ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਮੰਗਲਵਾਰ ਨੂੰ ਪ੍ਰਸ਼ਾਸਨ ਨੇ ਡੀ. ਏ. 164 ਤੋਂ ਵਧਾ ਕੇ 189 ਫ਼ੀਸਦੀ ਕਰਨ ਦੇ ਹੁਕਮ ਜਾਰੀ ਕੀਤੇ। ਇਹ 1 ਜੁਲਾਈ, 2021 ਤੋਂ ਲਾਗੂ ਰਹੇਗਾ ਅਤੇ ਯੂ. ਟੀ. ਮੁਲਾਜ਼ਮਾਂ ਦੇ ਨਾਲ-ਨਾਲ ਪੈਨਸ਼ਨਰਾਂ ਨੂੰ ਵੀ ਫ਼ਾਇਦਾ ਮਿਲੇਗਾ। ਉਨ੍ਹਾਂ ਨੂੰ 1 ਜੁਲਾਈ ਤੋਂ ਏਰੀਅਰ ਵੀ ਮਿਲੇਗਾ। ਵਿੱਤ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਪੰਜਾਬ ਤੋਂ ਡੈਪੂਟੇਸ਼ਨ ’ਤੇ ਆਉਣ ਵਾਲੇ ਮੁਲਾਜ਼ਮਾਂ ਨੂੰ ਵੀ ਇਸ ਵਿਚ ਸ਼ਾਮਲ ਕੀਤਾ ਗਿਆ ਹੈ। ਜੁਆਇੰਟ ਐਕਸ਼ਨ ਕਮੇਟੀ ਆਫ਼ ਚੰਡੀਗੜ੍ਹ ਐਡਮਿਨਿਸਟ੍ਰੇਸ਼ਨ ਐਂਡ ਐੱਮ. ਸੀ. ਇੰਪਲਾਈਜ਼ ਐਂਡ ਵਰਕਰਜ਼ ਨੇ ਯੂ. ਟੀ. ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਦਾ ਧੰਨਵਾਦ ਕੀਤਾ ਹੈ।
ਬੈਠਕ ’ਚ ਐਡਵਾਈਜ਼ਰ ਨੇ ਦਿੱਤਾ ਸੀ ਭਰੋਸਾ
ਜੁਆਇੰਟ ਐਕਸ਼ਨ ਕਮੇਟੀ ਦੇ ਕਨਵੀਨਰ ਅਸ਼ਵਨੀ ਕੁਮਾਰ ਨੇ ਕਿਹਾ ਕਿ ਜੁਆਇੰਟ ਐਕਸ਼ਨ ਕਮੇਟੀ ਦਾ ਵਫ਼ਦ 12 ਅਕਤੂਬਰ ਨੂੰ ਐਡਵਾਈਜ਼ਰ ਧਰਮਪਾਲ ਨੂੰ ਮਿਲਿਆ ਸੀ ਅਤੇ ਯੂ. ਟੀ. ਮੁਲਾਜ਼ਮਾਂ ਦਾ ਡੀ. ਏ. ਦੀਵਾਲੀ ਤੋਂ ਪਹਿਲਾਂ ਵਧਾਉਣ ਦੀ ਮੰਗ ਕੀਤੀ ਸੀ। ਵਫ਼ਦ ਨੂੰ ਐਡਵਾਈਜ਼ਰ ਨੇ ਭਰੋਸਾ ਦਿੱਤਾ ਸੀ ਕਿ ਦੀਵਾਲੀ ਤੋਂ ਪਹਿਲਾਂ ਡੀ. ਏ. ਦੀ ਕਿਸ਼ਤ ਜਾਰੀ ਕਰ ਦਿੱਤੀ ਜਾਵੇਗੀ।
 


Babita

Content Editor

Related News