ਓਮੀਕਰੋਨ ਦੇ ਖ਼ਤਰੇ ਦਰਮਿਆਨ ''ਚੰਡੀਗੜ੍ਹ'' ਪ੍ਰਸ਼ਾਸਨ ਦਾ ਵੱਡਾ ਫ਼ੈਸਲਾ, ਪੂਰੇ ਸ਼ਹਿਰ ''ਚ ਲਾਗੂ ਕੀਤੇ ਇਹ ਸਖ਼ਤ ਹੁਕਮ

Saturday, Dec 04, 2021 - 12:24 PM (IST)

ਓਮੀਕਰੋਨ ਦੇ ਖ਼ਤਰੇ ਦਰਮਿਆਨ ''ਚੰਡੀਗੜ੍ਹ'' ਪ੍ਰਸ਼ਾਸਨ ਦਾ ਵੱਡਾ ਫ਼ੈਸਲਾ, ਪੂਰੇ ਸ਼ਹਿਰ ''ਚ ਲਾਗੂ ਕੀਤੇ ਇਹ ਸਖ਼ਤ ਹੁਕਮ

ਚੰਡੀਗੜ੍ਹ (ਰਾਜਿੰਦਰ) : ਕੋਵਿਡ ਦੇ ਨਵੇਂ ਵੈਰੀਐਂਟ ਓਮੀਕਰੋਨ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਡੀ. ਸੀ. ਵਿਨੇ ਪ੍ਰਤਾਪ ਨੇ ਹੁਕਮ ਜਾਰੀ ਕਰ ਕੇ ਮਾਸਕ ਨਾ ਪਾਉਣ ਅਤੇ ਸਮਾਜਿਕ ਦੂਰੀ ਦਾ ਨਿਯਮ ਨਾ ਮੰਨਣ ਵਾਲਿਆਂ ਖ਼ਿਲਾਫ਼ ਸਖ਼ਤੀ ਵਰਤਣ ਲਈ ਕਿਹਾ ਹੈ। ਨਾਲ ਹੀ ਚਲਾਨ ਕੱਟਣ ਦੇ ਵੀ ਹੁਕਮ ਦਿੱਤੇ ਹਨ। ਡੀ. ਸੀ. ਨੇ ਚੰਡੀਗੜ੍ਹ ਦੇ ਐੱਸ. ਐੱਸ. ਪੀ. ਅਤੇ ਤਿੰਨੇ ਐੱਸ. ਡੀ. ਐੱਮ. ਨੂੰ ਪੱਤਰ ਲਿਖ ਕੇ ਨਵੇਂ ਵੇਰੀਐਂਟ ਓਮੀਕਰੋਨ ਦੇ ਖ਼ਤਰੇ ਸਬੰਧੀ ਅਗਾਹ ਕੀਤਾ ਹੈ। ਪੱਤਰ ’ਚ ਲਿਖਿਆ ਕਿ ਓਮੀਕਰੋਨ ਤੋਂ ਬਚਾਅ ਲਈ ਕੋਰੋਨਾ ਸਬੰਧੀ ਦਿਸ਼ਾ-ਨਿਦੇਰਸ਼ਾਂ ਦਾ ਪਾਲਣ ਜ਼ਰੂਰੀ ਹੈ। ਇਸ ਲਈ ਜੋ ਮਾਸਕ ਨਹੀਂ ਪਾ ਰਿਹਾ, ਸੋਸ਼ਲ ਡਿਸਟੈਂਸ ਦੇ ਨਿਯਮਾਂ ਦਾ ਪਾਲਣ ਨਹੀਂ ਕਰ ਰਿਹਾ ਅਤੇ ਕੇਂਦਰ ਦੇ ਦਿਸ਼ਾ-ਨਿਦੇਰਸ਼ਾਂ ਦਾ ਪਾਲਣ ਨਹੀਂ ਕਰ ਰਿਹਾ ਹੈ, ਉਸ ਦਾ ਚਲਾਨ ਕੱਟਿਆ ਜਾਵੇ। ਪ੍ਰਸ਼ਾਸਨ ਨੇ ਨਵੇਂ ਸਟ੍ਰੇਨ ਦੇ ਖ਼ਤਰੇ ਕਾਰਨ ਸਖ਼ਤੀ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਹਵਸ ਦੇ ਪੁਜਾਰੀ ਨੇ ਨੌਕਰੀ ਲੈਣ ਆਈ ਕੁੜੀ ਦੀ ਕੋਲਡ ਡਰਿੰਕ 'ਚ ਮਿਲਾਇਆ ਨਸ਼ਾ, ਬੇਹੋਸ਼ ਕਰਕੇ ਲੁੱਟੀ ਇੱਜ਼ਤ

ਹਾਈ ਰਿਸਕ ਵਾਲੇ 8 ਦੇਸ਼ਾਂ ਤੋਂ ਪਰਤੇ ਮੁਸਾਫ਼ਰਾਂ ਦਾ ਏਅਰਪੋਰਟ ’ਤੇ ਆਰ. ਟੀ. ਪੀ. ਸੀ. ਆਰ. ਟੈਸਟ ਲਾਜ਼ਮੀ ਕੀਤਾ ਗਿਆ ਹੈ। ਉਨ੍ਹਾਂ ਨੂੰ 7 ਦਿਨ ਲਈ ਕੁਆਰੰਟਾਈਨ ਵੀ ਕੀਤਾ ਜਾ ਰਿਹਾ ਹੈ। ਮੁਸਾਫ਼ਰਾਂ ਦੀ ਪਹਿਲੀ ਰਿਪੋਰਟ ਨੈਗੇਟਿਵ ਆਉਂਦੀ ਹੈ ਤਾਂ ਸਿਹਤ ਵਿਭਾਗ 8ਵੇਂ ਦਿਨ ਦੁਬਾਰਾ ਆਰ. ਟੀ. ਪੀ. ਸੀ. ਆਰ. ਟੈਸਟ ਕਰੇਗਾ। ਹਾਈ ਰਿਸਕ ਵਾਲੇ ਦੇਸ਼ਾਂ ’ਚ ਦੱਖਣੀ ਅਫਰੀਕਾ, ਬ੍ਰਾਜ਼ੀਲ, ਬੰਗਲਾਦੇਸ਼, ਬੋਤਸਵਾਨਾ, ਚੀਨ, ਮਾਰੀਸ਼ਸ, ਨਿਊਜ਼ੀਲੈਂਡ ਅਤੇ ਜ਼ਿੰਬਾਬਵੇ ਹਨ, ਜਿੱਥੋਂ ਆਉਣ ਵਾਲੇ ਮੁਸਾਫ਼ਰਾਂ ’ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ।

ਇਹ ਵੀ ਪੜ੍ਹੋ : ਕਲਯੁਗੀ ਪਿਓ ਨੇ ਹੱਦਾਂ ਟੱਪਦਿਆਂ ਗਰਭਵਤੀ ਕੀਤੀ ਨਾਬਾਲਗ ਧੀ, ਮਾਂ ਅੱਗੇ ਇੰਝ ਸਾਹਮਣੇ ਆਈ ਸੱਚਾਈ
ਭੀੜ-ਭੜੱਕੇ ਵਾਲੀ ਮਾਰਕਿਟ ਅਤੇ ਸੈਰ-ਸਪਾਟੇ ਵਾਲੀਆਂ ਥਾਵਾਂ ’ਤੇ ਨਜ਼ਰ
ਪ੍ਰਸ਼ਾਸਨ ਦੇ ਨਿਰਦੇਸ਼ਾਂ ਤੋਂ ਬਾਅਦ ਹੁਣ ਛੇਤੀ ਹੀ ਸਬੰਧਿਤ ਵਿਭਾਗਾਂ ਵੱਲੋਂ ਕੋਰੋਨਾ ਦੇ ਨਿਯਮਾਂ ਦੀ ਅਣਦੇਖੀ ਧਿਆਨ ਵਿਚ ਰੱਖਦੇ ਹੋਏ ਡਰਾਈਵ ਤੇਜ਼ ਕਰ ਦਿੱਤੀ ਜਾਵੇਗੀ। ਖ਼ਾਸ ਕਰ ਕੇ ਪ੍ਰਸ਼ਾਸਨ ਦੀਆਂ ਟੀਮਾਂ ਭੀੜ ਵਾਲੀਆਂ ਮਾਰਕਿਟਾਂ ਅਤੇ ਸੈਰ-ਸਪਾਟੇ ਵਾਲੀਆਂ ਥਾਵਾਂ ’ਤੇ ਖ਼ਾਸ ਨਜ਼ਰ ਰੱਖਣਗੀਆਂ।

ਇਹ ਵੀ ਪੜ੍ਹੋ : Omicron : ਦੱਖਣੀ ਅਫ਼ਰੀਕਾ ਤੋਂ ਚੰਡੀਗੜ੍ਹ ਪਰਤੀ ਜਨਾਨੀ ਖ਼ਿਲਾਫ FIR ਦਰਜ, ਜਾਣੋ ਪੂਰਾ ਮਾਮਲਾ

ਦੱਸਣਯੋਗ ਹੈ ਕਿ ਸ਼ਹਿਰ ’ਚ ਖ਼ਾਸ ਕਰ ਕੇ ਸੁਖ਼ਨਾ ਝੀਲ ’ਤੇ ਜ਼ਿਆਦਾ ਭੀੜ ਇਕੱਠੀ ਹੁੰਦੀ ਹੈ। ਇਹੀ ਕਾਰਨ ਹੈ ਕਿ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਪ੍ਰਸ਼ਾਸਨ ਨੇ ਸੁਖਨਾ ਝੀਲ ’ਤੇ ਕਾਫ਼ੀ ਜ਼ੋਰ-ਸ਼ੋਰ ਨਾਲ ਡਰਾਈਵ ਚਲਾਈ ਸੀ ਅਤੇ ਮਾਸਕ ਨਾ ਪਾਉਣ ਵਾਲਿਆਂ ਦੇ ਚਲਾਨ ਕੱਟੇ ਗਏ ਸਨ। ਹੁਣ ਬਰਡ ਪਾਰਕ ’ਚ ਵੀ ਜਿਆਦਾ ਭੀੜ ਹੋ ਰਹੀ ਹੈ, ਜਿਸ ਨੂੰ ਕੰਟਰੋਲ ਕਰਨ ਲਈ ਪ੍ਰਸ਼ਾਸਨ ਯਤਨ ਕਰ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News