ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ

Monday, Jun 29, 2026 - 05:20 PM (IST)

ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ 'ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਪੰਜਾਬ ਕੇਡਰ ਦੇ 2013 ਬੈਚ ਦੇ ਆਈ. ਏ. ਐੱਸ. ਅਧਿਕਾਰੀ ਹਰਪ੍ਰੀਤ ਸਿੰਘ ਸੂਦਨ ਨੂੰ ਚੰਡੀਗੜ੍ਹ ਪ੍ਰਸ਼ਾਸਨ 'ਚ ਸਕੱਤਰ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਦੀ ਮਨਜ਼ੂਰੀ ਕੇਂਦਰ ਸਰਕਾਰ ਦੀ ਕੈਬਨਿਟ ਨਿਯੁਕਤੀ ਕਮੇਟੀ ਵਲੋਂ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ, ਵਿੱਛ ਗਏ ਸੱਥਰ

ਜਾਰੀ ਹੁਕਮਾਂ ਮੁਤਾਬਕ ਹਰਪ੍ਰੀਤ ਸਿੰਘ ਸੂਦਨ ਹੁਣ ਪੰਜਾਬ ਤੋਂ ਡੈਪੂਟੇਸ਼ਨ 'ਤੇ ਚੰਡੀਗੜ੍ਹ ਪ੍ਰਸ਼ਾਸਨ 'ਚ ਸੇਵਾ ਕਰਨਗੇ। ਹਰਪ੍ਰੀਤ ਸਿੰਘ ਸੂਦਨ ਇਸ ਸਮੇਂ ਪੰਜਾਬ ਸਰਕਾਰ 'ਚ ਖੇਡ ਨਿਰਦੇਸ਼ਕ ਵਲੋਂ ਸੇਵਾ ਨਿਭਾ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ ਰਾਹਤ! ਪਨਬਸ ਨੇ ਲਿਆ ਅਹਿਮ ਫ਼ੈਸਲਾ

ਦੱਸਣਯੋਗ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ 'ਚ ਸਕੱਤਰ ਪੱਧਰ ਦੇ ਅਧਿਕਾਰੀ ਦੀ ਨਿਯੁਕਤੀ ਨੂੰ ਸ਼ਹਿਰ ਦੇ ਵਿਕਾਸ ਯਤਨਾਂ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਹਰਪ੍ਰੀਤ ਸਿੰਘ ਸੂਦਨ ਦੇ ਜਲਦੀ ਹੀ ਚੰਡੀਗੜ੍ਹਗ ਪੁੱਜ ਅਤੇ ਆਪਣੀਆਂ ਜ਼ਿੰਮੇਵਾਰੀਆਂ ਸੰਭਾਲਣ ਦੀ ਉਮੀਦ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e


 


author

Babita

Content Editor

Related News