28 ਮਾਰਚ ਤੱਕ ਲੱਗ ਗਈ ਸਖ਼ਤ ਪਾਬੰਦੀ! ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀ ਵੱਡੀ ਚਿਤਾਵਨੀ
Monday, Mar 23, 2026 - 11:13 AM (IST)
ਚੰਡੀਗੜ੍ਹ (ਮਨਪ੍ਰੀਤ) : ਆਗਾਮੀ ਵੀ. ਵੀ. ਆਈ. ਪੀ. ਦੌਰੇ ਅਤੇ ਸੁਰੱਖਿਆ ਖ਼ਤਰਿਆਂ ਨੂੰ ਮੁੱਖ ਰੱਖਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਪੂਰੇ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ‘ਨੋ ਫਲਾਇੰਗ ਜ਼ੋਨ’ ਐਲਾਨ ਦਿੱਤਾ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨਿਸ਼ਾਂਤ ਕੁਮਾਰ ਯਾਦਵ ਵੱਲੋਂ ਜਾਰੀ ਹੁਕਮਾਂ ਅਨੁਸਾਰ 23 ਮਾਰਚ ਤੋਂ 28 ਮਾਰਚ ਤੱਕ ਚੰਡੀਗੜ੍ਹ ’ਚ ਡਰੋਨ ਤੇ ਮਾਨਵ ਰਹਿਤ ਹਵਾਈ ਵਾਹਨ (ਯੂ. ਏ. ਵੀ.) ਉਡਾਉਣ ’ਤੇ ਸਖ਼ਤ ਪਾਬੰਦੀ ਰਹੇਗੀ। ਇਹ ਫ਼ੈਸਲਾ 27 ਤੇ 28 ਮਾਰਚ ਨੂੰ ਸ਼ਹਿਰ ’ਚ ਪ੍ਰਸਤਾਵਿਤ ਵੀ. ਵੀ. ਆਈ. ਪੀ. ਆਮਦ ਦੇ ਮੱਦੇਨਜ਼ਰ ਲਿਆ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਇਹ ਹੁਕਮ ਜਾਰੀ ਕਰਦਿਆਂ ਕਿਹਾ ਕਿ ਦੇਸ਼ ਵਿਰੋਧੀ ਅਨਸਰਾਂ ਵੱਲੋਂ ਡਰੋਨ ਰਾਹੀਂ ਆਈ. ਈ. ਡੀ. (ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ) ਦੀ ਵਰਤੋਂ ਕਰਕੇ ਅੱਤਵਾਦੀ ਹਮਲੇ ਕਰਨ ਦੇ ਵੱਧਦੇ ਰੁਝਾਨ ਅਤੇ ਆਮ ਜਨਤਾ ਦੀ ਸੁਰੱਖਿਆ ਦੇ ਮੱਦੇਨਜ਼ਰ ਇਹ ਕਦਮ ਚੁੱਕਣਾ ਲਾਜ਼ਮੀ ਸੀ।
ਇਹ ਵੀ ਪੜ੍ਹੋ : ਜਦੋਂ ਤੱਕ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਸਾਡਾ ਸੰਘਰਸ਼ ਜਾਰੀ ਰਹੇਗਾ : ਮਜੀਠੀਆ
ਇਹ ਪਾਬੰਦੀ 23 ਮਾਰਚ ਦੀ ਅੱਧੀ ਰਾਤ (ਜ਼ੀਰੋ ਆਵਰਜ਼) ਤੋਂ ਲਾਗੂ ਹੋਵੇਗੀ ਅਤੇ 28 ਮਾਰਚ ਤੱਕ ਪ੍ਰਭਾਵਸ਼ਾਲੀ ਰਹੇਗੀ। ਹਾਲਾਂਕਿ ਇਹ ਹੁਕਮ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਜਿਵੇਂ ਕਿ ਪੁਲਸ, ਪੈਰਾ-ਮਿਲਟਰੀ ਫੋਰਸ, ਏਅਰ ਫੋਰਸ, ਐੱਸ. ਪੀ. ਜੀ. ਜਵਾਨਾਂ ਅਤੇ ਸਮਰੱਥ ਸਰਕਾਰੀ ਅਥਾਰਟੀ ਵੱਲੋਂ ਅਧਿਕਾਰਤ ਵਿਅਕਤੀਆਂ ’ਤੇ ਲਾਗੂ ਨਹੀਂ ਹੋਵੇਗਾ।
ਇਹ ਵੀ ਪੜ੍ਹੋ : ਖੰਨਾ 'ਚ ਬੇਅਦਬੀ ਦੀ ਘਟਨਾ ਆਈ ਸਾਹਮਣੇ, ਸੰਗਤਾਂ 'ਚ ਭਾਰੀ ਰੋਸ
ਪ੍ਰਸ਼ਾਸਨ ਵੱਲੋਂ ਸਪੱਸ਼ਟ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਕੋਈ ਵਿਅਕਤੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਦਿਆਂ ਆਮ ਜਨਤਾ ਦੀ ਜਾਣਕਾਰੀ ਲਈ ਡੀ. ਸੀ. ਦਫ਼ਤਰ ਅਤੇ ਜ਼ਿਲ੍ਹਾ ਅਦਾਲਤਾਂ ਦੇ ਨੋਟਿਸ ਬੋਰਡਾਂ ’ਤੇ ਚਿਪਕਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
