ਭਾਰਤ-ਪਾਕਿ ਤਣਾਅ ਕਾਰਨ 'ਚੰਡੀਗੜ੍ਹ ਏਅਰਪੋਰਟ' ਬੰਦ!
Wednesday, Feb 27, 2019 - 12:25 PM (IST)
ਚੰਡੀਗੜ੍ਹ (ਲਲਨ) : ਬੁੱਧਵਾਰ ਨੂੰ ਪਾਕਿਸਤਾਨੀ ਜੈੱਟ ਜਹਾਜ਼ਾਂ ਦੇ ਰਾਜੌਰੀ ਸੈਕਟਰ 'ਚ ਘੁਸਪੈਠ ਤੋਂ ਬਾਅਦ ਚੰਡੀਗੜ੍ਹ ਏਅਰਪੋਰਟ ਤੋਂ ਸਾਰੀਆਂ ਉਡਾਣਾਂ ਨੂੰ ਰੱਦ ਕਰਨ ਦੀ ਖਬਰ ਸਾਹਮਣੇ ਆ ਰਹੀ ਹੈ, ਹਾਲਾਂਕਿ ਜਦੋਂ ਇਸ ਬਾਰੇ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦੇ ਪਬਲਿਕ ਰਿਲੇਸ਼ਨ ਅਫਸਰ ਦੀਪੇਸ਼ ਜੋਸ਼ੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਬਾਰਡਰ ਨਾਲ ਲੱਗਦੇ ਏਅਰਪੋਰਟਾਂ ਤੋਂ ਉਡਾਣਾਂ ਬੰਦ ਕੀਤੀਆਂ ਗਈਆਂ ਹਨ ਪਰ ਚੰਡੀਗੜ੍ਹ 'ਚ ਆਂਮ ਵਾਂਗ ਏਅਰਪੋਰਟ ਚੱਲ ਰਿਹਾ ਹੈ, ਹਾਲਾਂਕਿ ਉਨ੍ਹਾਂ ਕਿਹਾ ਕਿ ਉਹ ਚੰਡੀਗੜ੍ਹ ਏਅਰਪੋਰਟ ਨੂੰ ਬੰਦ ਕਰਨ ਦੇ ਹੁਕਮਾਂ ਦਾ ਇਤੰਜ਼ਾਰ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ 14 ਫਰਵਰੀ ਨੂੰ ਜੰਮੂ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ 'ਚ ਸੀ. ਆਰ. ਪੀ. ਐੱਫ. ਦੇ 40 ਜਵਾਨ ਸ਼ਹੀਦ ਹੋ ਗਏ ਸਨ। ਇਸ ਕਾਰਵਾਈ ਦਾ ਮੂੰਹ ਤੋੜ ਜਵਾਬ ਦਿੰਦੇ ਹੋਏ ਮੰਗਲਵਾਰ ਨੂੰ ਭਾਰਤੀ ਏਅਰਫੋਰਸ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਘੁਸਪੈਠ ਕਰਕੇ ਜੈਸ਼ ਦੇ ਕਈ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਸੀ। ਇਸ 'ਚ 350 ਅੱਤਵਾਦੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਗਈ ਸੀ।