ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਮ ''ਤੇ ਰੱਖਿਆ ਜਾਵੇ: ਬਾਵਾ

Friday, Jul 10, 2020 - 04:01 PM (IST)

ਚੰਡੀਗੜ੍ਹ: ਅੱਜ ਚੰਡੀਗੜ੍ਹ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 350 ਸਾਲਾਂ ਜਨਮ ਉਤਸਵ ਸਮਾਗਮ ਦੀ ਰੂਪ ਰੇਖਾ ਤਿਆਰ ਕਰਨ ਲਈ ਕ੍ਰਿਸ਼ਨ ਕੁਮਾਰ ਬਾਵਾ ਪ੍ਰਧਾਨ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਮੀਟਿੰਗ 'ਚ ਫਾਊਂਡੇਸ਼ਨ ਦੇ ਹਰਿਆਣਾ ਦੇ ਪ੍ਰਧਾਨ ਉਮਰਾਉ ਸਿੰਘ ਛੀਨਾ, ਚੰਡੀਗੜ੍ਹ ਦੇ ਫਾਊਂਡੇਸ਼ਨ ਦੇ ਪ੍ਰਧਾਨ ਹਰਿੰਦਰ ਸਿੰਘ ਹੰਸ, ਚੇਅਰਮੈਨ ਜਗਮੋਹਣ ਸਿੰਘ ਬਰਾੜ, ਫਾਊਂਡੇਸ਼ਨ ਦੇ ਪੰਜਾਬ ਦੇ ਸੀਨੀਅਰ ਵਾਈਸ ਪ੍ਰਧਾਨ, ਅਮਰਜੀਤ ਸਿੰਘ ਓਬਰਾਏ ਵਿਸ਼ੇਸ਼ ਰੂਪ ਵਿੱਚ ਹਾਜ਼ਰ ਹੋਏ।

ਇਹ ਵੀ ਪੜ੍ਹੋ: ਅਕਾਲੀ ਆਗੂ ਗੁਰਸੇਵਕ ਮੁਨਸ਼ੀ ਦੀ ਖ਼ੁਦਕੁਸ਼ੀ ਦੇ ਮਾਮਲੇ 'ਚ ਆਇਆ ਨਵਾਂ ਮੋੜ, ਆਡੀਓ ਆਈ ਸਾਹਮਣੇ

ਇਸ ਸਮੇਂ ਚੰਡੀਗੜ੍ਹ ਏਅਰਪੋਰਟ ਦਾ ਨਾਮ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਨਾਮ 'ਤੇ ਰੱਖਣ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਚਪੜਚਿੜੀ ਦੇ ਇਤਿਹਾਸਿਕ ਮੈਦਾਨ ਮੌਜੂਦਾ ਚੰਡੀਗੜ੍ਹ ਏਅਰਪੋਰਟ ਦੀ ਜ਼ਮੀਨ 'ਚ ਹੀ ਸ਼ਾਮਲ ਹੈ ਅਤੇ ਇਸੇ ਧਰਤੀ 'ਤੇ ਵਜੀਰ ਖਾਂ ਦਾ ਖਾਤਮਾ ਕਰਕੇ ਪਹਿਲੇ ਸਿੱਖ ਲੋਕ ਰਾਜ ਦੀ ਨੀਂਹ ਰੱਖੀ ਸੀ।ਇਸ ਸਮੇਂ ਫਾਊਂਡੇਸ਼ਨ ਵਲੋਂ ਫੈਸਲਾ ਲਿਆ ਗਿਆ ਕਿ ਮਨੁੱਖਤਾ ਦੀ ਸੇਵਾ ਦਾ ਵਿਸ਼ਵ 'ਚ ਬੀੜਾ ਚੁੱਕਣ ਵਾਲੇ ਉਘੇ ਬਿਜਨੈੱਸਮੈਨ ਐਸ.ਪੀ ਸਿਘ ਓਬਰਾਏ ਨੂੰ 16 ਅਕਤੂਬਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਪੁਰਸਕਾਰ ਦੇਣ ਦਾ ਵੀ ਫੈਸਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ. ਓਬਰਾਏ ਦਾ ਸਿੱਖਿਆ, ਸੱਭਿਆਚਾਰ,ਧਾਰਮਿਕ, ਪ੍ਰਵਾਸੀ ਪੰਜਾਬੀਆਂ ਲਈ ਅਤੇ ਇਤਿਹਾਸ ਨੂੰ ਸਾਂਭਣ ਲਈ ਪ੍ਰਸ਼ੰਸਾਯੋਗ ਉਪਰਾਲਾ ਹੈ ਜਿਸ 'ਤੇ ਸਮੂਹ ਪੰਜਾਬੀਆਂ ਨੂੰ ਮਾਣ ਹੈ।

ਇਹ ਵੀ ਪੜ੍ਹੋ: 4 ਭੈਣਾਂ ਦੇ ਇਕਲੌਤੇ ਭਰਾ ਨਾਲ ਵਾਪਰਿਆ ਦਰਦਨਾਕ ਹਾਦਸਾ, ਬਾਂਹ ਦੇ ਹੋਏ ਟੋਟੇ-ਟੋਟੇ


Shyna

Content Editor

Related News