2 ਸਾਲਾਂ ਦੇ ਮੁਕਾਬਲੇ ਇਸ ਵਾਰ ਨਵੰਬਰ ''ਚ ਵਧੇ ਯਾਤਰੀ, ਦਸੰਬਰ ''ਚ 35 ਲੱਖ ਤੱਕ ਪੁੱਜ ਸਕਦੈ ਅੰਕੜਾ

Saturday, Dec 24, 2022 - 05:13 PM (IST)

ਚੰਡੀਗੜ੍ਹ (ਲਲਨ ਯਾਦਵ) : ਸ਼ਹੀਦ ਭਗਤ ਸਿੰਘ ਹਵਾਈ ਅੱਡਾ ਚੰਡੀਗੜ੍ਹ ’ਤੇ ਹਵਾਈ ਯਾਤਰੀਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਇਸ ਸਬੰਧੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸੀ. ਈ. ਓ. ਰਾਕੇਸ਼ ਰੰਜਨ ਸਹਾਏ ਨੇ ਦੱਸਿਆ ਕਿ ਇਸ ਸਾਲ ਚੰਡੀਗੜ੍ਹ ਹਵਾਈ ਅੱਡੇ ਤੋਂ ਨਵੰਬਰ ਮਹੀਨੇ ਤੱਕ 2624510 ਯਾਤਰੀਆਂ ਨੇ ਸਫ਼ਰ ਕੀਤਾ ਹੈ, ਜੋ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਯਾਤਰੀਆਂ ਦੀ ਰਿਕਾਰਡ ਗਿਣਤੀ ਹੈ। ਦਸੰਬਰ ਮਹੀਨਿਆਂ ਲਈ ਯਾਤਰੀਆਂ ਦੀ ਗਿਣਤੀ ਦਾ ਅੰਕੜਾ ਜੋੜਨਾ ਅਜੇ ਬਾਕੀ ਹੈ।

ਹਵਾਈ ਅੱਡੇ ਤੋਂ ਉਡਾਣਾਂ ਦੀ ਕੁਨੈਕਟੀਵਿਟੀ ਲਗਾਤਾਰ ਵੱਧ ਰਹੀ ਹੈ। ਇਸ ਸਾਲ ਯਾਤਰੀਆਂ ਦੀ ਆਵਾਜਾਈ ਦਾ ਅੰਕੜਾ 35 ਲੱਖ ਨੂੰ ਛੂਹ ਸਕਦਾ ਹੈ। ਇਸ ਦਾ ਸਿੱਧਾ ਫ਼ਾਇਦਾ ਚੰਡੀਗੜ੍ਹ ਏਅਰਪੋਰਟ ਨੂੰ ਮਿਲਣ ਵਾਲਾ ਹੈ। ਉਨ੍ਹਾਂ ਦੱਸਿਆ ਕਿ ਹਵਾਈ ਅੱਡੇ ’ਤੇ ਯਾਤਰੀਆਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਅਜੇ ਸਿਰਫ਼ ਦੋ ਅੰਤਰਰਾਸ਼ਟਰੀ ਉਡਾਣਾਂ ਹੀ ਹਨ। ਹਵਾਈ ਅੱਡੇ ਤੋਂ ਰੋਜ਼ਾਨਾ 82 ਉਡਾਣਾਂ ਚੱਲ ਰਹੀਆਂ ਹਨ। ਇਸ ਤੋਂ ਇਲਾਵਾ ਦੁਬਈ ਅਤੇ ਸ਼ਾਰਜਾਹ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਵੀ ਹਨ।


Babita

Content Editor

Related News