ਜ਼ਰੂਰੀ ਖ਼ਬਰ : ਇਸ ਤਾਰੀਖ਼ ਤੋਂ ਰੋਜ਼ਾਨਾ 5 ਘੰਟੇ ਬੰਦ ਰਹੇਗਾ 'ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ' ਦਾ ਰਨਵੇਅ

Tuesday, Aug 24, 2021 - 11:57 AM (IST)

ਜ਼ਰੂਰੀ ਖ਼ਬਰ : ਇਸ ਤਾਰੀਖ਼ ਤੋਂ ਰੋਜ਼ਾਨਾ 5 ਘੰਟੇ ਬੰਦ ਰਹੇਗਾ 'ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ' ਦਾ ਰਨਵੇਅ

ਚੰਡੀਗੜ੍ਹ (ਲਲਨ) : ਏਅਰਫੋਰਸ ਅਤੇ ਏਅਰਪੋਰਟ ਅਥਾਰਟੀ ਵੱਲੋਂ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦੇ ਰਨਵੇਅ ਨੂੰ 24 ਅਗਸਤ ਤੋਂ 15 ਸਤੰਬਰ ਤਕ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਏਅਰਪੋਰਟ ਤੋਂ ਨਾ ਤਾਂ ਕੋਈ ਫਲਾਈਟ ਲੈਂਡ ਹੋਵੇਗੀ, ਨਾ ਹੀ ਉਡਾਣ ਭਰੇਗੀ। ਏਅਰਪੋਰਟ ਅਥਾਰਟੀ ਵੱਲੋਂ ਸਾਰੀਆਂ ਏਅਰਲਾਈਨਜ਼ ਕੰਪਨੀਆਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ 24 ਅਗਸਤ ਤੋਂ 15 ਸਤੰਬਰ ਤਕ ਰਾਤ 11:30 ਤੋਂ ਸਵੇਰੇ 4:30 ਵਜੇ ਤੱਕ ਕੋਈ ਵੀ ਉਡਾਣ ਲੈਂਡ ਅਤੇ ਰਵਾਨਾ ਨਹੀਂ ਹੋਵੇਗੀ।

ਇਹ ਵੀ ਪੜ੍ਹੋ : ਹਾਈਵੇਅ 'ਤੇ ਲੱਗੇ ਧਰਨੇ ਕਾਰਨ ਸੜਕਾਂ 'ਤੇ ਜਾਮ ਨਾਲ ਹਾਹਾਕਾਰ, ਤੀਜੀ ਵਾਰ ਬਦਲਿਆ 'ਰੂਟ ਪਲਾਨ'

ਏਅਰਫੋਰਸ ਵੱਲੋਂ ਰਨਵੇਅ ਦੀ ਮੁਰੰਮਤ ਅਤੇ ਲਾਈਟਿੰਗ ਦਾ ਕੰਮ ਕੀਤਾ ਜਾਵੇਗਾ। ਇਸ ਦੌਰਾਨ ਐਮਰਜੈਂਸੀ ਲੈਂਡਿੰਗ ਵੀ ਨਹੀਂ ਹੋਵੇਗੀ। ਇਸ ਦੌਰਾਨ ਕੋਰੋਨਾ ਨੂੰ ਲੈ ਕੇ ਵੀ ਏਅਰਪੋਰਟ 'ਤੇ ਪੂਰੀ ਸਾਵਧਾਨੀ ਵਰਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਹੁਣ ਸੌਖੀ ਨਹੀਂ ਹੋਵੇਗੀ 'ਬਿਜਲੀ ਬਿੱਲਾਂ' ਦੀ ਅਦਾਇਗੀ, ਜਾਣੋ ਕੀ ਹੈ ਕਾਰਨ

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਏਅਰਪੋਰਟ ਅਥਾਰਟੀ ਨੂੰ ਇਹ ਹੁਕਮ ਜਾਰੀ ਕੀਤੇ ਗਏ ਹਨ ਕਿ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਆਉਣ ਵਾਲੇ ਮੁਸਾਫ਼ਰਾਂ ਨੂੰ ਕੋਵਿਡ-19 ਦੀ ਆਰ. ਟੀ. ਪੀ. ਸੀ. ਆਰ. ਰਿਪੋਰਟ ਜਾਂ ਕੋਵਿਸ਼ੀਲਡ ਜਾਂ ਕੋ-ਵੈਕਸੀਨ ਦੀਆਂ ਦੋਵੇਂ ਡੋਜ਼ਾਂ ਲੱਗੀਆਂ ਹੋਣੀਆਂ ਚਾਹੀਦੀਆਂ ਹਨ। ਇਸ ਤੋਂ ਬਾਅਦ ਹੀ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਮੁਸਾਫ਼ਰ ਨੂੰ ਉਤਰਨ ਦਿੱਤਾ ਜਾਵੇਗਾ। 
ਇਹ ਵੀ ਪੜ੍ਹੋ : ਲੁਧਿਆਣਾ 'ਚ ਸ਼ਰਮਨਾਕ ਵਾਰਦਾਤ, 12 ਸਾਲਾ ਬੱਚੀ ਦੀ ਧੌਣ 'ਤੇ ਦਾਤਰ ਰੱਖ ਨੌਜਵਾਨ ਨੇ ਕੀਤਾ ਜਬਰ-ਜ਼ਿਨਾਹ 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

Babita

Content Editor

Related News