ਪੰਜਾਬ-ਹਰਿਆਣਾ 'ਚ ਬਣੀ ਸਹਿਮਤੀ, 'ਚੰਡੀਗੜ੍ਹ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਜਾਵੇਗਾ ਰੱਖਿਆ'

08/21/2022 3:17:30 AM

ਚੰਡੀਗੜ੍ਹ : ਪਿਛਲੇ ਕਾਫੀ ਸਮੇਂ ਤੋਂ ਚੰਡੀਗੜ੍ਹ ਕੌਮਾਂਤਰੀ ਏਅਰਪੋਰਟ ਦੇ ਨਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਵਿਵਾਦ ਚੱਲ ਰਿਹਾ ਸੀ ਪਰ ਅੱਜ ਚੰਡੀਗੜ੍ਹ ਏਅਰਪੋਰਟ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ 'ਤੇ ਰੱਖਣ ਲਈ ਪੰਜਾਬ ਤੇ ਹਰਿਆਣਾ ਵਿਚਾਲੇ ਸਹਿਮਤੀ ਬਣ ਗਈ ਹੈ। ਅੱਜ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਇਸ ਸਬੰਧੀ ਸੀ.ਐੱਮ. ਭਗਵੰਤ ਮਾਨ ਨੇ ਮੀਟਿੰਗ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿੱਟਰ 'ਤੇ ਇਹ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ, "ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਜੀ ਦੇ ਨਾਮ 'ਤੇ ਰੱਖਣ ਲਈ ਪੰਜਾਬ-ਹਰਿਆਣਾ ਦੀ ਬਣੀ ਸਹਿਮਤੀ ..ਅੱਜ ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਮੀਟਿੰਗ ਹੋਈ ਹੈ।"

ਖ਼ਬਰ ਇਹ ਵੀ : ਹੜ੍ਹ 'ਚ ਰੁੜ੍ਹਿਆ ਪਠਾਨਕੋਟ ਦਾ ਚੱਕੀ ਪੁਲ, ਉਥੇ ਮੂਸੇਵਾਲਾ ਕਤਲ ਕਾਂਡ 'ਚ ਇਕ ਹੋਰ ਗੈਂਗਸਟਰ ਦੀ Entry, ਪੜ੍ਹੋ TOP 10

ਦੱਸ ਦੇਈਏ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲਣ ਦਾ ਮੁੱਦਾ ਲੰਬੇ ਸਮੇਂ ਤੋਂ ਵਿਚਾਰ ਅਧੀਨ ਸੀ। ਇਸ ਤੋਂ ਪਹਿਲਾਂ ਹਰਿਆਣਾ ਅਤੇ ਪੰਜਾਬ ਵਿਧਾਨ ਸਭਾ ਨੇ ਕਈ ਵਾਰ ਮਤੇ ਪਾਸ ਕੀਤੇ ਪਰ ਨਾਮਕਰਨ ਨਹੀਂ ਹੋ ਸਕਿਆ ਸੀ। ਚੰਡੀਗੜ੍ਹ ਏਅਰਪੋਰਟ 'ਚ ਭਾਰਤ ਸਰਕਾਰ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਸਰਕਾਰ ਦੀ ਵੀ ਅਹਿਮ ਹਿੱਸੇਦਾਰੀ ਹੈ। ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੀ ਪੁੱਜਾ। ਕੇਂਦਰ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਨੂੰ ਏਅਰਪੋਰਟ ਦੇ ਨਾਂ 'ਤੇ ਸਹਿਮਤੀ ਬਣਾਉਣ ਲਈ ਕਿਹਾ ਸੀ।

ਇਹ ਵੀ ਪੜ੍ਹੋ : ਤਰਨਤਾਰਨ 'ਚ 75 ਖਪਤਕਾਰਾਂ ਨੂੰ ਬਿਜਲੀ ਚੋਰੀ ਕਰਨ 'ਤੇ 15.40 ਲੱਖ ਜੁਰਮਾਨਾ ਪਾਇਆ : ਇੰਜ. ਬਾਲ ਕ੍ਰਿਸ਼ਨ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

Mukesh

This news is Content Editor Mukesh