ਚੰਡੀਗੜ੍ਹ ਤੇ ਅੰਮ੍ਰਿਤਸਰ ਏਅਰਪੋਰਟ ਬੰਦ ਕਰਵਾਉਣ ਦੀ ਧਮਕੀ! ਅੱਤਵਾਦੀ ਪੰਨੂ ਨੇ ਰਚੀ ਸਾਜ਼ਿਸ਼

Friday, Nov 08, 2024 - 10:36 AM (IST)

ਚੰਡੀਗੜ੍ਹ ਤੇ ਅੰਮ੍ਰਿਤਸਰ ਏਅਰਪੋਰਟ ਬੰਦ ਕਰਵਾਉਣ ਦੀ ਧਮਕੀ! ਅੱਤਵਾਦੀ ਪੰਨੂ ਨੇ ਰਚੀ ਸਾਜ਼ਿਸ਼

ਚੰਡੀਗੜ੍ਹ/ਅੰਮ੍ਰਿਤਸਰ (ਵੈੱਬ ਡੈਸਕ): ਪਾਬੰਦੀਸ਼ੁਦਾ ਸੰਗਠਨ ਸਿਖਸ ਫ਼ਾਰ ਜਸਟਿਸ ਵੱਲੋਂ ਅੰਮ੍ਰਿਤਸਰ ਤੇ ਚੰਡੀਗੜ੍ਹ ਏਅਰਪੋਰਟ ਬੰਦ ਕਰਵਾਉਣ ਦੀ ਧਮਕੀ ਦਿੱਤੀ ਗਈ ਹੈ। ਗੁਰਪਤਵੰਤ ਸਿੰਘ ਪੰਨੂ ਨੇ ਪੰਜਾਬ ਦੇ ਨੌਜਵਾਨਾਂ ਨੂੰ 17 ਨਵੰਬਰ ਨੂੰ ਦੋਹਾਂ ਏਅਰਪੋਰਟਾਂ ਨੂੰ ਬੰਦ ਕਰਵਾਉਣ ਲਈ ਉਕਸਾਇਆ ਹੈ। ਉਸ ਨੇ ਏਅਰਪੋਰਟ ਡਿਊਟੀ ਦੌਰਾਨ ਸਿੱਖ ਮੁਲਾਜ਼ਮਾਂ ਨੂੰ ਕਿਰਪਾਨ ਪਾਉਣ 'ਤੇ ਰੋਕਣ ਦੇ ਫ਼ੈਸਲੇ ਦੇ ਵਿਰੋਧ ਵਿਚ ਇਹ ਧਮਕੀ ਦਿੱਤੀ ਹੈ। 

ਇਹ ਖ਼ਬਰ ਵੀ ਪੜ੍ਹੋ - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਪੰਜਾਬ ਦਾ ਮਾਹੌਲ ਵਿਗਾੜਣ ਦੀ ਵੱਡੀ ਸਾਜ਼ਿਸ਼!

ਗੁਰਪਵੰਤ ਸਿੰਘ ਪੰਨੂ ਨੇ ਪੰਜਾਬ ਦੇ ਲੋਕਾਂ ਨੂੰ 17 ਨਵੰਬਰ ਨੂੰ ਅੰਮ੍ਰਿਤਸਰ ਅਤੇ ਚੰਡੀਗੜ੍ਹ ਏਅਰਪੋਰਟ 'ਤੇ ਜਾਣ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਨੌਜਵਾਨਾਂ ਨੂੰ ਸੜਕਾਂ 'ਤੇ ਟਰੈਕਟਰ ਅਤੇ ਹਵਾ ਵਿਚ ਡਰੋਨ ਰਾਹੀਂ ਏਅਰਪੋਰਟ ਬੰਦ ਕਰਵਾਉਣ ਲਈ ਉਕਸਾਇਆ ਹੈ,ਤਾਂ ਜੋ ਭਾਰਤ ਵਿਚ ਸਿੱਖ ਭਾਈਚਾਰੇ ਦੇ ਇਸ ਮਸਲੇ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਉਭਾਰਿਆ ਜਾ ਸਕੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News