ਚੰਡੀਗੜ੍ਹ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਲੋਕਾਂ ਦਾ ਕੀਤਾ ਧੰਨਵਾਦ, ਨਵੇਂ ਕੌਂਸਲਰਾਂ ਨੂੰ ਚੁਕਾਈ ਸਹੁੰ

Thursday, Dec 30, 2021 - 03:19 PM (IST)

ਚੰਡੀਗੜ੍ਹ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਲੋਕਾਂ ਦਾ ਕੀਤਾ ਧੰਨਵਾਦ, ਨਵੇਂ ਕੌਂਸਲਰਾਂ ਨੂੰ ਚੁਕਾਈ ਸਹੁੰ

ਚੰਡੀਗੜ੍ਹ (ਵੈੱਬ ਡੈਸਕ) - ਚੰਡੀਗੜ੍ਹ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਚੰਡੀਗੜ੍ਹ ਵਾਲਿਆਂ ਨੇ ਜਿੱਤ ਹਾਸਲ ਕਰਕੇ ਕਮਾਲ ਕਰ ਦਿੱਤਾ। ਉਨ੍ਹਾਂ ਨੇ ਲੋਕਾਂ ਦਾ ਜਿੱਤ ਲਿਆ ਹੈ। ਕੇਜਰੀਵਾਲ ਨੇ ਕਿਹਾ ਕਿ ਉਹ ਚੋਣ ਜਿੱਤਣ ਦੀ ਖ਼ੁਸ਼ੀ ’ਚ ਉਹ ਅੱਜ ਚੰਡੀਗੜ੍ਹ ਵਾਲਿਆਂ ਦਾ ਧੰਨਵਾਦ ਕਰਨ ਲਈ ਆਏ ਹਨ। ਲੋਕਾਂ ਨੇ ਭਰੋਸਾ ਕਰਕੇ ਉਨ੍ਹਾਂ ਨੂੰ ਵੋਟ ਪਾਈ ਹੈ, ਜਿਸ ਕਰੇਕ ਉਹ ਉਨ੍ਹਾਂ ਦੇ ਉਸ ਭਰੋਸੇ ਨੂੰ ਕਦੇ ਵੀ ਟੁੱਟਣ ਲਈ ਦੇਣਗੇ। 

ਪੜ੍ਹੋ ਇਹ ਵੀ ਖ਼ਬਰ - ਪਿਆਰ 'ਚ ਅੰਨ੍ਹੇ ਪ੍ਰੇਮੀ ਨੇ ਸ੍ਰੀਨਗਰ ਤੋਂ ਸੱਦਿਆ ਸ਼ਾਰਪ ਸ਼ੂਟਰ, ਪ੍ਰੇਮਿਕਾ ਦੇ ਮੰਗੇਤਰ ਦੇ ਭੁਲੇਖੇ ਮਾਰਿਆ ਉਸਦਾ ਭਰਾ

ਕੇਜਰੀਵਾਲ ਨੇ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਨੇ ਦਿੱਲੀ ਦੇ ਕੰਮ ਦੇਖ ਕੇ ਉਨ੍ਹਾਂ ਦੀ ਪਾਰਟੀ ਨੂੰ ਵੋਟ ਪਾਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਉਹ ਚੰਡੀਗੜ੍ਹ ਨੂੰ ਦੇਸ਼ ਦਾ ਸਭ ਤੋਂ ਖ਼ੂਬਸੂਰਤ ਸ਼ਹਿਰ ਬਣਾਉਣਗੇ। ਕੇਜਰੀਵਾਲ ਨੇ ਕਿਹਾ ਕਿ ਚੰਡੀਗੜ੍ਹ ’ਚ ਉਹ ਹੁਣ ਇੰਨੇ ਚੰਗੇ ਕੰਮ ਕਰਨਗੇ, ਜਿਸ ਨੂੰ ਵੇਖ ਕੇ ਹੋਰਾਂ ਜ਼ਿਲ੍ਹਿਆ ਦੇ ਲੋਕ ਉਨ੍ਹਾਂ ਦੀ ਪਾਰਟੀ ਨੂੰ ਵੋਟ ਪਾਉਣਗੇ। ਚੋਣਾਂ ਨੂੰ ਲੈ ਕੇ ਰਾਜਨੀਤੀ ਹੁੰਦੀ ਹੈ, ਜੋ ਹੁਣ ਨਹੀਂ ਹੋਵੇਗੀ। ਵਿਰੋਧੀ ਪਾਰਟੀਆਂ ਨਾਲ ਉਹ ਕਿਸੇ ਤਰ੍ਹਾਂ ਦੀ ਕੋਈ ਰਾਜਨੀਤੀ ਨਹੀਂ ਕਰਨਗੇ। ਕੇਜਰੀਵਾਲ ਨੇ ਇਸ ਸਮੇਂ ਨਵੇਂ ਕੌਂਸਲਰਾਂ ਨੂੰ ਸਹੁੰ ਚੁਕਾਈ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ।

ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ਬਲਾਸਟ: ਪਾਕਿ ਗਿਆ ਸੀ ਗਗਨਦੀਪ ਜਾਂ ਪੰਜਾਬ ’ਚ ਹੀ ਉਸ ਨੂੰ ਮਿਲੀ ਸੀ ਬਲਾਸਟ ਕਰਨ ਦੀ ਟਰੇਨਿੰਗ?

ਕੇਜਰੀਵਾਲ ਨੇ ਕਿਹਾ ਕਿ ਉਹ ਚੰਡੀਗੜ੍ਹ ਦੇ ਲੋਕਾਂ ਨੂੰ ਭਰੋਸਾ ਦਿਵਾਉਂਦੇ ਹਨ ਕਿ ਜਿਵੇਂ ਦਿੱਲੀ 'ਚ ਵਧੀਆ ਸਰਕਾਰ ਚੱਲ ਰਹੀ ਹੈ, ਉਂਝ ਹੀ ਚੰਡੀਗੜ੍ਹ 'ਚ ਵੀ ਵਧੀਆ ਸਰਕਾਰ ਦਿੱਤੀ ਜਾਵੇਗੀ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਜਦੋਂ ਉਹ ਪੰਜਾਬ ਦੀਆਂ ਚੋਣਾਂ ਜਿੱਤ ਗਏ, ਤਾਂ ਉਹ ਚੰਡੀਗੜ੍ਹ ਜ਼ਰੂਰ ਆਉਣਗੇ। 

ਪੜ੍ਹੋ ਇਹ ਵੀ ਖ਼ਬਰ - Year Ender 2021: ਪੰਜਾਬ ਦੀਆਂ ਰੂਹ ਕੰਬਾਊ ਘਟਨਾਵਾਂ, ਜਦੋਂ ਆਪਣਿਆਂ ਨੇ ਲੁੱਟੀਆਂ ਕੁੜੀਆਂ ਦੀਆਂ ਇੱਜ਼ਤਾਂ


author

rajwinder kaur

Content Editor

Related News