ਕਿਸਾਨਾਂ ਦੇ ਦਿੱਲੀ ਕੂਚ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਬਾਰਡਰ ਸੀਲ, ਚੱਪੇ-ਚੱਪੇ ''ਤੇ ਪੁਲਸ ਹੋਈ ਤਾਇਨਾਤ
Wednesday, Feb 21, 2024 - 10:11 AM (IST)
ਚੰਡੀਗੜ੍ਹ (ਨਵਿੰਦਰ ਸਿੰਘ) : ਕੇਂਦਰ ਸਰਕਾਰ ਦੇ ਤਿੰਨ ਵਜ਼ੀਰਾਂ ਨਾਲ ਕਿਸਾਨ ਆਗੂਆਂ ਦੀਆਂ ਹੋਈਆਂ ਚਾਰ ਮੀਟਿੰਗਾਂ ਤੋਂ ਬਾਅਦ ਗੱਲ ਕਿਸੇ ਕਿਨਾਰੇ ਨਾ ਲੱਗਦੀ ਹੋਣ ਕਾਰਨ ਕਿਸਾਨਾਂ ਨੇ ਸ਼ੰਭੂ ਬਾਰਡਰ ਅਤੇ ਹੋਰਨਾਂ ਬਾਰਡਰਾਂ ਰਾਹੀਂ 21 ਫਰਵਰੀ ਨੂੰ ਮੁੜ ਦਿੱਲੀ ਕੂਚ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਸ ਨੇ ਤੁਰੰਤ ਹਰਕਤ ’ਚ ਆਉਂਦਿਆਂ ਚੰਡੀਗੜ੍ਹ ਸ਼ਹਿਰ ਦੇ ਸਾਰੇ ਦਾਖ਼ਲਾ ਪੁਆਇੰਟਾਂ 'ਤੇ ਮੁੜ ਪੁਲਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਹੈ।
ਇਹ ਵੀ ਪੜ੍ਹੋ : ਸ਼ੰਭੂ ਬਾਰਡਰ 'ਤੇ ਭਖ ਗਿਆ ਮਾਹੌਲ, JCB ਤੇ Poclain ਮਸ਼ੀਨਾਂ ਸਣੇ ਕਿਸਾਨਾਂ ਨੇ ਖਿੱਚੀ ਤਿਆਰੀ (ਵੀਡੀਓ)
ਚੰਡੀਗੜ੍ਹ ਦੇ ਐੱਸ. ਐੱਸ. ਪੀ. ਕੰਵਰਦੀਪ ਕੌਰ ਨੇ ਕਿਹਾ ਕਿ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਠੀਕ ਰੱਖਣ ਲਈ 300 ਦੇ ਕਰੀਬ ਪੁਲਸ ਮੁਲਾਜ਼ਮਾਂ ਦੀ ਤਾਇਨਾਤੀ ਚੰਡੀਗੜ੍ਹ ਸ਼ਹਿਰ ਦੇ 11 ਆਉਣ-ਜਾਣ ਵਾਲੇ ਰਸਤਿਆਂ 'ਤੇ ਕੀਤੀ ਗਈ ਹੈ। ਇਸ ਤੋਂ ਪਹਿਲਾਂ ਕਿਸਾਨਾਂ ਦੇ 13 ਫਰਵਰੀ ਨੂੰ ਦਿੱਲੀ ਕੂਚ ਕਰਨ ਦੇ ਐਲਾਨ ਦੇ ਮੱਦੇਨਜ਼ਰ 1100 ਦੇ ਕਰੀਬ ਪੁਲਸ ਮੁਲਾਜ਼ਮਾਂ ਦੀ ਤਾਇਨਾਤੀ ਕਰ ਕੇ ਬਾਰਡਰਾਂ ਨੂੰ ਸੀਲ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਨੂੰ ਲੈ ਕੇ ਜਲਦ ਲੱਗੇਗਾ 'ਕੋਡ ਆਫ ਕੰਡਕਟ', ਚੋਣਾਂ ਦੀਆਂ ਤਾਰੀਖਾਂ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ
ਚੰਡੀਗੜ੍ਹ ਦਾ ਖੁਫ਼ੀਆ ਵਿਭਾਗ ਵੀ ਸਥਿਤੀ ''ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ। ਇਸ ਵਾਰ ਵੀ ਪੁਲਸ ਵਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਉਨ੍ਹਾਂ ਚੰਡੀਗੜ੍ਹ ਸ਼ਹਿਰ ਦੇ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਿਨਾਂ ਕਿਸੇ ਕੰਮ ਤੋਂ ਚੰਡੀਗੜ੍ਹ ਨੂੰ ਆਉਣ-ਜਾਣ ਵਾਲੇ ਦਾਖ਼ਲਾ ਪੁਆਇੰਟਾਂ 'ਤੇ ਨਾ ਨਿਕਲਿਆ ਜਾਵੇ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8