ਜੇ ਚੀਨ ਨਾਲ ਯੁੱਧ ਹੋਇਆ ਤਾਂ ਪਾਕਿ ਨਾਲ ਵੀ ਕਰਨੇ ਪੈਣਗੇ ਦੋ ਹੱਥ : ਕੈਪਟਨ ਅਮਰਿੰਦਰ ਸਿੰਘ
Thursday, Aug 27, 2020 - 01:03 PM (IST)
ਚੰਡੀਗੜ੍ਹ : ਭਾਰਤ ਅਤੇ ਚੀਨ ਵਿਚਾਲੇ ਹੋਈ ਹਿੰਸਕ ਝੜਪ ਨੂੰ ਦੋ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਅਜੇ ਵੀ ਤਣਾਅ ਜਾਰੀ ਹੈ। ਇਸ 'ਤੇ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਜੇ ਭਾਰਤ ਅਤੇ ਚੀਨ ਵਿਚਕਾਰ ਯੁੱਧ ਦੀਆਂ ਸਥਿਤੀਆਂ ਪੈਦਾ ਹੋ ਜਾਂਦੀਆਂ ਹਨ ਤਾਂ ਪਾਕਿਸਤਾਨ ਵੀ ਇਸ ਵਿਚ ਸ਼ਾਮਲ ਹੋ ਜਾਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ 1962 ਦੀ ਯੁੱਧ 'ਚ ਜਿਸ ਤਰ੍ਹਾਂ ਚੀਨ ਨੂੰ ਢੁਕਵਾਂ ਜਵਾਬ ਮਿਲਦਾ ਸੀ, ਉਸੇ ਤਰ੍ਹਾਂ ਹੁਣ ਵੀ ਮਿਲਣਾ ਚਾਹੀਦਾ ਹੈ।
ਇਹ ਵੀ ਪੜ੍ਹੋ :ਹਵਸ ਦੇ ਭੁੱਖਿਆ ਦੀ ਕਰਤੂਤ: ਫ਼ੈਕਟਰੀ 'ਚ ਦੁਪਹਿਰ ਦੇ ਖਾਣੇ ਸਮੇਂ ਕੁੜੀ ਨਾਲ ਹੈਵਾਨੀਅਤ
ਬੁੱਧਵਾਰ ਨੂੰ ਇੰਡੀਅਨ ਐਕਸਪ੍ਰੈਸ ਨਾਲ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, 'ਚੀਨ ਤਿੱਬਤੀ ਪਠਾਰ ਤੋਂ ਹਿੰਦ ਮਹਾਂਸਾਗਰ ਤੱਕ ਇਸ ਖੇਤਰ ਵਿਚ ਆਪਣੀ ਮੌਜੂਦਗੀ ਵਧਾ ਰਿਹਾ ਹੈ। ਅਜਿਹੀ ਸਥਿਤੀ ਵਿੱਚ ਭਾਰਤ ਨੂੰ ਆਪਣੀ ਫੌਜ ਨੂੰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ, 'ਚੀਨ ਹਿਮਾਚਲ ਪ੍ਰਦੇਸ਼ ਦੇ ਖੇਤਰ ਦੀ ਮੰਗ ਕਰ ਰਿਹਾ ਹੈ। ਉਹ ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਦੀ ਭਾਲ ਕਰ ਰਿਹਾ ਹੈ। ਤੁਸੀਂ ਇਸ ਨੂੰ ਸਿਰਫ ਫੌਜ ਦੇ ਜ਼ੋਰ 'ਤੇ ਰੋਕ ਸਕਦੇ ਹੋ, ਜੇ ਅਸੀਂ ਮਜ਼ਬੂਤ ਬਣੇ ਰਹਾਂਗੇ ਤਾਂ ਸਾਹਮਣੇ ਵਾਲੇ ਨੂੰ ਤਿੰਨ ਵਾਰ ਸੋਚਣਾ ਪਏਗਾ'।
ਇਹ ਵੀ ਪੜ੍ਹੋ : ਵੱਡੀ ਵਾਰਦਾਤ : ਸ਼ਰੇਆਮ ਸੜਕ ਵਿਚਕਾਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਸਬਕਾ ਫ਼ੌਜੀ