ਕੈਪਟਨ ਨੇ ਪ੍ਰਦਰਸ਼ਨਕਾਰੀਆਂ ਵਲੋਂ ਸਿਆਸਤਦਾਨਾਂ ਦੇ ਘਰਾਂ ’ਚ ਜਬਰੀ ਦਾਖ਼ਲ ਹੋਣ ਦਾ ਲਿਆ ਗੰਭੀਰ ਨੋਟਿਸ

Saturday, Jan 02, 2021 - 09:09 AM (IST)

ਚੰਡੀਗੜ੍ਹ,ਜਲੰਧਰ,ਅੰਮਿ੍ਰਤਸਰ  (ਅਸ਼ਵਨੀ, ਧਵਨ): ਸੰਘਰਸ਼ਸ਼ੀਲ ਕਿਸਾਨਾਂ ਦੇ ਸਮਰਥਨ ’ਚ ਕੁਝ ਪ੍ਰਦਰਸ਼ਨਕਾਰੀਆਂ ਵਲੋਂ ਸਿਆਸੀ ਨੇਤਾਵਾਂ ਅਤੇ ਵਰਕਰਾਂ ਦੇ ਘਰਾਂ ’ਚ ਜਬਰੀ ਦਾਖ਼ਲ ਹੋਣ ਦੀਆਂ ਕੋਸ਼ਿਸ਼ਾਂ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਪੰਜਾਬੀਅਤ ਦੀ ਭਾਵਨਾ ਦੇ ਬਿਲਕੁਲ ਉਲਟ ਹਨ ਅਤੇ ਇਸ ਨੂੰ ਅਣਡਿੱਠ ਨਹੀਂ  ਕੀਤਾ ਜਾ ਸਕਦਾ। ਅਜਿਹੇ ਵਤੀਰੇ ਦੀ ਕਰੜੇ ਸ਼ਬਦਾਂ ’ਚ ਨਿਖੇਧੀ ਕਰਦਿਆਂ ਮੁੱਖ ਮੰਤਰੀ ਨੇ ਪ੍ਰਦਰਸ਼ਨਕਾਰੀਆਂ ਨੂੰ ਇਸ ਕਿਸਮ ਦੀਆਂ ਕਾਰਵਾਈਆਂ ਨਾਲ ਕਿਸੇ ਵੀ ਪਾਰਟੀ ਦੇ ਸਿਆਸੀ ਅਹੁਦੇਦਾਰਾਂ ਦੇ ਪਰਿਵਾਰ ਨੂੰ ਤੰਗ-ਪ੍ਰੇਸ਼ਾਨ ਕਰਨ ਜਾਂ ਅਸੁਵਿਧਾ ਪੈਦਾ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਕਿਸਾਨਾਂ ਦੇ ਹੱਕਾਂ ਲਈ ਆਪਣੀ ਲੜਾਈ ਦੌਰਾਨ ਕਾਨੂੰਨ ਨੂੰ ਹੱਥਾਂ ’ਚ ਨਾ ਲੈਣ ਲਈ ਆਖਿਆ।

ਇਹ ਵੀ ਪੜ੍ਹੋ : ਦੁਖਦ ਖ਼ਬਰ : ਕਿਸਾਨੀ ਸੰਘਰਸ਼ ਦੌਰਾਨ ਦਸੂਹਾ ਦੇ ਕਿਸਾਨ ਦੀ ਮੌਤ

ਮੁੱਖ ਮੰਤਰੀ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਕਿਸੇ ਵੀ ਸਿਆਸੀ ਕਾਰਕੁੰਨ ਦੇ ਘਰ ’ਚ ਜ਼ੋਰ-ਜ਼ਬਰਦਸਤੀ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਕਰਨ ਜਾਂ ਉਨ੍ਹਾਂ ਦੇ ਘਰਾਂ ਦਾ ਘਿਰਾਓ ਕਰਨ ਨਾਲ ਅਮਨ-ਚੈਨ ਦਾ ਮਾਹੌਲ ਖਰਾਬ ਹੋ ਸਕਦਾ ਹੈ ਅਤੇ ਵੱਖੋ-ਵੱਖ ਧਰਮਾਂ, ਜਾਤਾਂ ਅਤੇ ਭਾਈਚਾਰਿਆਂ ਦਰਮਿਆਨ ਇਕਜੁੱਟਤਾ ਨੂੰ ਢਾਹ ਲੱਗ ਸਕਦੀ ਹੈ, ਜੋ ਕਿ ਸਦਭਾਵਨਾ ਅਤੇ ਏਕਤਾ ਦੇ ਰੰਗ ’ਚ ਰੰਗੀ ਪੰਜਾਬੀਅਤ ਦੀ ਭਾਵਨਾ ਦੇ ਬਿਲਕੁਲ ਖ਼ਿਲਾਫ਼ ਹੈ। ਸਿਆਸਤ ਆਪਣੀ ਥਾਂ ਹੈ ਪਰ ਸਾਨੂੰ ਪੰਜਾਬੀਅਤ ਦੀ ਭਾਵਨਾ ਬੁਲੰਦ ਰੱਖਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਡੇਰਾ ਪ੍ਰੇਮੀ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਸੁੱਖਾ ਲੰਮਾ ਗੈਂਗ ਦੇ ਦੋ ਮੈਂਬਰ ਗਿਰਫ਼ਤਾਰ


Baljeet Kaur

Content Editor

Related News