ਮੁੱਖ ਮੰਤਰੀ ਦੇ ਨਿਰਦੇਸ਼ਾਂ ''ਤੇ 4504 ਸਕੂਲੀ ਵਾਹਨਾਂ ਦੀ ਕੀਤੀ ਜਾਂਚ, 1649 ਦੇ ਕੀਤੇ ਚਲਾਨ

02/18/2020 10:43:25 AM

ਚੰਡੀਗੜ੍ਹ (ਅਸ਼ਵਨੀ) : ਲੌਂਗੋਵਾਲ ਸਕੂਲ ਵੈਨ 'ਚ ਅੱਗ ਲੱਗਣ ਦੀ ਵਾਪਰੀ ਦੁਖਦਾਈ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੇ ਨਿਰਦੇਸ਼ਾਂ 'ਤੇ ਸੂਬੇ ਦੇ ਟਰਾਂਸਪੋਰਟ ਵਿਭਾਗ ਨੇ ਸੋਮਵਾਰ ਨੂੰ 4504 ਸਕੂਲੀ ਵਾਹਨਾਂ ਦੀ ਜਾਂਚ ਕੀਤੀ ਜਿਨ੍ਹਾਂ 'ਚੋਂ ਮੋਟਰ ਵਾਹਨ ਕਾਨੂੰਨ ਦੇ ਲੋੜੀਂਦੇ ਮਾਪਦੰਡਾਂ ਦੀ ਪਾਲਣਾ ਨਾ ਕਰਨ 'ਤੇ 1649 ਵਾਹਨਾਂ ਦੇ ਚਲਾਨ ਕੀਤੇ ਜਦੋਂ ਕਿ 253 ਨੂੰ ਜ਼ਬਤ ਕੀਤਾ।

ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਨਿਸ਼ਚਿਤ ਬਣਾਈ ਰੱਖਣ ਲਈ ਭਵਿੱਖ 'ਚ ਵੀ ਅਜਿਹੀ ਮੁਹਿੰਮ ਨਾਲ ਸੁਨਿਸ਼ਚਿਤ ਕੀਤਾ ਜਾਵੇਗਾ ਕਿ ਅਜਿਹੇ ਸਾਰੇ ਵਾਹਨ ਸੁਰੱਖਿਆ ਲਈ ਲੋੜੀਂਦੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ। ਗੌਰਤਲਬ ਹੈ ਕਿ ਸ਼ਨੀਵਾਰ ਨੂੰ ਲੌਂਗੋਵਾਲ ਨੇੜੇ ਇਕ ਸਕੂਲ ਵੈਨ 'ਚ ਅੱਗ ਲੱਗਣ ਦੀ ਦੁਖਦਾਈ ਘਟਨਾ ਵਾਪਰੀ ਜਿਸ 'ਚ ਚਾਰ ਬੱਚਿਆਂ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਟਰਾਂਸਪੋਰਟ ਵਿਭਾਗ ਨੂੰ ਸਕੂਲੀ ਵਾਹਨਾਂ ਦੀ ਚੈਕਿੰਗ ਦੀ ਆਦੇਸ਼ ਦਿੰਦਿਆਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਸੀ।


cherry

Content Editor

Related News