ਕੈਪਟਨ ਵਲੋਂ ਕੇਂਦਰ ਨੂੰ ਰੇਲ ਸੇਵਾਵਾਂ ਦੀ ਬਹਾਲੀ ਲਈ ਫ਼ਰਾਖਦਿਲੀ ਵਿਖਾਉਣ ਦੀ ਅਪੀਲ

Friday, Nov 20, 2020 - 09:13 AM (IST)

ਕੈਪਟਨ ਵਲੋਂ ਕੇਂਦਰ ਨੂੰ ਰੇਲ ਸੇਵਾਵਾਂ ਦੀ ਬਹਾਲੀ ਲਈ ਫ਼ਰਾਖਦਿਲੀ ਵਿਖਾਉਣ ਦੀ ਅਪੀਲ

ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੌਜੂਦਾ ਸਮੱਸਿਆਂ ਦੇ ਹੱਲ ਲਈ ਆਪਣੇ ਯਤਨਾਂ ਨੂੰ ਤੇਜ਼ ਕਰਦਿਆਂ ਕੇਂਦਰ ਸਰਕਾਰ ਨੂੰ ਫ਼ਰਾਖਦਿਲੀ ਦਿਖਾਉਂਦੇ ਹੋਏ ਮਾਲ ਗੱਡੀਆਂ ਦੀ ਸੇਵਾਵਾਂ ਦੀ ਬਹਾਲੀ ਨੂੰ ਯਾਤਰੀ ਰੇਲਾਂ ਦੀ ਆਵਾਜਾਈ ਨਾਲ ਨਾ ਜੋੜਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਨੂੰ ਖਤਮ ਕਰਨ ਲਈ ਸੁਖਾਵਾਂ ਮਾਹੌਲ ਸਿਰਜਣ ਵਾਸਤੇ ਸੂਬਾ ਸਰਕਾਰ ਨੂੰ ਸਹਿਯੋਗ ਕਰਨ ਦੀ ਵੀ ਅਪੀਲ ਕੀਤੀ ਹੈ, ਕਿਉਂਕਿ ਇਸ ਅੰਦੋਲਨ ਦਾ ਸੂਬੇ ਅਤੇ ਮੁਲਕ 'ਤੇ ਗੰਭੀਰ ਅਸਰ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾਈ ਅਤੇ ਕੇਂਦਰ ਸਰਕਾਰਾਂ, ਦੋਵਾਂ ਦੀ ਸਾਂਝੀ ਜ਼ਿੰਮੇਵਾਰੀ ਬਣਦੀ ਹੈ ਕਿ ਰੇਲ ਸੇਵਾਵਾਂ ਦੀ ਮੁਅੱਤਲੀ ਕਾਰਣ ਪੈਦਾ ਹੋਏ ਮੌਜੂਦਾ ਸੰਕਟ ਨੂੰ ਹੱਲ ਕਰਨ ਲਈ ਉਸਾਰੂ ਮਾਹੌਲ ਮੁਹੱਈਆ ਕਰਵਾਇਆ ਜਾਵੇ। ਇਸ ਸੰਦਰਭ ਵਿਚ ਮੁੱਖ ਮੰਤਰੀ ਛੇਤੀ ਹੀ ਚੰਡੀਗੜ੍ਹ ਵਿਚ ਕਿਸਾਨ ਯੂਨੀਅਨਾਂ ਨਾਲ ਮੀਟਿੰਗ ਕਰਨ ਦੇ ਨਾਲ-ਨਾਲ ਦਿੱਲੀ ਵਿਚ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣਗੇ।

ਇਹ ਵੀ ਪੜ੍ਹੋ : ਇਨਸਾਨੀਅਤ ਸ਼ਰਮਸਾਰ, ਗੁਰਦਾਸਪੁਰ 'ਚ 14 ਸਾਲਾ ਬੱਚੀ ਨੇ ਦਿੱਤਾ ਬੱਚੇ ਨੂੰ ਜਨਮ

ਮੁੱਖ ਮੰਤਰੀ ਨੇ ਕਿਹਾ ਕਿ ਉਹ ਛੇਤੀ ਹੀ ਇਸ ਮੁੱਦੇ 'ਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਵਿਚਾਰ-ਚਰਚਾ ਕਰਨ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਾ ਚਾਹੁੰਦੇ ਹਨ, ਕਿਉਂਕਿ ਮੌਜੂਦਾ ਸਥਿਤੀ ਨਾਲ ਸੂਬੇ ਦੇ ਖਜ਼ਾਨੇ ਨੂੰ ਵੱਡਾ ਘਾਟਾ ਪੈਣ ਦੇ ਨਾਲ-ਨਾਲ ਉਦਯੋਗ ਅਤੇ ਖੇਤੀਬਾੜੀ ਨੂੰ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਦੋਵਾਂ ਧਿਰਾਂ ਨੂੰ ਸਮੱਸਿਆ ਦਾ ਸੁਖਾਵਾਂ ਹੱਲ ਲੱਭਣ ਲਈ ਸਰਗਰਮ ਕਦਮ ਚੁੱਕਣ ਦੀ ਅਪੀਲ ਕਰਨਗੇ।

ਇਹ ਵੀ ਪੜ੍ਹੋ : ਆਪਰੇਸ਼ਨ ਦੇ 4 ਮਹੀਨੇ ਬਾਅਦ ਵੀ ਤੜਫ਼ਦੀ ਰਹੀ ਜਨਾਨੀ, ਐਕਸਰੇ ਰਿਪੋਰਟ ਨੇ ਉਡਾਏ ਪਰਿਵਾਰ ਦੇ ਹੋਸ਼

ਮੁੱਖ ਮੰਤਰੀ ਨੇ ਕਿਹਾ ਕਿ ਰੇਲ ਆਵਾਜਾਈ ਦੀ ਨਿਰੰਤਰ ਮੁਅੱਤਲੀ ਨਾਲ ਨਾ ਸਿਰਫ ਪੰਜਾਬ ਸਗੋਂ ਗੁਆਂਢੀ ਸੂਬਿਆਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਣਾ ਪੈ ਰਿਹਾ ਹੈ। ਇੱਥੋਂ ਤਕ ਕਿ ਲੱਦਾਖ ਅਤੇ ਕਸ਼ਮੀਰ ਵਿਚ ਫੌਜ ਵੀ ਪ੍ਰਭਾਵਿਤ ਹੋਈ ਹੈ ਅਤੇ ਇਸ ਸਥਿਤੀ ਨੂੰ ਤੁਰੰਤ ਹੱਲ ਕਰਨ ਦੀ ਲੋੜ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ ਕਰਨ ਬਾਰੇ ਖੁੱਲ-ਦਿਲੀ ਨਾਲ ਵਿਚਾਰ ਕਰਨ ਦੀ ਬੇਨਤੀ ਕੀਤੀ ਕਿਉਂਕਿ ਕਿਸਾਨਾਂ ਨੇ ਫੈਸਲਾ ਕੀਤਾ ਹੈ ਕਿ ਮਾਲ ਗੱਡੀਆਂ ਦੀ ਸੇਵਾ ਮੁੜ ਸ਼ੁਰੂ ਹੋਣ ਤੋਂ ਬਾਅਦ ਉਹ ਮੁਸਾਫਰ ਗੱਡੀਆਂ ਨੂੰ ਨਾ ਰੋਕਣ ਬਾਰੇ ਵਿਚਾਰ ਕਰਨਗੇ।
 


author

Baljeet Kaur

Content Editor

Related News