ਜਨਤਕ ਥਾਂ ’ਤੇ ਸ਼ਰਾਬ ਪੀਣ ’ਤੇ ਇਕ ਹਜ਼ਾਰ ਰੁਪਏ ਜੁਰਮਾਨਾ

03/28/2023 3:48:31 PM

ਚੰਡੀਗੜ੍ਹ (ਸੁਸ਼ੀਲ) : ਜਨਤਕ ਥਾਂ ’ਤੇ ਸ਼ਰਾਬ ਪੀਣ ਵਾਲੇ ਮਨੀਮਾਜਰਾ ਨਿਵਾਸੀ ਪਿਤਾਂਬਰ ਨੂੰ ਜ਼ਿਲ੍ਹਾ ਅਦਾਲਤ ਨੇ ਇਕ ਹਜ਼ਾਰ ਰੁਪਏ ਜੁਰਮਾਨਾ ਲਾਇਆ ਹੈ। ਜੁਰਮਾਨਾ ਨਾ ਭਰਨ ’ਤੇ ਮੁਲਜ਼ਮ ਨੂੰ 7 ਦਿਨ ਦੀ ਵਾਧੂ ਸਜ਼ਾ ਕੱਟਣੀ ਪਵੇਗੀ।

ਏ. ਐੱਸ. ਆਈ. ਅਸ਼ੋਕ ਕੁਮਾਰ ਨੇ ਸ਼ਿਕਾਇਤ 'ਚ ਦੱਸਿਆ ਕਿ ਨਿਊ ਇੰਦਰਾ ਕਾਲੋਨੀ ਕੋਲ 27 ਮਾਰਚ ਰਾਤ 9 ਵਜੇ ਪੁਲਸ ਟੀਮ ਗਸ਼ਤ ਕਰ ਰਹੀ ਸੀ। ਟੀਮ ਨੂੰ ਵੇਖ ਕੇ ਮੁਲਜ਼ਮ ਨੇ ਸ਼ਰਾਬ ਪੀ ਕੇ ਬੋਤਲ ਪਾਰਕ 'ਚ ਸੁੱਟ ਦਿੱਤੀ। ਮੁਲਜ਼ਮ ਸ਼ਰਾਬ ਪੀ ਕੇ ਹੰਗਾਮਾ ਕਰ ਕੇ ਲੋਕਾਂ ਨੂੰ ਪਰੇਸ਼ਾਨ ਕਰਨ ਲੱਗ ਪਿਆ। ਆਈ. ਟੀ. ਪਾਰਕ ਥਾਣਾ ਪੁਲਸ ਨੇ ਮੁਲਜ਼ਮ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਸੀ।

Babita

This news is Content Editor Babita