ਚੰਡੀਗੜ੍ਹ ਛੇੜਛਾੜ ਮਾਮਲੇ 'ਚ ਪਹਿਲੀ ਸੀ. ਸੀ. ਟੀ. ਵੀ. ਫੁਟੇਜ ਆਈ ਸਾਹਮਣੇ, ਦਿਖਾਈ ਦਿੱਤੀ ਸੱਚਾਈ (ਤਸਵੀਰਾਂ)

Tuesday, Aug 08, 2017 - 12:44 PM (IST)

ਚੰਡੀਗੜ੍ਹ : ਇੱਥੇ ਆਈ. ਏ. ਐੱਸ. ਅਧਿਕਾਰੀ ਦੀ ਧੀ ਨਾਲ ਹੋਏ ਛੇੜਛਾੜ ਮਾਮਲੇ ਦੀ ਪਹਿਲੀ ਸੀ. ਸੀ. ਟੀ. ਵੀ. ਫੁਟੇਜ ਸਾਹਮਣੇ ਆ ਚੁੱਕੀ ਹੈ। ਇਸ ਫੁਟੇਜ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਪੀੜਤ ਲੜਕੀ ਵਰਣਿਕਾ ਆਪਣੀ ਕਾਲੇ ਰੰਗ ਦੀ ਕਾਰ ਨਾਲ ਸੜਕ 'ਤੇ ਤੇਜ਼ ਰਫਤਾਰ ਨਾਲ ਅੱਗੇ ਵਧ ਰਹੀ ਹੈ ਅਤੇ ਉਸ ਦਾ ਪਿੱਛਾ ਕਰਦੇ ਹੋਏ ਹਰਿਆਣਾ ਭਾਜਪਾ ਪ੍ਰਧਾਨ ਦਾ ਬੇਟਾ ਸੁਭਾਸ਼ ਬਰਾਲਾ ਦੀ ਸਫੈਦ ਰੰਗ ਦੀ ਕਾਰ ਵੀ ਦੇਖੀ ਜਾ ਸਕਦੀ ਹੈ। ਇਸ ਤੋਂ ਪਹਿਲਾਂ ਇਸ ਘਟਨਾ ਦੇ ਸਾਰੇ ਸੀ. ਸੀ. ਟੀ. ਵੀ. ਫੁਟੇਜ ਗਾਇਬ ਹੋ ਗਏ ਸਨ, ਜਿਸ ਕਾਰਨ ਪੁਲਸ ਦੀ ਕਾਰਵਾਈ ਵੀ ਸਵਾਲਾਂ ਦੇ ਘੇਰੇ 'ਚ ਆ ਗਈ ਸੀ। ਅਜਿਹਾ ਮੰਨਿਆ ਜਾ ਰਿਹਾ ਸੀ ਕਿ ਪੁਲਸ ਦੋਸ਼ੀਆਂ ਨੂੰ ਬਚਾਉਣ 'ਚ ਲੱਗੀ ਹੋਈ ਹੈ। 


Related News