ਖੇਤੀ ਬਿੱਲਾਂ 'ਤੇ ਕੈਪਟਨ ਦਾ ਜਵਾਬ, ਨਹੀਂ ਰੁਲ੍ਹਣ ਦੇਵਾਂਗੇ ਕਿਸਾਨ
Monday, Sep 28, 2020 - 04:21 PM (IST)
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੇ ਰਾਸ਼ਟਰਪਤੀ ਵੱਲੋਂ ਸੰਸਦ ਵੱਲੋਂ ਪਾਸ ਕੀਤੇ 3 ਖੇਤੀ ਆਰਡੀਨੈਂਸਾਂ ਨੂੰ ਮਨਜੂਰੀ ਦੇਣ ਉਪਰੰਤ ਹੁਣ ਪੰਜਾਬ ਸਰਕਾਰ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਪਹੁੰਚੇਗੀ। ਉਨ੍ਹਾਂ ਕਿਹਾ ਕਿ ਉਹ ਕਿਸੇ ਕੀਮਤ 'ਤੇ ਕਿਸਾਨਾਂ ਰੁਲ੍ਹਣ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਖੇਤੀ ਉਨ੍ਹਾਂ ਦੀ ਸਰਕਾਰ ਦਾ ਸਟੇਟ ਵਿਸ਼ਾ ਹੈ ਅਤੇ ਇਸ ਦੇ ਤਹਿਤ ਕਿਸਾਨਾਂ ਦੇ ਹਿੱਤਾਂ ਦੀ ਲੜਾਈ ਲਗਾਤਾਰ ਲੜੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਕਰੀਬ ਸਾਢੇ 3 ਸਾਲ ਦੇ ਕਾਰਜਕਾਲ 'ਚ ਬਾਰਡਰ ਪਾਰ ਤੋਂ ਆਏ ਕਰੀਬ 150 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ, 700 ਦੇ ਕਰੀਬ ਹਥਿਆਰ, ਬੰਬ ਅਤੇ ਗ੍ਰਨੇਡ ਫੜ੍ਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਹੁਣ ਸ਼ਾਂਤ ਸੂਬਾ ਹੈ ਪਰ ਜੇਕਰ ਕੇਂਦਰ ਸਰਕਾਰ ਕਿਸਾਨਾਂ ਦੇ ਢਿੱਡ 'ਤੇ ਲੱਤ ਮਾਰਦੀ ਹੈ ਤਾਂ ਉਹ ਸੜਕਾਂ 'ਤੇ ਉਤਰਨ ਲਈ ਮਜ਼ਬੂਰ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਰੋਸ ਧਰਨਾ ਜਾਇਜ਼ ਹੈ ਅਤੇ ਗੈਰ-ਕਾਨੂੰਨੀ ਬਿੱਲਾਂ ਦੇ ਖਿਲਾਫ ਹੈ। ਕੈਪਟਨ ਅਮਰਿੰਦਰ ਸਿੰਘ ਅੱਜ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 113ਵੇਂ ਜਨਮ ਦਿਹਾੜੇ 'ਤੇ ਪੰਜਾਬ ਸਰਕਾਰ ਵੱਲੋਂ ਆਯੋਜਿਤ ਪ੍ਰਣ ਰੈਲੀ ਦੌਰਾਨ ਪਿੰਡ ਖਟਕੜਕਲਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ 207 'ਚ ਉਨ੍ਹਾਂ ਪੰਜਾਬ 'ਚ ਮੰਡੀਆਂ ਦਾ ਵਿਸਤਾਰ ਕਰਨ ਦਾ ਬਿਆਨ ਦਿੱਤਾ ਸੀ, ਜਿਸਦਾ ਮੰਤਵ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਹੈ।
ਇਹ ਵੀ ਪੜ੍ਹੋ : ਪੁਲਸ ਮੁਲਾਜ਼ਮ ਦੀ ਰਿਪੋਰਟ ਵੇਖ ਡਾਕਟਰਾਂ ਦੇ ਉੱਡੇ ਹੋਸ਼, ਖ਼ੁਦ ਵੀ ਹੋਇਆ ਮੌਕੇ ਤੋਂ ਫ਼ਰਾਰ
ਰਾਹੁਲ ਨੂੰ ਕਿਸਾਨਾਂ ਵਿਰੁੱਧ ਸੰਘਰਸ਼ ਵਿਚ ਪੰਜਾਬ ਕਾਂਗਰਸ ਦੇਵੇਗੀ ਪੂਰਾ ਸਹਿਯੋਗ
ਕੈਪਟਨ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਪਹਿਲਾਂ ਹੀ ਖੇਤੀਬਾੜੀ ਕਾਨੂੰਨਾਂ ਵਿਰੁੱਧ ਬਿਗੁਲ ਵਜਾ ਦਿੱਤਾ ਹੈ। ਪੰਜਾਬ ਕਾਂਗਰਸ ਇਨ੍ਹਾਂ ਕਾਨੂੰਨਾਂ ਵਿਰੁੱਧ ਦੇਸ਼ ਪੱਧਰੀ ਸੰਘਰਸ਼ ਵਿਚ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਵੇਗੀ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਧਾਰਾ-144 ਦੀ ਉਲੰਘਣਾ ਨੂੰ ਲੈ ਕੇ ਕੋਈ ਵੀ ਕਾਰਵਾਈ ਕਿਸਾਨਾਂ ਵਿਰੁੱਧ ਨਹੀਂ ਕੀਤੀ ਜਾ ਰਹੀ। ਸੁਨੀਲ ਜਾਖੜ ਨੇ ਕਿਹਾ ਕਿ ਕਿਸਾਨਾਂ ਦਾ ਸੰਘਰਸ਼ ਲੰਬੇ ਸਮੇਂ ਤੱਕ ਚੱਲੇਗਾ ਅਤੇ ਕੈਪਟਨ ਅਮਰਿੰਦਰ ਸਿੰਘ ਦਰਿਆਈ ਪਾਣੀਆਂ ਨੂੰ ਬਚਾਉਣ ਵਰਗੇ ਸਖ਼ਤ ਕਦਮ ਕਿਸਾਨਾਂ ਦੇ ਹੱਕ ਵਿਚ ਚੁੱਕਣਗੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸੂਬਿਆਂ ਕੋਲੋਂ ਸਭ ਸ਼ਕਤੀਆਂ ਨੂੰ ਖੋਹ ਰਿਹਾ ਹੈ। ਸੂਬਿਆਂ ਕੋਲ ਹੁਣ ਸਿਰਫ ਸ਼ਰਾਬ ਦੀ ਵਿਕਰੀ ਤੋਂ ਹੋਣ ਵਾਲੀ ਆਮਦਨ ਤੋਂ ਇਲਾਵਾ ਹੋਰ ਕੁਝ ਵੀ ਨਹੀਂ ਬਚਿਆ।
ਇਹ ਵੀ ਪੜ੍ਹੋ :ਆਈਲੈਟਸ ਵਾਲੀ ਕੁੜੀ ਨਾਲ ਮੰਗਣੀ ਕਰਵਾਉਣੀ ਪਈ ਭਾਰੀ, ਵਿਦੇਸ਼ ਪੁੱਜਦੇ ਹੀ ਕਰ ਦਿੱਤਾ ਕਾਰਾ
ਭਾਜਪਾ-ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਸੰਕਟ ਸਬੰਧੀ ਪੁੱਛੇ ਪ੍ਰਸ਼ਨ 'ਤੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਹਾਲਤ ਇਸ ਸਮੇਂ ਬਹੁਤ ਤਰਸਯੋਗ ਹੈ। ਉਨ੍ਹਾਂ ਕਿਹਾ ਕਿ ਇਕ ਵਾਰ ਲੋਕਾਂ ਦਾ ਵਿਸ਼ਵਾਸ ਖੋਹ ਜਾਣ ਉਪਰੰਤ ਮੁੜ ਹਾਸਲ ਕਰਨਾ ਸੌਖਾ ਨਹੀਂ ਹੁੰਦਾ ਅਤੇ ਅਕਾਲੀ ਦਲ ਹੋਰ ਟੈਕਟਸ ਦੀ ਤਲਾਸ਼ ਕਰ ਰਿਹਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਭਗਤ ਸਿੰਘ ਦੇ ਬੁੱਤ 'ਤੇ ਫੁੱਲ ਚੜ੍ਹਾ ਕੇ ਉਨ੍ਹਾਂ ਸ਼ਰਧਾਂਜਲੀ ਭੇਟ ਕੀਤੀ। ਇਸ ਮੌਪੰਜਾਬ ਮੁੱਖੀ ਅਤੇ ਸਾਬਕਾ ਮੁੱਖ ਮੰਤਰੀ ਉਤਰਾਖੰਡ ਹਰੀਸ਼ ਰਾਵਤ, ਚਰਨਜੀਤ ਸਿੰਘ ਚੰਨੀ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸੁਨੀਲ ਜਾਖੜ, ਪਰਨੀਤ ਕੌਰ, ਸਪੀਕਰ ਰਾਣਾ ਕੇ.ਪੀ., ਚਰਨਜੀਤ ਸਿੰਘ ਚੰਨੀ, ਸੁੰਦਰ ਸ਼ਾਮ ਅਰੋੜਾ, ਵਿਧਾਇਕ ਅੰਗਦ ਸਿੰਘ ਅਤੇ ਸਤਵੀਰ ਸਿੰਘ ਪੱਲੀ ਝਿੱਕੀ ਆਦਿ ਮੌਜੂਦ ਸਨ।