ਕੋਰੋਨਾ ਪਾਜ਼ੇਟਿਵ ਦੇ ਸੰਪਰਕ 'ਚ ਆਏ ਕੈਪਟਨ ਅਮਰਿੰਦਰ ਸਿੰਘ, ਖ਼ੁਦ ਨੂੰ ਕੀਤਾ ਇਕਾਂਤਵਾਸ

Friday, Nov 06, 2020 - 04:04 PM (IST)

ਚੰਡੀਗੜ੍ਹ (ਅਮਨ): ਕੋਰੋਨਾ ਵਾਇਰਸ ਦੀ ਲਪੇਟ 'ਚ ਆਏ ਅਫ਼ਸਰ ਦੇ ਸੰਪਰਕ 'ਚ ਆਉਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ। ਦਰਅਸਲ ਚੰਡੀਗੜ੍ਹ ਦੇ ਪੰਜਾਬ ਭਵਨ 'ਚ 31 ਅਕਤੂਬਰ ਨੂੰ ਵਾਲਮੀਕਿ ਜੈਯੰਤੀ 'ਤੇ ਇਕ ਸਮਾਗਮ 'ਚ ਕੈਪਟਨ ਅਮਰਿੰਦਰ ਸਿੰਘ ਨੇ ਹਿੱਸਾ ਲਿਆ ਸੀ। ਇਸ ਸਮਾਗਮ 'ਚ ਕਈ ਆਈ.ਐੱਸ.ਆਈ. ਅਧਿਕਾਰੀ ਵੀ ਸ਼ਾਮਲ ਹੋਏ ਸਨ। ਮੁੱਖ ਮੰਤਰੀ ਨੇ ਕਈ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਸੀ। ਇਨ੍ਹਾਂ ਅਧਿਕਾਰੀਆਂ 'ਚੋਂ ਲੋਕ ਭਲਾਈ ਵਿਭਾਗ ਦੇ ਪ੍ਰਿੰਸੀਪਲ ਸੈਕੇਟਰੀ ਜਸਪਾਲ ਸਿੰਘ ਦੇ ਸੰਪਰਕ ਆਏ ਸਨ, ਜੋ ਬਾਅਦ 'ਚ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ। ਇਸ ਤੋਂ ਬਾਅਦ ਕੈਪਟਨ ਨੇ ਖ਼ੁਦ ਨੂੰ ਆਪਣੇ ਫ਼ਾਰਮ ਹਾਊਮ 'ਚ ਇਕਾਂਤਵਾਸ ਕਰ ਲਿਆ ਹੈ।

ਇਹ ਵੀ ਪੜ੍ਹੋ : ਇਟਲੀ 'ਚ ਪੰਜਾਬੀ ਸਿੱਖ ਨੇ ਖ਼ਰੀਦਿਆ ਸੋਨੀਆ ਗਾਂਧੀ ਦਾ ਜੱਦੀ ਘਰ

ਇਥੇ ਦੱਸ ਦੇਈਏ ਕਿ ਇੰਨੀਂ-ਦਿਨੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਗਾਤਾਰ ਕੇਂਦਰ ਦੀ ਮੋਦੀ ਸਰਕਾਰ ਦੇ ਖ਼ਿਲਾਫ਼ ਅੰਦੋਲਨ ਕਰਦੇ ਦਿਖਾਈ ਦੇ ਰਹੇ ਹਨ। ਬੁੱਧਵਾਰ ਨੂੰ ਉਨ੍ਹਾਂ ਨੇ ਕੇਂਦਰ ਵਲੋਂ ਪੰਜਾਬ ਦਾ ਜੀ.ਐੱਸ.ਟੀ. ਦਾ ਬਕਾਇਆ ਨਾ ਚੁਕਾਉਣ ਦੇ ਮਾਮਲੇ ਤੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਦੇ ਜੰਤਰ-ਮੰਤਰ ਧਰਨਾ ਪ੍ਰਦਰਸ਼ਨ ਕੀਤਾ ਸੀ।  


Baljeet Kaur

Content Editor

Related News