ਚੰਡੀਗੜ੍ਹ ਨਗਰ ਨਿਗਮ ''ਮੇਅਰ'' ਲਈ ਚੋਣ ਪ੍ਰਕਿਰਿਆ ਸ਼ੁਰੂ, ਆਮ ਆਦਮੀ ਪਾਰਟੀ ਵੱਲੋਂ ਹੰਗਾਮਾ

Saturday, Jan 08, 2022 - 12:02 PM (IST)

ਚੰਡੀਗੜ੍ਹ (ਭਗਵਤ) : ਚੰਡੀਗੜ੍ਹ ਨਗਰ ਨਿਗਮ ਦੇ ਮੇਅਰ, ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਲਈ ਸਦਨ ਅੰਦਰ ਵੋਟਾਂ ਪੈ ਰਹੀਆਂ ਹਨ। ਸਦਨ ਦੇ ਬਾਹਰ ਆਮ ਆਦਮੀ ਪਾਰਟੀ ਹੰਗਾਮਾ ਕਰ ਰਹੀ ਹੈ। ਪਾਰਟੀ ਦੇ ਸੀਨੀਅਰ ਆਗੂ ਪਰਦੀਪ ਛਾਬੜਾ ਅਤੇ ਪ੍ਰੇਮ ਗਰਗ ਸਮੇਤ ਵਰਕਰਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਭਾਜਪਾ 'ਤੇ ਦੋਸ਼ ਲਾਇਆ ਹੈ ਕਿ ਉਹ ਵੋਟਿੰਗ ਦੌਰਾਨ ਧਾਂਦਲੀ ਕਰ ਰਹੇ ਹਨ।

ਇਹ ਵੀ ਪੜ੍ਹੋ : PM ਮੋਦੀ ਦੀ ਸੁਰੱਖਿਆ ਨੂੰ ਲੈ ਕੇ ਨਵਜੋਤ ਸਿੱਧੂ ਦਾ ਵੱਡਾ ਬਿਆਨ, ਕੈਪਟਨ ਨੂੰ ਦੱਸਿਆ ਭਾਜਪਾ ਦਾ ਤੋਤਾ

ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਦੇ ਸਾਰੇ ਆਗੂ ਅੰਦਰ ਵੋਟਿੰਗ ਦੌਰਾਨ ਬੈਠੇ ਹਨ ਤਾਂ ਫਿਰ ਉਨ੍ਹਾਂ ਨੂੰ ਕਿਉਂ ਨਹੀਂ ਅੰਦਰ ਬੈਠਣ ਦਿੱਤਾ ਜਾ ਰਿਹਾ। ਉਨ੍ਹਾਂ ਨੇ ਸੰਸਦ ਮੈਂਬਰ ਕਿਰਨ ਖੇਰ ਦੀ ਵੋਟ ਦਾ ਵੀ ਵਿਰੋਧ ਕੀਤਾ। ਉਨ੍ਹਾਂ ਨੇ ਕਿਹਾ ਕਿ ਇਕ ਐਕਟ ਤਹਿਤ ਕਿਰਨ ਖੇਰ ਵੋਟ ਨਹੀਂ ਪਾ ਸਕਦੇ। ਆਪ ਆਗੂ ਪਰਦੀਪ ਛਾਬੜਾ ਨੇ ਕਿਹਾ ਕਿ ਸਭ ਧਾਂਦਲੀ ਹੋ ਰਹੀ ਹੈ। ਇਸ ਦੌਰਾਨ ਅਕਾਲੀ ਦਲ ਦਾ ਇਕ ਅਤੇ ਕਾਂਗਰਸ ਦੇ 7 ਉਮੀਦਵਾਰ ਚੋਣ ਪ੍ਰਕਿਰਿਆ 'ਚ ਸ਼ਾਮਲ ਨਹੀਂ ਹੋਏ।
ਇਹ ਵੀ ਪੜ੍ਹੋ : ਚੰਡੀਗੜ੍ਹ PGI ਜਾਣ ਵਾਲੇ ਮਰੀਜ਼ਾਂ ਲਈ ਜ਼ਰੂਰੀ ਖ਼ਬਰ, ਕੋਰੋਨਾ ਕਾਰਨ OPD ਬੰਦ ਕਰਨ ਦਾ ਫ਼ੈਸਲਾ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News