ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਦੇ ਹੀ ਕਸੂਤੇ ਘਿਰੇ ਰਾਜਾ ਵੜਿੰਗ, ਚੰਡੀਗੜ੍ਹ 'ਚ ਜਾਰੀ ਹੋਇਆ ਨੋਟਿਸ
Saturday, Apr 23, 2022 - 12:21 PM (IST)
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਸੰਭਾਲਦੇ ਹੀ ਅਮਰਿੰਦਰ ਸਿੰਘ ਰਾਜਾ ਵੜਿੰਗ ਕਸੂਤੇ ਘਿਰ ਗਏ ਹਨ। ਉਨ੍ਹਾਂ ਨੂੰ ਚੰਡੀਗੜ੍ਹ ਨਗਰ ਨਿਗਮ ਵੱਲੋਂ ਨੋਟਿਸ ਜਾਰੀ ਕਰਕੇ 29 ਹਜ਼ਾਰ ਦਾ ਜੁਰਮਾਨਾ ਲਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਜੁਰਮਾਨਾ ਬਿਨਾ ਮਨਜ਼ੂਰੀ ਦੇ ਪੋਸਟਰ ਅਤੇ ਬੈਨਰ ਲਾਉਣ ਨੂੰ ਲੈ ਕੇ ਲਾਇਆ ਗਿਆ ਹੈ। ਹੁਣ ਪੰਜਾਬ ਦੇ ਨਵੇਂ ਕਾਂਗਰਸ ਪ੍ਰਧਾਨ ਨੂੰ ਇਹ ਜੁਰਮਾਨਾ ਦੇਣਾ ਪਵੇਗਾ।
ਦੱਸਣਯੋਗ ਹੈ ਕਿ ਬੀਤੇ ਦਿਨ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵੱਜੋਂ ਤਾਜਪੋਸ਼ੀ ਸਮਾਰੋਹ ਦੌਰਾਨ ਆਪਣਾ ਕਾਰਜਭਾਰ ਸੰਭਾਲਿਆ ਸੀ। ਇਸ ਦੌਰਾਨ ਉਨ੍ਹਾਂ ਦੇ ਸੁਆਗਤ ਲਈ ਨਿਯਮਾਂ ਨੂੰ ਛਿੱਕੇ ਟੰਗਦੇ ਹੋਏ ਦਰੱਖਤਾਂ 'ਤੇ ਪੋਸਟਰ ਅਤੇ ਬੈਨ ਲਾ ਦਿੱਤੇ ਗਏ ਸਨ ਅਤੇ ਇਸ ਦੀ ਮਨਜ਼ੂਰੀ ਵੀ ਨਹੀਂ ਲਈ ਗਈ ਸੀ, ਜਿਸ ਤੋਂ ਬਾਅਦ ਚੰਡੀਗੜ੍ਹ ਨਗਰ ਨਿਗਮ ਵੱਲੋਂ ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਜੁਰਮਾਨਾ ਲਾਇਆ ਗਿਆ ਹੈ।
ਇਹ ਵੀ ਪੜ੍ਹੋ : 'ਰਾਜਾ ਵੜਿੰਗ' ਨੇ ਸਾਂਭਿਆ ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ, ਬੋਲੇ-'ਪਾਰਟੀ ਲਈ ਆਖ਼ਰੀ ਦਮ ਤੱਕ ਲੜਾਂਗੇ'
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ