ਪੰਜਾਬ ਤੋਂ ਬਾਅਦ ਚੰਡੀਗੜ੍ਹ 'ਚ ਵੀ ਲੱਗਿਆ ਕਰਫਿਊ
Monday, Mar 23, 2020 - 07:13 PM (IST)
ਜਲੰਧਰ/ਚੰਡੀਗੜ੍ਹ : ਪੰਜਾਬ 'ਚ ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਖਤਰੇ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ 'ਚ ਕਰਫਿਊ ਲਗਾ ਦਿੱਤਾ ਹੈ। ਇਹ ਕਰਫਿਊ ਅਗਲੇ ਹੁਕਮਾਂ ਤਕ ਜਾਰੀ ਰਹੇਗਾ। ਇਸ ਦੇ ਨਾਲ ਹੀ ਸਰਕਾਰ ਵਲੋਂ ਕਿਸੇ ਦੇ ਵੀ ਘਰ 'ਚੋਂ ਨਿਕਲਣ 'ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹੈ। ਪੰਜਾਬ ਸਰਕਾਰ ਨੇ ਸਾਰੇ ਜ਼ਿਲਿਆਂ ਦੇ ਡੀ. ਸੀਜ਼. ਨੂੰ ਸਖਤੀ ਨਾਲ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਦੇ ਹੁਕਮ ਦਿੱਤੇ ਹਨ। ਜਾਣਕਾਰੀ ਮੁਤਾਬਕ ਸਰਕਾਰ ਵਲੋਂ ਇਹ ਵੀ ਹੁਕਮ ਦਿੱਤੇ ਗਏ ਹਨ ਕਿ ਇਸ ਕਰਫਿਊ ਵਿਚ ਕਿਸੇ ਤਰ੍ਹਾਂ ਦੀ ਕੋਈ ਰਿਆਇਤ ਨਹੀਂ ਦਿੱਤੀ ਜਾਵੇਗੀ। ਇਸੇ ਦੌਰਾਨ ਪੰਜਾਬ ਦੇ ਗਵਰਨਰ ਵੀ. ਪੀ. ਸਿੰਘ ਬਦਨੌਰ ਵਲੋਂ ਚੰਡੀਗੜ੍ਹ 'ਚ ਵੀ ਅੱਜ ਰਾਤ ਤੋਂ ਕਰਫਿਊ ਲਗਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸਾਰੇ ਨਿਵਾਸੀ ਘਰ ਦੇ ਅੰਦਰ ਹੀ ਰਹਿਣ। ਉਨ੍ਹਾਂ ਨੇ ਡੀ. ਜੀ. ਪੀ. ਨੂੰ ਸਖਤ ਨਿਰਦੇਸ਼ ਦਿੱਤੇ ਹਨ ਕਿ ਕਰਫਿਊ ਨੂੰ ਬਿਨਾ ਕਿਸੇ ਢਿੱਲ ਦੇ ਲਾਗੂ ਕੀਤਾ ਜਾਵੇਗਾ। ਇਸ ਦੌਰਾਰ ਪੁਲਸ, ਮੈਡੀਕਲ ਆਦਿਮ ਸਮੇਤ ਜ਼ਰੂਰੀ ਸੇਵਾਵਾਂ 'ਚ ਲੱਗੇ ਵਿਅਕਤੀਆਂ ਨੂੰ ਕੇਵਲ ਕਰਫਿਊ 'ਚ ਰਹਿਣ ਦੀ ਇਜ਼ਾਜਤ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਲੱਗਾ ਕਰਫਿਊ, ਹਰ ਤਰ੍ਹਾਂ ਦੀ ਰਿਆਇਤ 'ਤੇ ਰੋਕ
ਦੱਸ ਦਈਏ ਕਿ ਇਹ ਫੈਸਲਾ ਪੰਜਾਬ ਸਰਕਾਰ ਵਲੋਂ ਸੂਬੇ ਦੇ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਲਿਆ ਗਿਆ ਹੈ। ਦਰਅਸਲ 22 ਮਾਰਚ ਨੂੰ ਸਰਕਾਰ ਵਲੋਂ ਜਨਤਾ ਕਰਫਿਊ ਲਗਾਇਆ ਗਿਆ ਸੀ ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਹ 31 ਮਾਰਚ ਤਕ ਲਾਕ ਡਾਊਨ ਦਾ ਐਲਾਨ ਕਰ ਦਿੱਤਾ ਪਰ 23 ਮਾਰਚ ਨੂੰ ਲੋਕ ਸਵੇਰ ਵੇਲੇ ਹੀ ਆਮ ਵਾਂਗ ਘਰਾਂ ਤੋਂ ਬਾਹਰ ਆ ਗਏ ਜਿਸ ਤੋਂ ਬਾਅਦ ਸਰਕਾਰ ਵਲੋਂ ਸਖਤੀ ਵਰਤਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ।
ਇਹ ਵੀ ਪੜ੍ਹੋ : ਬਠਿੰਡਾ : ਮੰਡੀ 'ਚ ਭਾਰੀ ਭੀੜ ਹੋਣ ਕਾਰਨ ਪੁਲਸ ਵਲੋਂ ਲਾਠੀਚਾਰਜ
ਮੰਤਰੀ ਤੇ ਵਿਧਾਇਕ, ਦੇਣਗੇ ਇਕ ਮਹੀਨੇ ਦੀ ਤਨਖਾਹ
ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਆਪਦਾ ਦੇ ਚੱਲਦੇ ਪੰਜਾਬ ਦੇ ਕਈ ਮੰਤਰੀਆਂ ਨੇ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਕੋਸ਼ ਵਿਚ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਦੇ ਸਹਿਕਾਰਤਾ ਤੇ ਜੇਲ•ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕੋਵਿਡ-19 ਦੇ ਵਧਦੇ ਪ੍ਰਕੋਪ ਦੇ ਚੱਲਦਿਆਂ ਕਿਸੇ ਵੀ ਔਖੀ ਸਥਿਤੀ ਨਾਲ ਨਜਿੱਠਣ ਅਤੇ ਲੋੜਵੰਦਾਂ ਦੀ ਮੱਦਦ ਲਈ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦਾਨ ਕਰਨ ਦਾ ਐਲਾਨ ਕੀਤਾ ਹੈ।
ਇਸ ਤੋਂ ਇਲਾਵਾ ਵਿਧਾਇਕ ਦਰਸ਼ਨ ਸਿੰਘ ਬਰਾੜ, ਅਕਾਲੀ ਵਿਧਾਇਕ ਪਰਮਿੰਦਰ ਢੀਂਡਸਾ, ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਵੀ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦਾਨ ਕਰਨ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸਾਰੇ ਆਈ. ਏ. ਐੱਸ. ਅਫਸਰਾਂ ਨੂੰ ਆਪਣੀ ਇਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦੇਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ : ਸੁਖਦੇਵ ਸਿੰਘ ਢੀਂਡਸਾ ਨੇ ਸੰਗਰੂਰ ਤੇ ਬਰਨਾਲਾ ਲਈ ਕੀਤਾ ਵੱਡਾ ਐਲਾਨ