ਚੰਡੀਗੜ੍ਹ ਗੈਂਗਰੇਪ : ਅਦਾਲਤ ਵਲੋਂ ਤਿੰਨੇ ਮੁਲਜ਼ਮ 14 ਦਿਨਾਂ ਦੀ ਨਿਆਇਕ ਹਿਰਾਸਤ ''ਚ

12/01/2017 3:17:46 PM

ਚੰਡੀਗੜ੍ਹ (ਸੁਸ਼ੀਲ) : ਸ਼ਹਿਰ ਦੇ ਸੈਕਟਰ-53 'ਚ 22 ਸਾਲਾ ਲੜਕੀ ਨਾਲ ਸਮੂਹਕ ਬਲਾਤਕਾਰ ਕਰਨ ਵਾਲੇ ਤਿੰਨੇ ਦੋਸ਼ੀਆਂ ਨੂੰ ਸ਼ੁੱਕਰਵਾਰ ਦੁਪਹਿਰ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਤਿੰਨਾਂ ਦੋਸ਼ੀਆਂ ਮੁਹੰਮਦ ਇਰਫਾਨ, ਮੁਹੰਮਦ ਗਰੀਬ ਅਤੇ ਕਿਸਮਤ ਅਲੀ ਉਰਫ ਪੋਪੂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੁਲਸ ਨੇ ਤਿੰਨਾਂ ਦੋਸ਼ੀਆਂ ਦੀ ਨਿਸ਼ਾਨਦੇਹੀ 'ਤੇ ਗੈਂਗਰੇਪ ਦਾ ਸੀਨ ਰੀ-ਕ੍ਰੀਏਟ ਕਰਵਾਇਆ ਸੀ ਅਤੇ ਦੋਸ਼ੀਆਂ ਨੂੰ ਉਸ ਥਾਂ 'ਤੇ ਲਿਜਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਸੀ।