ਚੰਡੀਗੜ੍ਹ ਨੂੰ ਮਿਲਿਆ ਨਵਾਂ ਮੇਅਰ, BJP ਦੇ ਹਰਪ੍ਰੀਤ ਕੌਰ ਬਬਲਾ ਰਹੇ ਜੇਤੂ

Thursday, Jan 30, 2025 - 03:31 PM (IST)

ਚੰਡੀਗੜ੍ਹ ਨੂੰ ਮਿਲਿਆ ਨਵਾਂ ਮੇਅਰ, BJP ਦੇ ਹਰਪ੍ਰੀਤ ਕੌਰ ਬਬਲਾ ਰਹੇ ਜੇਤੂ

ਚੰਡੀਗੜ੍ਹ : ਚੰਡੀਗੜ੍ਹ ਨੂੰ ਨਵਾਂ ਮੇਅਰ ਮਿਲ ਗਿਆ ਹੈ। ਨਗਰ ਨਿਗਮ ਦੇ ਮੇਅਰ ਦੀਆਂ ਚੋਣਾਂ 'ਚ ਭਾਜਪਾ ਦੇ ਉਮੀਦਵਾਰ ਹਰਪ੍ਰੀਤ ਕੌਰ ਬਬਲਾ ਜੇਤੂ ਰਹੇ ਹਨ। ਹਰਪ੍ਰੀਤ ਕੌਰ ਬਬਲਾ ਨੂੰ 19 ਵੋਟਾਂ ਪਈਆਂ, ਜਦੋਂ ਕਿ ਆਮ ਆਦਮੀ ਪਾਰਟੀ ਦੀ ਉਮੀਦਵਾਰ ਪ੍ਰੇਮ ਲਤਾ ਨੂੰ 17 ਵੋਟਾਂ ਮਿਲੀਆਂ। ਇਸ ਤੋਂ ਇਲਾਵਾ ਗਠਜੋੜ ਦੇ ਉਮੀਦਵਾਰ ਜਸਬੀਰ ਸਿੰਘ ਸੀਨੀਅਰ ਡਿਪਟੀ ਮੇਅਰ ਬਣੇ ਹਨ। ਗਠਜੋੜ ਦੇ ਉਮੀਦਵਾਰ ਤਰੁਣ ਮਹਿਤਾ ਡਿਪਟੀ ਮੇਅਰ ਬਣੇ।

ਇਹ ਵੀ ਪੜ੍ਹੋ : ਬੋਰਡ Exams ਦੇਣ ਵਾਲੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਵਿਭਾਗ ਨੇ ਦਿੱਤੀ ਵੱਡੀ ਸਹੂਲਤ

ਪੂਰੀ ਚੋਣ ਪ੍ਰਕਿਰਿਆ ਕਰੀਬ ਡੇਢ ਘੰਟੇ ਤੱਕ ਚੱਲੀ। ਸੁਪਰੀਮ ਕੋਰਟ ਦੇ ਹੁਕਮਾਂ 'ਤੇ ਇਸ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫ਼ੀ ਹੋਈ।

ਇਹ ਵੀ ਪੜ੍ਹੋ : ਪੰਜਾਬ 'ਚ ਸਵਿੱਫਟ ਕਾਰ ਚਾਲਕ ਨਾਲ ਵੱਡੀ ਘਟਨਾ, ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

ਇਸ ਤੋਂ ਇਲਾਵਾ ਸੁਪਰੀਮ ਕੋਰਟ ਦੇ ਸੇਵਾਮੁਕਤ ਜਸਟਿਸ ਜੈਸ਼੍ਰੀ ਠਾਕੁਰ ਵੀ ਨਿਗਰਾਨ ਵਜੋਂ ਹਾਜ਼ਰ ਰਹੇ। ਦੱਸ ਦੇਈਏ ਕਿ ਚੰਡੀਗੜ੍ਹ ਵਿੱਚ ਨਿਗਮ ਕੌਂਸਲਰਾਂ ਦੀ ਚੋਣ 5 ਸਾਲ ਵਿੱਚ ਇੱਕ ਵਾਰ ਹੁੰਦੀ ਹੈ ਪਰ ਇੱਥੇ ਮੇਅਰ ਦੀ ਚੋਣ ਹਰ ਸਾਲ ਹੁੰਦੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8
 

 


author

Babita

Content Editor

Related News