ਚੰਡੀਗੜ੍ਹ : 'ਕੋਰਨਾ' ਦਾ ਕੇਸ ਆਉਣ 'ਤੇ ਹਰਕਤ 'ਚ ਪ੍ਰਸ਼ਾਸਨ, ਹਸਪਤਾਲਾਂ ਦੀ ਓ. ਪੀ. ਡੀ. ਕੀਤੀ ਬੰਦ

Thursday, Mar 19, 2020 - 01:27 PM (IST)

ਚੰਡੀਗੜ੍ਹ : 'ਕੋਰਨਾ' ਦਾ ਕੇਸ ਆਉਣ 'ਤੇ ਹਰਕਤ 'ਚ ਪ੍ਰਸ਼ਾਸਨ, ਹਸਪਤਾਲਾਂ ਦੀ ਓ. ਪੀ. ਡੀ. ਕੀਤੀ ਬੰਦ

ਚੰਡੀਗੜ੍ਹ : ਪੂਰੀ ਦੁਨੀਆ 'ਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਨੇ ਚੰਡੀਗੜ੍ਹ 'ਚ ਵੀ ਹੜਕੰਪ ਮਚਾ ਦਿੱਤਾ ਹੈ। ਸ਼ਹਿਰ 'ਚ ਇੰਗਲੈਂਡ ਤੋਂ ਵਾਪਸ ਪਰਤੀ ਕੁੜੀ 'ਚ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਕੀਤੀ ਗਈ ਹੈ, ਜਿਸ ਤੋਂ ਬਾਅਦ ਸਿਹਤ ਵਿਭਾਗ ਦੇ ਹੱਥ-ਪੈਰ ਫੁੱਲ ਗਏ ਹਨ। ਇਸ ਤੋਂ ਬਾਅਦ ਹਰਕਤ 'ਚ ਆਉਂਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਕਾਨਫਰੰਸ ਦੌਰਾਨ ਚੰਡੀਗੜ੍ਹ ਦੇ ਐਡਵਾਈਜ਼ਰ ਮਨੋਜ ਪਰੀਦਾ ਨੇ ਦੱਸਿਆ ਕਿ ਪ੍ਰਸ਼ਾਸਨ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੀ ਤਿਆਰੀ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਾਲਾਤ ਨੂੰ ਦੇਖਦੇ ਹੋਏ ਸ਼ਹਿਰ 'ਚ ਪੀ. ਜੀ. ਆਈ. ਸਮੇਤ ਹਰ ਸਰਕਾਰੀ ਹਸਪਤਾਲ ਦੀ ਓ. ਪੀ. ਡੀ. ਨੂੰ 31 ਮਾਰਚ ਤੱਕ ਲਈ ਬੰਦ ਕਰ ਦਿੱਤਾ ਗਿਆ ਹੈ। ਮਨੋਜ ਪਰੀਦਾ ਦਾ ਨੇ ਦੱਸਿਆ ਕਿ ਟਰਾਮਾ, ਗਾਇਨੀ ਅਤੇ ਬੱਚਿਆਂ ਦੀ ਸਹੂਲਤ ਲਈ ਇਲਾਜ ਜਾਰੀ ਰਹੇਗਾ, ਜਦੋਂ ਕਿ ਇਸ ਤੋਂ ਇਲਾਵਾ ਹੋਰ ਕਿਸੇ ਤਰ੍ਹਾਂ ਦਾ ਆਪਰੇਸ਼ਨ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ 'ਕੋਰੋਨਾ ਵਾਇਰਸ' ਦੇ ਪਹਿਲੇ ਕੇਸ ਦੀ ਪੁਸ਼ਟੀ, ਪੂਰੇ ਸ਼ਹਿਰ 'ਚ ਮਚਿਆ ਹੜਕੰਪ

PunjabKesari
ਆਈਸੋਲੇਸ਼ਨ ਵਾਰਡਾਂ ਦੀ ਗਿਣਤੀ ਵਧਾਈ ਜਾਵੇਗੀ
ਮਨੋਜ ਪਰੀਦਾ ਨੇ ਦੱਸਿਆ ਕਿ ਸ਼ਹਿਰ 'ਚ ਕੋਰੋਨਾ ਵਾਇਰਸ ਸਬੰਧੀ ਹਾਲਾਤ ਨੂੰ ਦੇਖਦੇ ਹੋਏ ਆਈਸੋਲੇਸ਼ਨ ਵਾਰਡਾਂ ਦੀ ਗਿਣਤੀ ਵਧਾਈ ਜਾ ਸਕਦੀ ਹੈ ਤਾਂ ਜੋ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਆਵੇ ਅਤੇ ਬਾਕੀ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਵਿਦੇਸ਼ ਤੋਂ ਆਉਣ ਵਾਲੇ ਮੁਸਾਫਰਾਂ ਦੀ ਉਨ੍ਹਾਂ ਦੇ ਘਰ 'ਚ ਹੀ ਜਾਂਚ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਨਾਲ ਵਾਲੇ ਸਹਿ-ਮੁਸਾਫਰਾਂ ਦੇ ਵੀ ਟੈਸਟ ਕੀਤੇ ਜਾਣਗੇ।

ਇਹ ਵੀ ਪੜ੍ਹੋ : ਕੋਰੋਨਾ ਕਾਰਨ ਖੁੱਸਿਆ ਰੋਜ਼ਗਾਰ, ਹੁਣ ਤੁਹਾਡੇ ਖਾਤੇ 'ਚ ਹਰ ਮਹੀਨੇ ਪੈਸੇ ਭੇਜੇਗੀ ਸਰਕਾਰ!

PunjabKesari
ਮਾਸਕ ਤੇ ਸੈਨੇਟਾਈਜ਼ਰਾਂ ਦੀ ਕੋਈ ਕਮੀ ਨਹੀਂ
ਮਨੋਜ ਪਰੀਦਾ ਨੇ ਦੱਸਿਆ ਕਿ ਹਸਪਤਾਲਾਂ 'ਚ ਦਵਾਈਆਂ, ਮਾਸਕ ਜਾਂ ਸੈਨੇਟਾਈਜ਼ਰਾਂ ਦੀ ਕੋਈ ਕਮੀ ਨਹੀਂ ਹੈ, ਇਸ ਲਈ ਕਿਸੇ ਨੂੰ ਵੀ ਡਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਬਾਜ਼ਾਰ 'ਚ ਜੇਕਰ ਮਾਸਕ, ਦਵਾਈਆਂ ਜਾਂ ਫਿਰ ਸੈਨੇਟਾਈਜ਼ਰਾਂ ਦੀ ਕਾਲਾਬਾਜ਼ਾਰੀ ਹੁੰਦੀ ਹੈ ਤਾਂ ਇਨ੍ਹਾਂ ਦੀ ਕੀਮਤ ਵੀ ਫਿਕਸ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਡਰਨ ਦੀ ਨਹੀਂ, ਸਗੋਂ ਸਾਵਧਾਨੀ ਵਰਤਣ ਦੀ ਲੋੜ ਹੈ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ

ਇਹ ਵੀ ਪੜ੍ਹੋ : ਕੋਰੋਨਾ : ਦੇਸ਼ ਭਰ 'ਚ ਮਰੀਜ਼ਾਂ ਦੀ ਗਿਣਤੀ ਵਧੀ, ਚੰਡੀਗੜ੍ਹ 'ਚ ਸਾਹਮਣੇ ਆਇਆ ਪਾਜ਼ੀਟਿਵ ਕੇਸ

PunjabKesari
ਸਬਜ਼ੀ ਮੰਡੀ ਨਹੀਂ ਹੋਵੇਗੀ ਬੰਦ
ਮਨੋਜ ਪਰੀਦਾ ਨੇ ਕਿਹਾ ਕਿ ਸ਼ਹਿਰ ਦੇ ਸੈਕਟਰ-26 ਦੀ ਮੰਡੀ ਨੂੰ ਬੰਦ ਨਹੀਂ ਕੀਤਾ ਜਾਵੇਗਾ ਕਿਉਂਕਿ ਇਸ ਨਾਲ ਲੋਕਾਂ 'ਚ ਸਮਾਨ ਲੈਣ ਲਈ ਮਾਰੋ-ਮਾਰੀ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੰਡੀ ਨੂੰ ਵਧਾਉਣ ਬਾਰੇ ਸੋਚ-ਵਿਚਾਰ ਕੀਤਾ ਜਾ ਰਿਹਾ ਹੈ ਕਿਉਂਕਿ ਮੰਡੀ ਦੇ ਨਾਲ ਲੱਗਦੀ ਥਾਂ ਖਾਲੀ ਹੈ। ਉਨ੍ਹਾਂ ਕਿਹਾ ਕਿ ਮੰਡੀ ਦੇ ਵਧਣ ਨਾਲ ਲੋਕਾਂ 'ਚ ਦੂਰੀ ਵਧਾਈ ਜਾ ਸਕੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮੰਡੀ 'ਚ ਹੈਂਡਵਾਸ਼, ਸੈਨੇਟਾਈਜ਼ਰ ਆਦਿ ਦਾ ਵੀ ਪ੍ਰਬੰਧ ਕੀਤਾ ਜਾਵੇਗਾ।

PunjabKesari

ਲੋਕ ਘਬਰਾਉਣ ਨਾ, ਗਾਈਡਲਾਈਨਜ਼ 'ਤੇ ਅਮਲ ਕਰਨ
ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪਹਿਲਾ ਪਾਜ਼ੀਟਿਵ ਕੇਸ ਸਾਹਮਣੇ ਆਉਣ ਤੋਂ ਬਾਅਦ ਕਿਸੇ ਤਰ੍ਹਾਂ ਨਾਲ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਲੋਕ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਵਲੋਂ ਦਿੱਤੀਆਂ ਜਾ ਰਹੀਆਂ ਗਾਈਡਲਾਈਨਜ਼ 'ਤੇ ਅਮਲ ਕਰਦੇ ਰਹਿਣ। ਸਿਹਤ ਵਿਭਾਗ ਨੇ ਕੋਰੋਨਾ ਕੇਸਾਂ ਦੀ ਜਾਣਕਾਰੀ ਦੇਣ ਲਈ ਜੋ ਮੀਡੀਆ ਗਰੁੱਪ ਬਣਾਇਆ ਹੈ, ਉਸ 'ਤੇ ਨੋਡਲ ਅਫਸਰ ਡਾ. ਇੰਦਰਜੀਤ ਸਿੰਘ ਗਿੱਲ ਤੋਂ ਹਰੇਕ ਸਵਾਲ ਪੁੱਛਿਆ ਜਾਂਦਾ ਰਿਹਾ ਪਰ ਉਨ੍ਹਾਂ ਨੇ ਸਿਰਫ ਇੰਨਾ ਹੀ ਕਿਹਾ ਕਿ ਮਾਮਲੇ 'ਚ ਕੇਂਦਰ ਸਰਕਾਰ ਵਲੋਂ ਦਿੱਤੇ ਗਏ ਸਾਰੇ ਪ੍ਰੋਟੋਕਾਲਾਂ 'ਤੇ ਅਮਲ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਕੋਵਿਡ-19 : ਬ੍ਰਿਟੇਨ 'ਚ ਭਾਰਤੀ ਵਿਦਿਆਰਥੀ ਆਪਣੇ ਘਰਾਂ ਨੂੰ ਜਾਣ ਲਈ ਹੋਏ ਕਾਹਲੇ


author

Babita

Content Editor

Related News