ਕੋਰੋਨਾ ਨੂੰ ਲੈ ਕੇ ਚੰਡੀਗੜ੍ਹ ਸਿਹਤ ਵਿਭਾਗ ਇਕ ਵਾਰ ਫਿਰ ‘ਅਲਰਟ’, ਨਵੀਂ ਐਡਵਾਈਜ਼ਰੀ ਕੀਤੀ ਜਾਰੀ

Monday, Jun 13, 2022 - 07:11 PM (IST)

ਚੰਡੀਗੜ੍ਹ (ਬਿਊਰੋ) : ਦੇਸ਼ ਦੇ ਕਈ ਸੂਬਿਆਂ ’ਚ ਇਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਇਸੇ ਦੇ ਮੱਦੇਨਜ਼ਰ ਚੰਡੀਗੜ੍ਹ ਸਿਹਤ ਵਿਭਾਗ ‘ਅਲਰਟ’ ਹੋ ਗਿਆ ਹੈ। ਸਿਹਤ ਵਿਭਾਗ ਨੇ ਕੋਰੋਨਾ ਨੂੰ ਲੈ ਕੇ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ। ਪ੍ਰਸ਼ਾਸਨ ਨੇ ਸੋਮਵਾਰ ਨੂੰ ਨਿਰਦੇਸ਼ ਜਾਰੀ ਕਰ ਕੇ ਇਕ ਵਾਰ ਫਿਰ ਫੇਸ ਮਾਸਕ ਲਾਉਣਾ ਲਾਜ਼ਮੀ ਕਰ ਦਿੱਤਾ ਹੈ। ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਮਾਸਕ ਦੀ ਵਰਤੋਂ ਕਰਨ ਦੀ ਹਦਾਇਤ ਦਿੱਤੀ ਗਈ ਹੈ ਤਾਂ ਕਿ ਇਨਫੈਕਸ਼ਨ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਖਾਸ ਤੌਰ ’ਤੇ ਜਨਤਕ ਆਵਾਜਾਈ, ਜਿਵੇਂ ਕਿ ਬੱਸਾਂ, ਰੇਲ ਗੱਡੀਆਂ, ਹਵਾਈ ਜਹਾਜ਼ਾਂ ਅਤੇ ਟੈਕਸੀਆਂ ਆਦਿ ’ਚ ਮਾਸਕ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਸਿਨੇਮਾ ਹਾਲ, ਸ਼ਾਪਿੰਗ ਮਾਲਜ਼ ਅਤੇ ਡਿਪਾਰਟਮੈਂਟਲ ਸਟੋਰਾਂ ’ਚ ਵੀ ਮਾਸਕ ਲਗਾਉਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਨਾਗਰਿਕਾਂ ਨੂੰ ਕੋਰੋਨਾ ਦੀ ਬੂਸਟਰ ਡੋਜ਼ ਲਗਵਾਉਣ ਦੀ ਸਲਾਹ ਦਿੱਤੀ ਗਈ ਹੈ ਤੇ ਆਪਣੇ ਬੱਚਿਆਂ ਨੂੰ ਵੀ ਵੈਕਸੀਨ ਲਗਵਾਉਣ ਲਈ ਕਿਹਾ ਗਿਆ ਹੈ।  

ਇਹ ਵੀ ਪੜ੍ਹੋ : ਲੁਟੇਰਿਆਂ ’ਚ ਨਹੀਂ ਰਿਹਾ ਖ਼ਾਕੀ ਦਾ ਖ਼ੌਫ਼, ਲੁੱਟ-ਖੋਹ ਦੌਰਾਨ ਪੰਜਾਬ ਪੁਲਸ ਦੇ ASI ਨੂੰ ਮਾਰੀ ਗੋਲ਼ੀ

ਇਸ ਤੋਂ ਇਲਾਵਾ ਕਲਾਸ ਰੂਮਜ਼, ਆਫ਼ਿਸ ਰੂਮ ਅਤੇ ਇਨਡੋਰ ਸਭਾਵਾਂ ’ਚ ਮਾਸਕ ਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਹਾਲਾਂਕਿ ਪ੍ਰਸ਼ਾਸਨ ਵੱਲੋਂ ਇਸ ਐਡਵਾਈਜ਼ਰੀ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਕੋਰੋਨਾ ਨਾਲ ਜੁੜੀਆਂ ਸਾਰੀਆਂ ਪਾਬੰਦੀਆਂ ਹਟਾਉਣ ਤੋਂ ਬਾਅਦ ਚੰਡੀਗੜ੍ਹ ਹੀ ਨਹੀਂ ਸਗੋਂ ਹੋਰ ਸੂਬੇ ਵੀ ਇਸ ਨੂੰ ਮੁੜ ਤੋਂ ਲਾਗੂ ਕਰਨ ਦੀ ਤਿਆਰੀ ’ਚ ਹਨ।


Manoj

Content Editor

Related News