ਬੱਸ ਕਿਰਾਇਆ ਘੱਟ ਕਰੇ ਪੰਜਾਬ ਸਰਕਾਰ :'ਆਪ'

Friday, Dec 28, 2018 - 11:51 AM (IST)

ਬੱਸ ਕਿਰਾਇਆ ਘੱਟ ਕਰੇ ਪੰਜਾਬ ਸਰਕਾਰ :'ਆਪ'

ਚੰਡੀਗੜ੍ਹ (ਰਮਨਜੀਤ) : ਮਹਿੰਗਾਈ ਦੀ ਮਾਰ ਝੱਲ ਰਹੇ ਸੂਬੇ ਦੇ ਲੋਕਾਂ ਦੀ ਆਵਾਜ਼ ਚੁੱਕਦਿਆਂ ਅੱਜ ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਤੋਂ ਰਾਹਤ ਦੀ ਮੰਗ ਕਰਦਿਆਂ ਕਿਹਾ ਕਿ ਉਹ ਛੇਤੀ ਤੋਂ ਛੇਤੀ ਸੂਬੇ ਵਿਚ ਬੱਸ ਕਿਰਾਏ ਨੂੰ ਘਟਾਵੇ। 'ਆਪ' ਵਲੋਂ ਜਾਰੀ ਬਿਆਨ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਅਮਨ ਅਰੋੜਾ, ਸੀਨੀਅਰ ਆਗੂ ਬਲਜਿੰਦਰ ਸਿੰਘ ਚੋਂਦਾ ਅਤੇ ਨਵਦੀਪ ਸਿੰਘ ਸੰਘਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਦਿਆਂ ਕਿਹਾ ਸੀ ਕਿ ਉਹ ਸੂਬੇ ਦੇ ਲੋਕਾਂ ਨੂੰ ਰੋਜ਼ਗਾਰ ਦੇਣਗੇ ਪਰ ਚੋਣਾਂ ਤੋਂ ਪਿੱਛੋਂ ਉਹ ਆਪਣੇ ਵਾਅਦੇ ਤੋਂ ਮੁੱਕਰ ਗਏ ਹਨ।  'ਆਪ' ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ 2 ਸਾਲਾਂ ਵਿਚ ਡੀਜ਼ਲ ਦੀਆਂ ਵਧੀਆਂ ਕੀਮਤਾਂ ਦਾ ਬਹਾਨਾ ਬਣਾ ਕੇ ਅਨੇਕਾਂ ਵਾਰ ਬੱਸ ਕਿਰਾਇਆ ਵਧਾਇਆ ਹੈ। ਅਜਿਹਾ ਕਰ ਕੇ ਸਰਕਾਰ ਨੇ ਹਰ ਰੋਜ਼ ਸਫ਼ਰ ਕਰ ਰਹੇ ਲੋਕਾਂ 'ਤੇ ਭਾਰ ਪਾਇਆ ਹੈ।  ਹੁਣ ਜਦੋਂ ਕੱਚੇ ਤੇਲ ਦੀਆਂ ਕੀਮਤਾਂ ਘਟਣ ਕਾਰਨ ਦੇਸ਼ ਭਰ ਵਿਚ ਤੇਲ ਦੀਆਂ ਕੀਮਤਾਂ ਵਿਚ ਕਮੀ ਆਈ ਹੈ ਤਾਂ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਤੇਲ ਦੀਆਂ ਘਟੀਆਂ ਕੀਮਤਾਂ ਦੇ ਹਿਸਾਬ ਨਾਲ ਬੱਸ ਕਿਰਾਏ ਘਟਾਵੇ।


author

Baljeet Kaur

Content Editor

Related News