ਚੰਡੀਗੜ੍ਹ ਦੇ ਰਸਤੇ ’ਤੇ ਜਲੰਧਰ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਵਧਾਏਗੀ ਮੁਸੀਬਤ, ਸਿੱਧਾ ਘਰ ਪੁੱਜੇਗਾ ਚਲਾਨ

08/14/2022 8:35:10 PM

ਜਲੰਧਰ (ਸੋਨੂੰ) : ਪੰਜਾਬ ਸਰਕਾਰ ਦੇ ਹੁਕਮਾਂ ’ਤੇ ਹੁਣ ਜਲੰਧਰ ਸ਼ਹਿਰ ’ਚ ਵੀ ਹੁਣ ਚੰਡੀਗੜ੍ਹ ਵਾਂਗ ਸਖ਼ਤੀ ਕੀਤੀ ਜਾਵੇਗੀ। ਹਰ ਚੌਕ ’ਚ ਸੀ. ਸੀ. ਟੀ. ਵੀ. ਕੈਮਰੇ ਲਗਾਏ ਜਾਣਗੇ। ਇਸ ਚੱਲਦਿਆਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦਾ ਚਲਾਨ ਸਿੱਧਾ ਉਸ ਦੇ ਘਰ ਪਹੁੰਚ ਜਾਵੇਗਾ। ਸਮਾਰਟ ਸਿਟੀ ਪ੍ਰਾਜੈਕਟ ਤਹਿਤ ਪੁਲਸ ਲਾਈਨ ’ਚ ਲੋਕਲ ਬਾਡੀਜ਼ ਮੰਤਰੀ ਵੱਲੋਂ ਉਦਘਾਟਨ ਕੀਤਾ ਗਿਆ। ਇਸ ਦੌਰਾਨ ‘ਅਾਪ’ ਵਿਧਾਇਕ ਰਮਨ ਅਰੋੜਾ, ‘ਅਾਪ’ ਵਿਧਾਇਕ ਬਲਕਾਰ ਸਿੰਘ ਅਤੇ ਪੁਲਸ ਕਮਿਸ਼ਨਰ ਅਤੇ ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਮੌਜੂਦ ਸਨ।

ਇਹ ਖ਼ਬਰ ਵੀ ਪੜ੍ਹੋ : ਮਾਨ ਸਰਕਾਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਕੀਤਾ ਐਲਾਨ

ਇਸ ਮੌਕੇ ਉਨ੍ਹਾਂ ਦੇ ਨਾਲ ਜਲੰਧਰ ਦੇ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਦੇ ਕਮਿਸ਼ਨਰ ਵੀ ਹਾਜ਼ਰ ਸਨ। ਜਾਣਕਾਰੀ ਅਨੁਸਾਰ 60 ਦੇ ਕਰੀਬ ਕੈਮਰੇ ਲਗਾਏ ਜਾ ਚੁੱਕੇ ਹਨ ਅਤੇ ਦਸੰਬਰ ਦੇ ਅੰਤ ਤੱਕ 1200 ਕੈਮਰੇ ਲਗਾਏ ਜਾਣਗੇ। 78 ਤੋਂ 80 ਕਰੋੜ ਦਾ ਇਕ ਪ੍ਰਾਜੈਕਟ ਚੱਲ ਰਿਹਾ ਹੈ।

ਇਸ ਪ੍ਰਾਜੈਕਟ ਦੇ ਚਲਦਿਆਂ ਹਰ ਅਪਰਾਧੀ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ 24 ਘੰਟੇ ਨਜ਼ਰ ਰਹੇਗੀ। ਸ਼ਹਿਰ ’ਚ ਚੰਡੀਗੜ੍ਹ ਦੀ ਤਰ੍ਹਾਂ ਜਲਦ ਹੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੈਮਰਿਆਂ ਨਾਲ ਚਲਾਨ ਕੀਤੇ ਜਾਣਗੇ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਕੋਰੋਨਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਵਧਾਈ ਸਖ਼ਤੀ, ਜਾਰੀ ਕੀਤੀ ਨਵੀਂ ਐਡਵਾਈਜ਼ਰੀ

Manoj

This news is Content Editor Manoj