ਕਰਨੈਲ ਸਿੰਘ ਪੀਰ ਮੁਹੰਮਦ 'ਅਕਾਲੀ ਦਲ ਟਕਸਾਲੀ' 'ਚ ਹੋਏ ਸ਼ਾਮਲ
Monday, Jan 14, 2019 - 04:49 PM (IST)
ਚੰਡੀਗੜ੍ਹ (ਮਨਮੋਹਨ) : ਕਰਨੈਲ ਸਿੰਘ ਪੀਰ ਮੁਹੰਮਦ ਚੰਡੀਗੜ੍ਹ ਵਿਖੇ 'ਅਕਾਲੀ ਦਲ ਟਕਸਾਲੀ' 'ਚ ਸ਼ਾਮਲ ਹੋ ਗਏ ਹਨ। ਇਸ ਮੌਕੇ ਗੱਲਬਾਤ ਕਰਦਿਆਂ ਕਰਨੈਲ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਫੈੱਡਰੇਸ਼ਨ ਨੇ ਬਹੁਤ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਇਕ ਵਰਕਰ ਦੇ ਤੌਰ 'ਤੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਸਿੱਖ ਕਤਲੇਆਮ ਦੇ ਦੋਸ਼ੀ ਨੂੰ ਸਜ਼ਾ ਦਿਵਾਉਣ 'ਚ ਲਈ ਬਹੁਤ ਸੰਘਰਸ਼ ਕੀਤਾ ਹੈ। ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਹੀ ਕਰਨੈਲ ਸਿੰਘ ਪੀਰ ਮੁਹੰਮਦ ਆਲ. ਇੰਡੀਆ ਸਿੱਖ ਸਟੂਡੈਂਟ ਫੈੱਡਰੇਸ਼ਨ ਤੋਂ ਅਸਤੀਫਾ ਦੇ ਚੁੱਕੇ ਹਨ।
