ਖਹਿਰਾ ਨੇ ਕੇਂਦਰ ਸਰਕਾਰ ਤੋਂ ਨਿਰਪੱਖ ਜਾਂਚ ਕਰਵਾਉਣ ਦੀ ਕੀਤੀ ਮੰਗ
Wednesday, Oct 24, 2018 - 03:45 PM (IST)

ਚੰਡੀਗੜ੍ਹ : ਚੰਡੀਗੜ੍ਹ ਵਿਖੇ ਅੱਜ ਖਹਿਰਾ ਧੜੇ ਵਲੋਂ ਕਾਨਫਰੰਸ ਕੀਤੀ ਗਈ। ਰੇਲ ਹਾਦਸੇ ਸਬੰਧੀ ਕਿਹਾ ਕਿ ਮੇਰੇ ਸਟੇਟਮੈਂਟ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਕੇਂਦਰ ਸਰਕਾਰ ਇਸ ਦੀ ਨਿਰਪੱਖ ਜਾਂਚ ਕਰਵਾਏ। ਹਾਦਸੇ ਦੇ ਇੰਨੇ ਦਿਨਾਂ ਬਾਅਦ ਵੀ ਪੀੜਤਾਂ ਨੂੰ ਇਨਸਾਫ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਇਹ ਹਾਦਸਾ ਦੱਸਦਾ ਹੈ ਕਿ ਦੇਸ਼ 'ਚ ਕੋਈ ਕਿਸੇ ਦਾ ਨਹੀਂ ਹੈ।
ਇਸ ਮੌਕੇ ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲੇ 'ਚ ਸਰਕਾਰ ਨੂੰ 15 ਦਿਨ ਦਾ ਅਲਟੀਮੇਟਮ ਦਿੱਤਾ ਗਿਆ ਸੀ ਪਰ ਅਲਟੀਮੇਟਮ ਦੇ ਬਾਅਦ ਵੀ ਕੋਈ ਹੱਲ ਨਹੀਂ ਹੋਇਆ। ਖਹਿਰਾ ਨੇ ਕਿਹਾ ਕਿ ਬਰਗਾੜੀ ਇਨਸਾਫ ਮੋਰਚੇ ਨਾਲ ਮਿਲ ਤੇ ਅਗਲੇ ਪ੍ਰੋਗਰਾਮ ਤੈਅ ਕੀਤਾ ਜਾਵੇਗਾ।
ਇਸ ਦੌਰਾਨ ਉਨ੍ਹਾਂ ਨੇ ਭਗਵੰਤ ਮਾਨ ਸਬੰਧੀ ਬੋਲਦਿਆਂ ਕਿਹਾ ਕਿ ਉਹ ਪੱਤਰਕਾਰਾਂ ਨੂੰ ਪੁੱਛ ਰਹੇ ਹਨ ਕਿ ਸਾਨੂੰ ਕੱਢਣਾ ਚਾਹੀਦਾ ਹੈ ਕੇ ਨਹੀਂ। ਖਹਿਰਾ ਨੇ ਕਿਹਾ ਕਿ ਸਾਡੇ ਕੋਲ 26 ਜ਼ਿਲਾ ਪ੍ਰਧਾਨਾਂ ਦੀ ਸੂਚੀ ਤਿਆਰ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਗੱਲਬਾਤ ਸਿਰੇ ਨਾਲ ਚੜ੍ਹੀ ਤਾਂ ਢਾਂਚੇ ਦਾ ਐਲਾਨ ਕੀਤਾ ਜਾਵੇਗਾ।