ਚੰਡੀਗੜ੍ਹ-ਲੇਹ ਫਲਾਈਟ ਰੱਦ ਹੋਣ 'ਤੇ ਮੁਸਾਫ਼ਰਾਂ ਦਾ ਹੰਗਾਮਾ, ਖ਼ਰਾਬ ਮੌਸਮ ਕਾਰਨ ਲਿਆ ਗਿਆ ਫ਼ੈਸਲਾ

Sunday, Jun 19, 2022 - 09:12 AM (IST)

ਚੰਡੀਗੜ੍ਹ (ਲੱਲਨ ਯਾਦਵ) : ਲੱਦਾਖ ’ਚ ਖ਼ਰਾਬ ਮੌਸਮ ਕਾਰਨ ਲੇਹ ਲਈ ਉਡਾਣ ਰੱਦ ਹੋਣ ਕਾਰਨ ਚੰਡੀਗੜ੍ਹ ਦੇ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਮੁਸਾਫ਼ਰਾਂ ਨੇ ਸ਼ਨੀਵਾਰ ਭਾਰੀ ਹੰਗਾਮਾ ਕੀਤਾ। ਏਅਰਲਾਈਨਜ਼ ਵੱਲੋਂ ਮੁਸਾਫ਼ਰਾਂ ਨੂੰ ਖ਼ਰਾਬ ਮੌਸਮ ਦਾ ਹਵਾਲਾ ਦਿੰਦੇ ਹੋਏ ਫਲਾਈਟ ਰੱਦ ਕਰਨ ਬਾਰੇ ਸੂਚਿਤ ਕੀਤਾ ਗਿਆ ਸੀ। ਇਸ ਪਿੱਛੋਂ ਮੁਸਾਫ਼ਰਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਸ ਫਲਾਈਟ 'ਚ 100 ਤੋਂ ਵੱਧ ਮੁਸਾਫ਼ਰਾਂ ਨੇ ਸਫ਼ਰ ਕਰਨਾ ਸੀ। ਮੁਸਾਫ਼ਰਾਂ ਦੇ ਹੰਗਾਮੇ ਤੋਂ ਬਾਅਦ ਹਵਾਈ ਅੱਡੇ ’ਤੇ ਤਾਇਨਾਤ ਸੁਰੱਖਿਆ ਮੁਲਾਜ਼ਮ ਅਤੇ ਏਅਰਲਾਈਨ ਦੇ ਅਧਿਕਾਰੀ ਉਨ੍ਹਾਂ ਨੂੰ ਸ਼ਾਂਤ ਕਰਨ ਲਈ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਮੁਸਾਫ਼ਰਾਂ ਨੂੰ ਭਰੋਸਾ ਦਿਵਾਇਆ, ਜਿਸ ਤੋਂ ਬਾਅਦ ਮਾਮਲਾ ਸੁਲਝਾ ਲਿਆ ਗਿਆ। ਅਧਿਕਾਰੀਆਂ ਦਾ ਕਹਿਣਾ ਸੀ ਕਿ ਖ਼ਰਾਬ ਮੌਸਮ ’ਚ ਫਲਾਈਟ ‘ਟੇਕ ਆਫ’ ਨਹੀਂ ਹੋ ਸਕਦੀ।

ਇਹ ਵੀ ਪੜ੍ਹੋ : ਅਕਾਲੀ ਦਲ ਨੇ ਪੰਚਾਇਤ ਮੰਤਰੀ ਧਾਲੀਵਾਲ ਖ਼ਿਲਾਫ਼ ਮੁੱਖ ਚੋਣ ਅਫ਼ਸਰ ਨੂੰ ਦਿੱਤੀ ਸ਼ਿਕਾਇਤ, ਜਾਣੋ ਪੂਰਾ ਮਾਮਲਾ

ਉਡਾਣ ਮੁਸਾਫ਼ਰਾਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖ ਕੇ ਚਲਾਈ ਜਾਂਦੀ ਹੈ। ਜਾਣਕਾਰੀ ਮੁਤਾਬਕ ਏਅਰ ਇੰਡੀਆ ਦੇ ਏ. ਆਈ. 458 ਨੇ ਸਵੇਰੇ 10.15 ਵਜੇ ਲੇਹ ਲਈ ਉਡਾਣ ਭਰਨੀ ਸੀ। ਲੇਹ ’ਚ ਖ਼ਰਾਬ ਮੌਸਮ ਕਾਰਨ ਫਲਾਈਟ ਨੂੰ ਰੱਦ ਕਰਨਾ ਪਿਆ। ਮੁਸਾਫ਼ਰਾਂ ਨੇ ਦੱਸਿਆ ਕਿ ਉਨ੍ਹਾਂ ਟਿਕਟਾਂ ਬੁੱਕ ਕਰਵਾਈਆਂ ਸਨ ਅਤੇ ਕਾਫੀ ਤਿਆਰੀ ਤੋਂ ਬਾਅਦ ਉਹ ਏਅਰਪੋਰਟ ’ਤੇ ਆਏ ਸਨ। ਇੱਥੇ ਅਚਾਨਕ ਫਲਾਈਟ ਰੱਦ ਹੋਣ ਦੀ ਸੂਚਨਾ ਮਿਲੀ ਹੈ। ਪਹਿਲਾਂ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਸੀ। ਹੁਣ ਇਹ ਉਡਾਣ ਐਤਵਾਰ ਸਵੇਰੇ 8.15 'ਤੇ ਲੇਹ ਲਈ ਉਡਾਣ ਭਰ ਚੁੱਕੀ ਹੈ।

ਇਹ ਵੀ ਪੜ੍ਹੋ : ਅਗਨੀਪਥ ਯੋਜਨਾ : 'ਲੁਧਿਆਣਾ ਰੇਲਵੇ ਸਟੇਸ਼ਨ' 'ਤੇ ਤੋੜ-ਭੰਨ, ਰੋਕੀਆਂ ਗਈਆਂ ਟਰੇਨਾਂ (ਤਸਵੀਰਾਂ)
ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ ਸਿਰਫ ਇੱਕ ਫਲਾਈਟ
ਇਨ੍ਹੀਂ ਦਿਨੀਂ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ ਏਅਰ ਇੰਡੀਆ ਏਅਰਲਾਈਨਜ਼ ਦੀ ਇਕਲੌਤੀ ਫਲਾਈਟ ਲੇਹ ਲਈ ਉਡਾਣ ਭਰਦੀ ਹੈ। ਉਹ ਹਫ਼ਤੇ 'ਚ ਦੋ ਦਿਨ ਚੱਲਦੀ ਹੈ। ਇਸ ਕਾਰਨ ਹੀ ਫਲਾਈਟ ਰੱਦ ਹੋਣ ਤੋਂ ਬਾਅਦ ਮੁਸਾਫ਼ਰਾਂ ਨੇ ਹੰਗਾਮਾ ਕੀਤਾ। ਗਰਮੀਆਂ ਦਾ ਸਮਾਂ ਸ਼ੁਰੂ ਹੋਣ ਤੋਂ ਪਹਿਲਾਂ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਲੇਹ ਲਈ ਦੋ ਉਡਾਣਾਂ ਚਲਾਈਆਂ ਜਾ ਰਹੀਆਂ ਸਨ ਪਰ 31 ਮਾਰਚ ਤੋਂ ਬਾਅਦ ਇੰਡੀਗੋ ਏਅਰਲਾਈਨਜ਼ ਨੇ 320 ਸੀਟਾਂ ਵਾਲੀ ਉਡਾਣ ਨੂੰ ਬੰਦ ਕਰ ਦਿੱਤਾ ਸੀ, ਜਿਸ ਕਾਰਨ ਚੰਡੀਗੜ੍ਹ ਤੋਂ ਲੇਹ ਜਾਣ ਵਾਲੇ ਮੁਸਾਫ਼ਰਾਂ ਦੀ ਪਰੇਸ਼ਾਨੀ ਵੱਧ ਗਈ ਹੈ। ਅਜਿਹੇ ’ਚ ਸ਼ਨੀਵਾਰ ਨੂੰ ਫਲਾਈਟ ਰੱਦ ਹੋਣ ਤੋਂ ਬਾਅਦ ਮੁਸਾਫ਼ਰਾਂ ਕੋਲ ਹੋਰ ਕੋਈ ਬਦਲ ਨਹੀਂ ਸੀ ਤੇ ਉਨ੍ਹਾਂ ਹੰਗਾਮਾ ਸ਼ੁਰੂ ਕਰ ਦਿੱਤਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News