ਭਗਵੰਤ ਮਾਨ ਨੇ ਮੋਦੀ ਸਰਕਾਰ ਦੇ ਬਜਟ ਨੂੰ ਲਾਏ ਖੂਬ ਰਗੜੇ
Saturday, Feb 02, 2019 - 12:10 PM (IST)

ਚੰਡੀਗੜ੍ਹ (ਰਮਨਜੀਤ)— ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬਜਟ 2019 ਨੂੰ ਇਕ ਲੋਕ ਲੁਭਾਊ ਬਜਟ ਕਰਾਰ ਦਿੱਤਾ। 'ਆਪ' ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿਚ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਸਰਕਾਰ ਦੇ ਕਾਰਜਕਾਲ ਦਾ ਇਹ ਆਖ਼ਰੀ ਬਜਟ ਇਕ ਲੋਕ ਲੁਭਾਊ ਬਜਟ ਹੈ, ਜੋ 2019 ਲੋਕ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਤਿਆਰ ਕੀਤਾ ਗਿਆ ਹੈ। ਇਸ ਨਾਲ ਆਮ ਲੋਕਾਂ ਨੂੰ ਪਹਿਲਾਂ ਵਾਂਗ ਜੁਮਲੇਬਾਜ਼ੀ ਰਾਹੀਂ ਲੁਭਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਪਰ ਮੋਦੀ ਸਰਕਾਰ ਇਸ ਵਿਚ ਕਦੇ ਕਾਮਯਾਬ ਨਹੀਂ ਹੋ ਸਕੇਗੀ, ਕਿਉਂਕਿ ਪਿਛਲੇ 4 ਬਜਟ ਵੀ ਇਸੇ ਸਰਕਾਰ ਨੇ ਪੇਸ਼ ਕੀਤੇ ਸਨ, ਜਿਨ੍ਹਾਂ ਆਮ ਆਦਮੀ ਦੀ ਆਰਥਿਕਤਾ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਆਮ ਲੋਕ ਇਸ ਸਰਕਾਰ ਤੋਂ ਦੁਖੀ ਅਤੇ ਨਿਰਾਸ਼ ਹਨ ਅਤੇ ਇਸ ਗੁੱਸੇ ਤੋਂ ਬਚਣ ਲਈ ਸਰਕਾਰ ਨੇ ਇਹ ਲੋਕ ਲੁਭਾਊ ਬਜਟ ਪੇਸ਼ ਕੀਤਾ ਹੈ।