ਚੰਡੀਗੜ੍ਹ ਮੇਅਰ ਚੋਣਾਂ : SC ਨੇ ਚੋਣ ਅਧਿਕਾਰੀ ਨੂੰ ਲਗਾਈ ਫਟਕਾਰ;  ਨਿਗਮ ਬੈਠਕਾਂ ’ਤੇ ਲਾਈ ਰੋਕ

Monday, Feb 05, 2024 - 06:32 PM (IST)

ਨਵੀਂ ਦਿੱਲੀ- ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਸੋਮਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਚੋਣ ਅਧਿਕਾਰੀ ਅਨਿਲ ਮਸੀਹ ਨੂੰ ਸੁਪਰੀਮ ਕੋਰਟ ਨੇ ਫਟਕਾਰ ਲਗਾਈ। ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਨੇ ਕਿਹਾ,''ਇਹ ਲੋਕਤੰਤਰ ਦਾ ਮਜ਼ਾਕ ਹੈ। ਜੋ ਕੁਝ ਹੋਇਆ ਉਸ ਤੋਂ ਅਸੀਂ ਹੈਰਾਨ ਹਾਂ। ਅਸੀਂ ਲੋਕਤੰਤਰ ਦਾ ਇਸ ਤਰ੍ਹਾਂ ਕਤਲ ਨਹੀਂ ਕਰਨ ਦੇਵਾਂਗੇ।''  ਸੁਪਰੀਮ ਕੋਰਟ ਨੇ ਆਦੇਸ਼ ਦਿੱਤਾ ਕਿ ਮੇਅਰ ਚੋਣਾਂ ਦੇ ਪੂਰੇ ਰਿਕਾਰਡ ਨੂੰ ਜ਼ਬਤ ਕਰ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਰਜਿਸਟਰਾਰ ਜਨਰਲ ਕੋਲ ਰੱਖਿਆ ਜਾਵੇ। ਬੈਲਟ ਪੇਪਰ ਅਤੇ ਵੀਡੀਓਗ੍ਰਾਫ਼ੀ ਨੂੰ ਸੰਭਾਲ ਕੇ ਰੱਖਿਆ ਜਾਵੇ। ਇਸ ਦੇ ਨਾਲ ਕੋਰਟ ਨੇ ਨਿਰਦੇਸ਼ ਦਿੱਤਾ ਕਿ ਚੰਡੀਗੜ੍ਹ ਨਿਗਮ ਦੀ ਆਉਣ ਵਾਲੀ ਬੈਠਕ ਮੁਲਤਵੀ ਰਹੇਗੀ। '

ਇਹ ਵੀ ਪੜ੍ਹੋ : ਚੰਡੀਗੜ੍ਹ ਮੇਅਰ ਚੋਣ ਦਾ ਮਾਮਲਾ ਪੁੱਜਾ ਸੁਪਰੀਮ ਕੋਰਟ, AAP ਕੌਂਸਲਰ ਨੇ ਪਾਈ ਪਟੀਸ਼ਨ

ਇੰਡੀਆ' ਯਾਨੀ 'ਆਪ'-ਕਾਂਗਰਸ ਦੇ ਸੰਯੁਕਤ ਉਮੀਦਵਾਰ ਕੁਲਦੀਪ ਕੁਮਾਰ ਨੇ ਇਹ ਪਟੀਸ਼ਨ ਦਾਇਰ ਕੀਤੀ ਹੈ। ਇਸ 'ਚ ਉਨ੍ਹਾਂ ਨੇ ਭਾਜਪਾ ਦੇ ਨਵੇਂ ਚੁਣੇ ਮੇਅਰ ਮਨੋਜ ਸੋਨਕਰ ਨੂੰ ਹਟਾ ਕੇ ਮੁੜ ਚੋਣਾਂ ਦੀ ਮੰਗ ਕੀਤੀ ਹੈ। ਪਟੀਸ਼ਨ 'ਚ ਦਲੀਲ ਦਿੱਤੀ ਗਈ ਕਿ ਚੋਣ ਅਧਿਕਾਰੀ ਅਨਿਲ ਮਸੀਹ ਨੇ ਵੋਟਾਂ ਦੀ ਗਿਣਤੀ 'ਚ ਹੇਰਾਫੇਰੀ ਕੀਤੀ ਹੈ। ਉਨ੍ਹਾਂ ਵਲੋਂ ਕਾਂਗਰਸ ਨੇਤਾ ਅਤੇ ਸੀਨੀਅਰ ਵਕੀਲ ਅਭਿਸ਼ੇਕ ਮਨੂੰ ਸਿੰਘਵੀ ਦਲੀਲਾਂ ਨੇ ਰੱਖੀਆਂ। ਮੇਅਰ ਅਹੁਦੇ ਲਈ ਹੋਈਆਂ ਚੋਣਾਂ 'ਚ ਭਾਜਪਾ ਦੇ ਮਨੋਜ ਸੋਨਕਰ ਨੇ 'ਆਪ' ਦੇ ਕੁਲਦੀਪ ਕੁਮਾਰ ਨੂੰ ਹਰਾਇਆ ਸੀ। ਸੋਨਕਰ ਨੂੰ 16 ਜਦੋਂ ਕਿ ਉਨ੍ਹਾਂ ਦੇ ਮੁਕਾਬਲੇਬਾਜ਼ ਨੂੰ 12 ਵੋਟ ਮਿਲੇ ਸਨ। ਉੱਥੇ ਹੀ 8 ਵੋਟਾਂ ਨੂੰ ਗੈਰ-ਕਾਨੂੰਨੀ ਐਲਾਨ ਕਰ ਦਿੱਤਾ ਗਿਆ ਸੀ। 

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਮੇਅਰ ਦੀ ਚੋਣ ਮਗਰੋਂ ਪੈ ਗਿਆ ਰੌਲਾ, ਵੀਡੀਓ 'ਚ ਦੇਖੋ ਕੀ ਬਣੇ ਹਾਲਾਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News