ਕੇਜਰੀਵਾਲ ਨੂੰ ਭੰਡਣ ਦੀ ਥਾਂ ਫਾਰਮ ਹਾਊਸ ’ਚੋਂ ਬਾਹਰ ਆ ਕੇ ਮੋਦੀ ਨਾਲ ਗੱਲ ਕਰਨ ਕੈਪਟਨ : ਚੱਢਾ
Friday, Dec 25, 2020 - 09:03 AM (IST)
ਚੰਡੀਗੜ, ਅੰਮ੍ਰਿਤਸਰ (ਰਮਨਜੀਤ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਯੂਥ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਮੋਦੀ ਸਰਕਾਰ ਦੀ ਬੋਲੀ ਬੋਲਦੇ ਹੋਏ ਕਿਸਾਨ ਅੰਦੋਲਨ ’ਚ ‘ਸੇਵਾਦਾਰ’ ਬਣ ਕੇ ਕਾਰਜ ਕਰਨ ਵਾਲੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁੱਧ ਝੂਠੀ ਅਤੇ ਨਿਰਆਧਾਰ ਬਿਆਨਬਾਜ਼ੀ ਕਰਕੇ ਉਨ੍ਹਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਉਹ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਲਈ ਕਾਲੇ ਕਾਨੂੰਨ ਲਿਆਉਣ ’ਚ ਉਨ੍ਹਾਂ ਦਾ ਸਾਥ ਦੇਣ ਅਤੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਨਾ ਮੰਨਣ ਵਾਲੇ ਵਾਲੇ ਪ੍ਰਧਾਨ ਮੰਤਰੀ ਖ਼ਿਲਾਫ਼ ਆਪਣੀ ਜ਼ੁਬਾਨ ਵੀ ਨਹੀਂ ਖੋਲ੍ਹ ਰਹੇ।
ਇਹ ਵੀ ਪੜ੍ਹੋ : ਪੰਜਾਬ 2020 ਦੀਆਂ ਦੁਖਦਾਇਕ ਘਟਨਾਵਾਂ: ਜਿਨ੍ਹਾਂ ’ਚ ਪੂਰੇ ਪਰਿਵਾਰਕ ਮੈਂਬਰਾਂ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ
ਰਾਘਵ ਚੱਢਾ ਨੇ ਕੈਪਟਨ ਨੂੰ ਸਵਾਲ ਕੀਤਾ ਕੀ ਉਹ ਦੱਸ ਸਕਦੇ ਹਨ ਕਿ ਕੇਜਰੀਵਾਲ ਨੇ ਅਜਿਹਾ ਕੀ ਅਪਰਾਧ ਕੀਤਾ ਹੈ, ਜੋ ਉਨ੍ਹਾਂ ਨੂੰ ਨਿਸ਼ਾਨਾ ਬਣਾ ਰਹੇ ਹਨ? ਕੀ ਅਰਵਿੰਦ ਕੇਜਰੀਵਾਲ ਦਾ ਇਹ ਦੋਸ਼ ਹੈ ਕਿ ਉਨ੍ਹਾਂ ਕਿਸਾਨਾਂ ਦਾ ਇਕ ਸੇਵਾਦਾਰ ਬਣ ਕੇ ਕਿਸਾਨ ਅੰਦੋਲਨ ਦਾ ਸਾਥ ਦਿੱਤਾ। ‘ਆਪ’ ਕਿਸਾਨਾਂ ਦੇ ਨਾਲ ਡਟੀ ਹੋਈ ਹੈ ਅਤੇ ਡਟੀ ਰਹੇਗੀ। ਅਸਲ ਵਿਚ ਕੈਪਟਨ ਸਰਕਾਰ ਸੂਬੇ ਵਿਚ ਉਹ ਕੁਝ ਹੀ ਕਰ ਰਹੀ ਹੈ ਜੋ ਕੇਂਦਰ ’ਚ ਮੋਦੀ ਸਰਕਾਰ ਕਹਿੰਦੀ ਹੈ।
ਇਹ ਵੀ ਪੜ੍ਹੋ : ਗੁਰਦਾਸਪੁਰ ’ਚ ਵੱਡੀ ਵਾਰਦਾਤ: ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ
ਨੋਟ — ਰਾਘਵ ਚੱਡਾ ਦੇ ਇਸ ਬਿਆਨ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ