ਚੰਡੀਗੜ੍ਹ-ਮੋਹਾਲੀ ਹੋ ਗਿਆ ਸੀਲ! ਹਰ ਪਾਸੇ ਪੁਲਸ ਹੀ ਪੁਲਸ, ਇੱਧਰ ਆਉਣ ਤੋਂ ਪਹਿਲਾਂ...(ਤਸਵੀਰਾਂ)
Monday, Nov 10, 2025 - 01:43 PM (IST)
ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀ ਸੈਨੇਟ ਚੋਣਾਂ ਦੀ ਤਾਰੀਖ਼ ਤੈਅ ਹੋਣ ਤੱਕ ਧਰਨੇ 'ਤੇ ਬੈਠੇ ਹੋਏ ਹਨ ਅਤੇ ਕੈਂਪਸ ਦਾ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਪੁਲਸ ਵਲੋਂ ਵਿਦਿਆਰਥੀਆਂ 'ਤੇ ਲਾਠੀਚਾਰਜ ਵੀ ਕੀਤਾ ਗਿਆ ਹੈ। ਪੁਲਸ ਨੇ ਇਸ ਧਰਨੇ ਦੇ ਮੱਦੇਨਜ਼ਰ ਚੰਡੀਗੜ੍ਹ ਅਤੇ ਮੋਹਾਲੀ ਨੂੰ ਪੂਰੀ ਤਰ੍ਹਾਂ ਪੁਲਸ ਛਾਉਣੀ 'ਚ ਬਦਲ ਦਿੱਤਾ ਹੈ। ਚੰਡੀਗੜ੍ਹ ਦੇ ਬਾਰਡਰ 'ਤੇ ਪ੍ਰਦਰਸ਼ਨਕਾਰੀਆਂ ਨੂੰ ਰੋਕਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹੁਣ ਕੁਨੈਕਸ਼ਨ ਲੈਣ ਲਈ... (ਵੀਡੀਓ)

ਚੰਡੀਗੜ੍ਹ ਦੀਆਂ ਸਾਰੀਆਂ ਸਰਹੱਦਾਂ ਮਨੀਮਾਜਰਾ, ਮੋਹਾਲੀ, ਪੰਚਕੂਲਾ ਅਤੇ ਖੁੱਡਾ ਲਾਹੌਰਾ ਰੋਡ 'ਤੇ ਵੱਡੀ ਗਿਣਤੀ 'ਚ ਪੁਲਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ। ਆਉਣ-ਜਾਣ ਵਾਲੇ ਹਰ ਵਾਹਨ ਦੀ ਸਖ਼ਤੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਥਾਣਿਆਂ ਨੂੰ ਅਲਰਟ 'ਤੇ ਰੱਖਿਆ ਗਿਆ ਹੈ ਅਤੇ ਕੰਟਰੋਲ ਰੂਮ ਸਥਿਤੀ ਦੀ ਲਗਾਤਾਰ ਨਿਗਰਾਨੀ ਕਰ ਰਿਹਾ ਹੈ। ਇਸ ਤੋਂ ਇਲਾਵਾ ਚੰਡੀਗੜ੍ਹ-ਮੋਹਾਲੀ ਸਰਹੱਦ 'ਤੇ ਫੇਜ਼-6 ਨੇੜੇ ਬੈਰੀਕੇਡ ਲਾਏ ਗਏ ਹਨ ਅਤੇ ਵਾਹਨਾਂ ਦੇ ਦਾਖ਼ਲੇ 'ਤੇ ਪਾਬੰਦੀ ਲਾਈ ਹੋਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਵਿਦਿਆਰਥੀਆਂ ਨੂੰ ਮਿਲਿਆ GOLDEN CHANCE! ਹੋਇਆ ਵੱਡੀ ਸਕੀਮ ਦਾ ਐਲਾਨ
ਇਸ ਕਾਰਨ ਮੋਹਾਲੀ 'ਚ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ। ਲੋਕਾਂ ਵਲੋਂ ਬਦਲਵੇਂ ਰੂਟਾਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਪੰਜਾਬ ਯੂਨੀਵਰਸਿਟੀ ਨੂੰ ਜਾਣ ਵਾਲੇ ਸਾਰੇ ਰਸਤਿਆਂ ਨੂੰ ਸੀਲ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਪੁਲਸ ਨੇ ਕਿਸਾਨਾਂ ਨੂੰ ਜਦੋਂ ਚੰਡੀਗੜ੍ਹ ਆਉਣ ਤੋਂ ਰੋਕਿਆ ਗਿਆ ਤਾਂ ਮੋਹਾਲੀ ਦੇ ਵਾਈ. ਪੀ. ਐੱਸ. ਚੌਂਕ ਨੂੰ ਵੀ ਕਿਸਾਨਾਂ ਨੇ ਸੀਲ ਕਰ ਦਿੱਤਾ ਹੈ, ਜਿਸ ਕਾਰਨ ਸ਼ਹਿਰ 'ਚ ਭਾਰੀ ਟ੍ਰੈਫਿਕ ਜਾਮ ਲੱਗ ਗਿਆ ਹੈ। ਇਸ ਲਈ ਜੇਕਰ ਤੁਸੀਂ ਵੀ ਇੱਧਰ ਆਉਣ ਦੀ ਸੋਚ ਰਹੇ ਹੋ ਤਾਂ ਤੁਹਾਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
