ਚੰਡੀਗੜ੍ਹ ਨਗਰ ਨਿਗਮ ਚੋਣ ਨਤੀਜੇ : ਭਾਜਪਾ ਦੇ ਮੇਅਰ ਨੂੰ 'ਆਪ' ਉਮੀਦਵਾਰ ਨੇ ਹਰਾਇਆ

Monday, Dec 27, 2021 - 12:39 PM (IST)

ਚੰਡੀਗੜ੍ਹ ਨਗਰ ਨਿਗਮ ਚੋਣ ਨਤੀਜੇ : ਭਾਜਪਾ ਦੇ ਮੇਅਰ ਨੂੰ 'ਆਪ' ਉਮੀਦਵਾਰ ਨੇ ਹਰਾਇਆ

ਚੰਡੀਗੜ੍ਹ (ਭਗਵਤ) : ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਜਾ ਰਿਹਾ ਹੈ। ਨਤੀਜਿਆਂ ਦੌਰਾਨ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਵਾਰਡ ਨੰਬਰ-17 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਮਨਪ੍ਰੀਤ ਸਿੰਘ ਨੇ ਭਾਜਪਾ ਦੇ ਮੌਜੂਦਾ ਮੇਅਰ ਰਵਿਕਾਂਤ ਸ਼ਰਮਾ ਨੂੰ 828 ਵੋਟਾਂ ਨਾਲ ਹਰਾ ਦਿੱਤਾ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਨਤੀਜਾ ਅੱਜ, ਇਸ ਵਾਰ ਹੋਣਗੇ 35 ਕੌਂਸਲਰ

ਵਾਰਡ ਨੰਬਰ-23 ਤੋਂ ਭਾਜਪਾ ਦੇ ਸਾਬਕਾ ਮੇਅਰ ਦੇਵੇਸ਼ ਮੋਦਗਿੱਲ ਨੂੰ ਵੀ ਆਮ ਆਦਮੀ ਪਾਰਟੀ ਦੇ ਜਸਬੀਰ ਸਿੰਘ ਨੇ 939 ਵੋਟਾਂ ਨਾਲ ਹਰਾ ਦਿੱਤਾ ਹੈ। ਹੁਣ ਤੱਕ ਪ੍ਰਾਪਤ ਹੋਏ ਨਤੀਜਿਆਂ ਮੁਤਾਬਕ ਆਮ ਆਦਮੀ ਪਾਰਟੀ ਕੁੱਲ 35 ਵਾਰਡਾਂ 'ਚੋਂ 8 ਵਾਰਡਾਂ 'ਤੇ ਜਿੱਤ ਦਰਜ ਕਰ ਚੁੱਕੀ ਹੈ, ਜਦੋਂ ਕਿ ਭਾਜਪਾ ਨੂੰ 5, ਕਾਂਗਰਸ ਨੂੰ 4 ਅਤੇ ਸ਼੍ਰੋਮਣੀ ਅਕਾਲੀ ਦਲ ਨੂੰ 1 ਵਾਰਡ 'ਤੇ ਜਿੱਤ ਹਾਸਲ ਹੋਈ ਹੈ।
ਇਹ ਵੀ ਪੜ੍ਹੋ : ਤਰਨਤਾਰਨ 'ਚ ਫਿਰ ਦਿਖੇ ਪਾਕਿਸਤਾਨੀ ਡਰੋਨ, BSF ਜਵਾਨਾਂ ਨੇ ਕੀਤੇ ਫਾਇਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News