ਪੰਜਾਬ ਸਰਕਾਰ ਦਾ 1151 ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫਾ, ਸਿਹਤ ਵਿਭਾਗ 'ਚ ਦਿੱਤੀ ਨੌਕਰੀ

Saturday, Oct 26, 2019 - 09:39 AM (IST)

ਪੰਜਾਬ ਸਰਕਾਰ ਦਾ 1151 ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫਾ, ਸਿਹਤ ਵਿਭਾਗ 'ਚ ਦਿੱਤੀ ਨੌਕਰੀ

ਚੰਡੀਗੜ੍ਹ (ਰਮਨਜੀਤ) : ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵਲੋਂ 1151 ਨੌਜਵਾਨਾਂ ਨੂੰ ਨੌਕਰੀ ਦੇ ਕੇ ਦੀਵਾਲੀ ਦਾ ਤੋਹਫਾ ਦਿੱਤਾ ਗਿਆ ਹੈ। ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਅਧੀਨ 1151 ਨੌਜਵਾਨਾਂ ਦੀ ਚੋਣ ਕੀਤੀ ਗਈ ਹੈ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਦੇ ਵਸਨੀਕਾਂ ਨੂੰ ਦੀਵਾਲੀ ਦੀ ਵਧਾਈ ਦਿੰਦਿਆਂ ਲੋਕਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ। ਉਨ੍ਹਾਂ ਲੋਕਾਂ ਨੂੰ ਸੁਰੱਖਿਅਤ, ਸ਼ੋਰ-ਮੁਕਤ ਅਤੇ ਪ੍ਰਦੂਸ਼ਣ-ਮੁਕਤ ਦੀਵਾਲੀ ਮਨਾਉਣ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ। ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਨੇ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ 'ਚ ਸਪੈਸ਼ਲਿਸਟ ਡਾਕਟਰਾਂ ਸਮੇਤ ਹੋਰ ਪੈਰਾਮੈਡੀਕਲ ਸਟਾਫ ਦੀ ਚੋਣ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ। ਇਨ੍ਹਾਂ 'ਚ 518 ਕਮਿਊਨਿਟੀ ਹੈਲਥ ਅਫ਼ਸਰ, 314 ਸਟਾਫ ਨਰਸਾਂ, 107 ਕੰਪਿਊਟਰ ਆਪਰੇਟਰ, 7 ਸਪੈਸ਼ਲਿਸਟ ਡਾਕਟਰ, 5 ਸਾਈਕੈਟਰਿਸਟ, 88 ਸੀਨੀਅਰ ਟਰੀਟਮੈਂਟ ਸੁਪਰਵਾਈਜ਼ਰ, 49 ਟੀ. ਬੀ. ਹੈਲਥ ਵਿਜ਼ੀਟਰ, 34 ਫਾਰਮਾਸਿਸਟ ਅਤੇ 29 ਲੈਬ ਟੈਕਨੀਸ਼ੀਅਨ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਾਜ਼ਮਾਂ ਦਾ ਲਿਖਤੀ ਟੈਸਟ, ਇੰਟਰਵਿਊ, ਕਾਊਂਸਲਿੰਗ ਤੇ ਹੋਰ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ।


author

cherry

Content Editor

Related News