ਚੰਡੀਗੜ੍ਹ ਨੂੰ ਮਿਲਿਆ ਨਵਾਂ ''ਮੇਅਰ'', ਇਨ੍ਹਾਂ ਉਮੀਦਵਾਰਾਂ ਵਿਚਾਲੇ ਸੀ ਮੁਕਾਬਲਾ

01/08/2021 1:21:32 PM

ਚੰਡੀਗੜ੍ਹ : ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ। ਭਾਜਪਾ ਦੇ ਰਵੀਕਾਂਤ ਸ਼ਰਮਾ ਸ਼ਹਿਰ ਦੇ ਨਵੇਂ ਮੇਅਰ ਬਣ ਗਏ ਹਨ। ਉਨ੍ਹਾਂ ਦਾ ਸਿੱਧਾ ਮੁਕਾਬਲਾ ਕਾਂਗਰਸ ਦੇ ਉਮੀਦਵਾਰ ਦਵਿੰਦਰ ਸਿੰਘ ਬਬਲਾ ਨਾਲ ਸੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਫਰਵਰੀ ਦੇ ਤੀਜੇ ਹਫ਼ਤੇ 'ਨਗਰ ਕੌਂਸਲ' ਚੋਣਾਂ ਕਰਵਾਉਣ ਦਾ ਫ਼ੈਸਲਾ

ਭਾਜਪਾ ਵੱਲੋਂ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਮਹੇਸ਼ਇੰਦਰ ਸਿੰਘ ਸਿੱਧੂ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਸਤੀਸ਼ ਕੈਂਥ ਚੋਣ ਮੈਦਾਨ 'ਚ ਸਨ, ਜਦੋਂ ਕਿ ਉਨ੍ਹਾਂ ਦੇ ਮੁਕਾਬਲੇ 'ਚ ਕਾਂਗਰਸ ਵੱਲੋਂ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਰਵਿੰਦਰ ਕੌਰ ਗੁਜਰਾਲ ਅਤੇ ਬੇਗਮ ਫਰਮੀਲਾ ਚੋਣ ਮੈਦਾਨ 'ਚ ਸਨ।

ਇਹ ਵੀ ਪੜ੍ਹੋ : ਮੋਹਾਲੀ ਪੁਲਸ ਦਾ ਕਾਰਨਾਮਾ, ਕਿਸਾਨਾਂ ਨੂੰ ਮਦਦ ਭੇਜਣ ਲਈ ਲਾਏ ਟੈਂਟ ਪੁਟਵਾਏ (ਵੀਡੀਓ)

ਦੱਸਣਯੋਗ ਹੈ ਕਿ ਚੰਡੀਗੜ੍ਹ 'ਚ ਸੰਸਦ ਮੈਂਬਰ ਤੋਂ ਬਾਅਦ ਮੇਅਰ ਦਾ ਅਹੁਦਾ ਸਭ ਤੋਂ ਜ਼ਿਆਦਾ ਅਹਿਮ ਹੈ ਅਤੇ ਨਵੇਂ ਬਣੇ ਮੇਅਰ ਦਾ ਕਾਰਜਕਾਲ ਇਕ ਸਾਲ ਦਾ ਹੋਵੇਗਾ। 
ਨੋਟ : ਚੰਡੀਗੜ੍ਹ 'ਚ ਚੁਣੇ ਗਏ ਨਵੇਂ ਮੇਅਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਲਿਖੋ
 


Babita

Content Editor

Related News