ਵੱਡੀ ਖ਼ਬਰ : ਚੰਡੀਗੜ੍ਹ ਦੀ ਨਵੀਂ ਮੇਅਰ ਬਣੀ ਭਾਜਪਾ ਦੀ 'ਸਰਬਜੀਤ ਕੌਰ', 'ਆਪ' ਵੱਲੋਂ ਜ਼ਬਰਦਸਤ ਹੰਗਾਮਾ (ਤਸਵੀਰਾਂ)
Saturday, Jan 08, 2022 - 01:31 PM (IST)
ਚੰਡੀਗੜ੍ਹ (ਭਗਵਤ) : ਸਿਟੀ ਬਿਊਟੀਫੁਲ ਚੰਡੀਗੜ੍ਹ ਨੂੰ ਨਵਾਂ ਮੇਅਰ ਮਿਲ ਗਿਆ ਹੈ। ਭਾਰਤੀ ਜਨਤਾ ਪਾਰਟੀ ਦੀ ਸਰਬਜੀਤ ਕੌਰ ਚੰਡੀਗੜ੍ਹ ਦੇ ਨਵੇਂ ਮੇਅਰ ਬਣੇ ਹਨ। ਉਨ੍ਹਾਂ ਦੇ ਮੇਅਰ ਬਣਦੇ ਹੀ ਭਾਜਪਾ ਨੇ ਭਾਰਤ ਮਾਤਾ ਦੀ ਜੈ ਦੇ ਨਾਅਰੇ ਲਾਏ। ਭਾਜਪਾ ਨੂੰ ਕੁੱਲ 14 ਵੋਟਾਂ ਹਾਸਲ ਹੋਈਆਂ, ਜਦੋਂ ਕਿ ਆਮ ਆਦਮੀ ਪਾਰਟੀ ਨੂੰ 13 ਵੋਟਾਂ ਹਾਸਲ ਹੋਈਆਂ। ਆਮ ਆਦਮੀ ਪਾਰਟੀ ਦਾ ਇਕ ਵੋਟ ਖਾਰਜ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ਦਲੀਪ ਸ਼ਰਮਾ ਅਤੇ ਡਿਪਟੀ ਮੇਅਰ ਅਨੂਪ ਗੁਪਤਾ ਨੂੰ ਬਣਾਇਆ ਗਿਆ ਹੈ। ਇਸ ਤਰ੍ਹਾਂ ਤਿੰਨਾਂ ਹੀ ਸੀਟਾਂ 'ਤੇ ਭਾਜਪਾ ਦਾ ਕਬਜ਼ਾ ਹੋ ਗਿਆ ਹੈ।
ਇਹ ਵੀ ਪੜ੍ਹੋ : PM ਮੋਦੀ ਦੀ ਸੁਰੱਖਿਆ ਨੂੰ ਲੈ ਕੇ ਨਵਜੋਤ ਸਿੱਧੂ ਦਾ ਵੱਡਾ ਬਿਆਨ, ਕੈਪਟਨ ਨੂੰ ਦੱਸਿਆ ਭਾਜਪਾ ਦਾ ਤੋਤਾ
ਚੋਣ ਅਧਿਕਾਰੀਆਂ ਨੇ ਭਾਜਪਾ ਦੇ ਉਮੀਦਵਾਰ ਨੂੰ ਮੇਅਰ ਐਲਾਨ ਦਿੱਤਾ। ਇਸ ਤੋਂ ਬਾਅਦ ਪਾਰਟੀ ਵੱਲੋਂ ਸਦਨ 'ਚ ਜ਼ਬਰਦਸਤ ਹੰਗਾਮਾ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਸ਼ਾਇਦ ਹੀ ਮੇਅਰ ਚੋਣਾਂ ਨੂੰ ਲੈ ਕੇ ਇਸ ਤਰ੍ਹਾਂ ਦਾ ਹੰਗਾਮਾ ਦੇਖਿਆ ਗਿਆ ਹੈ। ਆਮ ਆਦਮੀ ਪਾਰਟੀ ਦਾ ਦੋਸ਼ ਹੈ ਕਿ ਭਾਜਪਾ ਨੇ ਧਾਂਦਲੀ ਕੀਤੀ ਹੈ। ਪਾਰਟੀ ਵੱਲੋਂ ਸੰਸਦ ਮੈਂਬਰ ਕਿਰਨ ਖੇਰ ਦੀ ਵੋਟਿੰਗ 'ਤੇ ਇਤਰਾਜ਼ ਜਤਾਇਆ ਗਿਆ।
ਇਹ ਵੀ ਪੜ੍ਹੋ : ਚੰਡੀਗੜ੍ਹ ਨਗਰ ਨਿਗਮ 'ਮੇਅਰ' ਲਈ ਚੋਣ ਪ੍ਰਕਿਰਿਆ ਸ਼ੁਰੂ, ਆਮ ਆਦਮੀ ਪਾਰਟੀ ਵੱਲੋਂ ਹੰਗਾਮਾ
ਪਾਰਟੀ ਦੇ ਕੌਂਸਲਰਾਂ ਦਾ ਕਹਿਣਾ ਸੀ ਕਿ ਮੇਅਰ ਦੀ ਚੋਣ ਲਈ ਸੰਸਦ ਮੈਂਬਰ ਕੋਲ ਵੋਟਿੰਗ ਦਾ ਅਧਿਕਾਰ ਨਹੀਂ ਹੈ। ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਵਿਚਕਾਰ ਜੰਮ ਕੇ ਧੱਕਾ-ਮੁੱਕੀ ਹੋਈ। ਇਸ ਦੌਰਾਨ ਭਾਜਪਾ ਦੀ ਮੇਅਰ ਸਰਬਜੀਤ ਕੌਰ ਨੇ ਆਪਣਾ ਧੰਨਵਾਦ ਪ੍ਰਗਟ ਕਰਨਾ ਸ਼ੁਰੂ ਕਰ ਦਿੱਤਾ।
ਦੋਹਾਂ ਦੀ ਪਾਰਟੀਆਂ ਦੇ ਕੌਂਸਲਰਾਂ ਨੂੰ ਪੁਲਸ ਨੇ ਜ਼ਬਰਦਸਤੀ ਖਦੇੜ ਦਿੱਤਾ। ਇਸ ਤੋਂ ਪਹਿਲਾਂ ਅਧਿਕਾਰੀ ਕੌਂਸਲਰਾਂ ਨੂੰ ਸ਼ਾਂਤੀ ਬਣਾਈ ਰੱਖਣ ਲਈ ਅਪੀਲ ਕਰਦੇ ਰਹੇ ਪਰ ਕੌਂਸਲਰ ਲੜਦੇ ਰਹੇ, ਜਿਸ ਤੋਂ ਬਾਅਦ ਪੁਲਸ ਵੱਲੋਂ ਇਹ ਕਾਰਵਾਈ ਕੀਤੀ ਗਈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ