ਚੰਡੀਗੜ੍ਹ ’ਚ ਵਾਪਰੀ ਘਟਨਾ: ਮਾਮੇ ਨੇ ਚਾਕੂ ਨਾਲ ਕੀਤਾ ਭਾਣਜੀ ਦਾ ਕਤਲ, ਲਹੂ-ਲੁਹਾਨ ਮਿਲੀ ਲਾਸ਼

Sunday, Aug 21, 2022 - 08:52 AM (IST)

ਚੰਡੀਗੜ੍ਹ ’ਚ ਵਾਪਰੀ ਘਟਨਾ: ਮਾਮੇ ਨੇ ਚਾਕੂ ਨਾਲ ਕੀਤਾ ਭਾਣਜੀ ਦਾ ਕਤਲ, ਲਹੂ-ਲੁਹਾਨ ਮਿਲੀ ਲਾਸ਼

ਚੰਡੀਗੜ੍ਹ (ਸੁਸ਼ੀਲ) : ਸੈਕਟਰ-41 ਸਥਿਤ ਇਕ ਸਰਕਾਰੀ ਘਰ ਵਿਚ ਇਕ ਮਾਮੇ ਵਲੋਂ ਆਪਣੀ ਭਾਣਜੀ ਦਾ ਚਾਕੂ ਮਾਰ-ਮਾਰ ਕੇ ਕਤਲ ਕਰ ਦੇਣ ਦੀ ਸੂਚਨਾ ਮਿਲੀ ਹੈ। ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਕਤਲ ਦੀ ਇਸ ਘਟਨਾ ਦੇ ਸਮੇਂ ਕੁੜੀ ਦਾ ਭਰਾ ਅਤੇ ਉਸ ਦੀ ਮਾਂ ਘਰ ਵਿਚ ਮੌਜੂਦ ਸਨ, ਜਿਨ੍ਹਾਂ ਨੂੰ ਕਤਲ ਸਬੰਧੀ ਪਤਾ ਵੀ ਨਹੀਂ ਲੱਗਾ। ਬੇਟੀ ਦੇ ਚੀਕਣ ਦੀ ਆਵਾਜ਼ ਸੁਣ ਕੇ ਮਾਂ ਨੇ ਪੁਲਸ ਨੂੰ ਇਸ ਮਾਮਲੇ ਦੀ ਸੂਚਨਾ ਦਿੱਤੀ।

ਪੜ੍ਹੋ ਇਹ ਵੀ ਖ਼ਬਰ: ਪੰਜਾਬ ਅਤੇ ਹਰਿਆਣਾ ਸਕੱਤਰੇਤ ’ਚ ਮਿਲਿਆ ਸ਼ੱਕੀ ਬੈਗ ; ਪੁਲਸ ਨੇ ਕਿਹਾ- ਮਾਕ ਡਰਿੱਲ

ਕਤਲ ਦੀ ਸੂਚਨਾ ਮਿਲਦਿਆਂ ਹੀ ਸੈਕਟਰ-39 ਥਾਣਾ ਪੁਲਸ ਮੌਕੇ ’ਤੇ ਪਹੁੰਚ ਗਈ। ਉਨ੍ਹਾਂ ਨੇ ਲਹੂ-ਲੁਹਾਨ ਹਾਲਤ ਵਿਚ ਭਾਣਜੀ ਨੂੰ ਸੈਕਟਰ-16 ਦੇ ਜਨਰਲ ਹਸਪਤਾਲ ਵਿਚ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ। ਮ੍ਰਿਤਕ ਕੁੜੀ ਦੀ ਪਛਾਣ 22 ਸਾਲਾ ਅੰਜਲੀ ਵਜੋਂ ਹੋਈ ਹੈ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਝੱਜਰ ਵਾਸੀ ਮਾਮਾ ਸਤਬੀਰ ਨੇ ਸ਼ੱਕ ਕਾਰਨ ਅੰਜਲੀ ਦਾ ਕਤਲ ਕੀਤਾ ਹੈ। ਮ੍ਰਿਤਕਾ ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥਣ ਸੀ। ਪੁਲਸ ਨੇ ਮੁਲਜ਼ਮ ਸਤਬੀਰ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ: ਕੁੱਤੇ ਦੀ ਵਜ੍ਹਾ ਕਰਕੇ ਟਲਿਆ ਅੰਮ੍ਰਿਤਸਰ 'ਚ ਬੰਬ ਧਮਾਕਾ, ਵੀਡੀਓ ਵਾਇਰਲ

 


author

rajwinder kaur

Content Editor

Related News