ਚੰਡੀਗੜ੍ਹ ਪੁਲਸ 'ਤੇ ਅਕਾਲੀਆਂ ਨੇ ਵਰ੍ਹਾਏ ਪੱਥਰ, ਹੋਇਆ ਲਾਠੀਚਾਰਜ (ਵੀਡੀਓ)

Tuesday, Mar 20, 2018 - 04:24 PM (IST)

ਚੰਡੀਗੜ੍ਹ (ਰਮਨਦੀਪ ਸੋਢੀ) : ਅਕਾਲੀ ਦਲ ਵਲੋਂ ਪੰਜਾਬ ਵਿਧਾਨ ਸਭਾ ਵੱਲ ਜਿਵੇਂ ਹੀ ਕੂਚ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਚੰਡੀਗੜ੍ਹ ਪੁਲਸ ਨੇ ਅਕਾਲੀਆਂ ਨੂੰ ਪਹਿਲਾਂ ਤਾਂ ਰੋਕਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਉਹ ਡਟੇ ਰਹੇ ਤਾਂ ਪੁਲਸ ਨੇ ਉਨ੍ਹਾਂ 'ਤੇ ਪਾਣੀ ਦੀਆਂ ਵਾਛੜਾਂ ਕੀਤੀਆਂ, ਜਿਸ ਤੋਂ ਬਾਅਦ ਅਕਾਲੀਆਂ ਨੇ ਪੁਲਸ 'ਤੇ ਪੱਥਰ ਮਾਰਨੇ ਸ਼ੁਰੂ ਕਰ ਦਿੱਤੇ। ਅਕਾਲੀਆਂ ਨੂੰ ਰੋਕਣ ਲਈ ਪੁਲਸ ਨੇ ਲਾਠੀਚਾਰਜ ਵੀ ਕੀਤਾ।

PunjabKesari

ਅਕਾਲੀ ਵਰਕਰਾਂ ਨੇ ਉਗਰ ਰੂਪ ਧਾਰਨ ਕਰ ਲਿਆ ਪਰ ਵੱਡੇ ਅਕਾਲੀ ਆਗੂਆਂ ਦੀ ਅਪੀਲ ਤੋਂ ਬਾਅਦ ਮਾਹੌਲ ਸ਼ਾਂਤ ਹੋ ਗਿਆ। ਪੁਲਸ ਵਲੋਂ ਲਗਾਤਾਰ ਅਕਾਲੀ ਦਲ ਨੂੰ ਅੱਗੇ ਨਾ ਵਧਣ ਦੀ ਅਪੀਲ ਕੀਤੀ ਜਾ ਰਹੀ ਹੈ। ਅਕਾਲੀਆਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਸ ਪੂਰੀ ਤਰ੍ਹਾਂ ਮੁਸਤੈਦ ਦਿਖਾਈ ਦੇ ਰਹੀ ਹੈ ਪਰ ਅਕਾਲੀ ਵੀ ਪੂਰੀ ਜ਼ਿੱਦ 'ਤੇ ਅੜ੍ਹੇ ਹੋਏ ਹਨ ਕਿ ਉਹ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨਗੇ। 


Related News