ਚੰਡੀਗੜ੍ਹ ਪੁਲਸ ਪ੍ਰਸ਼ਾਸਨ ''ਚ ਡੀ. ਐੱਸ. ਪੀਜ਼ ਦਾ ਰਲੇਵਾਂ ਟਲਿਆ

10/17/2018 1:37:44 PM

ਚੰਡੀਗੜ੍ਹ : ਕੇਂਦਰੀ ਗ੍ਰਹਿ ਮੰਤਰਾਲੇ ਦੀ ਬੁੱਧਵਾਰ ਨੂੰ ਹੋਈ ਮੀਟਿੰਗ 'ਚ ਚੰਡੀਗੜ੍ਹ ਬਾਰੇ ਵੱਡਾ ਫੈਸਲਾ ਲਿਆ ਗਿਆ ਹੈ। ਇਸ ਮੀਟਿੰਗ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਨੂੰ ਲੈ ਕੇ ਕੇਂਦਰ ਵਲੋਂ ਜਾਰੀ ਨੋਟੀਫਿਕੇਸ਼ਨ 'ਤੇ ਰੋਕ ਲਾ ਦਿੱਤੀ ਗਈ ਹੈ, ਜਿਸ ਦੇ ਮੁਤਾਬਕ ਚੰਡੀਗੜ੍ਹ ਪੁਲਸ ਪ੍ਰਸ਼ਾਸਨ 'ਚ ਡੀ. ਐੱਸ. ਪੀਜ਼ ਦਾ ਰਲੇਵਾਂ ਟਾਲ ਦਿੱਤਾ ਗਿਆ ਹੈ ਅਤੇ ਪ੍ਰਸ਼ਾਸਨ 'ਚ ਪੰਜਾਬ ਅਤੇ ਹਰਿਆਣਾ ਦੀ 60:40 ਰੇਸ਼ੋ ਬਰਕਰਾਰ ਰੱਖੀ ਗਈ ਹੈ। ਦੱਸ ਦੇਈਏ ਕਿ ਚੰਡੀਗੜ੍ਹ 'ਚ ਹੋਰ ਕੇਂਦਰ ਸ਼ਾਸਿਤ ਸੂਬਿਆਂ ਦੇ ਡੀ. ਐੱਸ. ਪੀਜ਼ ਦੇ ਰਲੇਵੇਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਕੇਂਦਰ ਤੱਕ ਪਹੁੰਚ ਕਰਕੇ ਇਸ ਨੋਟੀਫਿਕੇਸ਼ਨ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਸੀ।